28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੇਲਾ ਛਪਾਰ ਕਾਨਫਰੰਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਜੁੜੇ ਵੱਡੇ ਜਨ-ਸੈਲਾਬ ਨੇ ਵਿਰੋਧੀ ਧਿਰਾਂ ਨੂੰ ਤਰੇਲੀਆਂ ਲਿਆਂਦੀਆਂ

ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਮਾਲਵਾ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਦੀ ਵੱਡੀ ਸਫ਼ਲਤਾ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਆਂਡਲੂ ਵਿਖੇ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਸ਼੍ਰੋ.

Ad Position 21
No active advertisement
ਅਜੀਤ ਡੈਸਕ 29-09-2026
ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਮਾਲਵਾ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਦੀ ਵੱਡੀ ਸਫ਼ਲਤਾ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਆਂਡਲੂ ਵਿਖੇ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਸ਼੍ਰੋ.ਅ.ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਲਾ ਛਪਾਰ ਕਾਨਫਰੰਸ ਦੀ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ ਨੇ ਆਖਿਆ ਕਿ ਛਪਾਰ ਮੇਲੇ ਦੀ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪੰਡਾਲ ‘ਚ ਜੁੜ੍ਹਿਆ ਵੱਡਾ ਜਨ-ਸੈਲਾਬ ਸਪੱਸ਼ਟ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜਥੇਦਾਰ ਆਂਡਲੂ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੀ ਕਾਨਫਰੰਸ ਵਿਚ ਹੋਏ ਰਿਕਾਰਡ ਤੋੜ ਇਕੱਠ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੇ ਆਗੂ ਬੌਖਲਾਹਟ ਵਿਚ ਆ ਗਏ ਹਨ ਅਤੇ ਉਨ੍ਹਾਂ ਦੇ ਬੁੱਲਾਂ ’ਤੇ ਸ਼ਿੱਕਰੀ ਆ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਅਕਾਲੀ ਦਲ ਦੇ ਖਿਲਾਫ਼ ਕੀਤਾ ਜਾ ਰਿਹਾ ਗੁੰਮਰਾਹਕੁੰਨ ਪ੍ਰਚਾਰ ਹੁਣ ਫੇਲ੍ਹ ਹੋ ਚੁੱਕਾ ਹੈ, ਕਿਉਂਕਿ ਪੰਜਾਬ ਦੀ ਜਨਤਾ ਆਪਣੇ ਹੱਕਾਂ ਅਤੇ ਸੂਬੇ ਦੇ ਵਿਕਾਸ ਲਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ’ਤੇ ਹੀ ਵਿਸ਼ਵਾਸ ਜਿਤਾਉਂਦੀ ਹੈ। ਉਨ੍ਹਾਂ ਸਰਕਲ ਆਂਡਲੂ ਅਤੇ ਆਸਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਾਨਫਰੰਸ ’ਚ ਪਹੁੰਚੇ ਅਕਾਲੀ ਵਰਕਰਾਂ ਅਤੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਭਿੰਦਾ, ਸਤਪਾਲ ਸਿੰਘ ਸੱਤੀ, ਸਾਬਕਾ ਪੰਚ ਮੋਹਣ ਸਿੰਘ, ਸੋਨੂ ਬੈਕਟਰ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ ਬਿੰਦਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧੂਰੇ ਨਾਲ ਜੁੜਿਆ ਮਨੁੱਖ ਅਧੂਰਾ ਹੀ ਰਹਿੰਦਾ-ਸੰਤ ਘਾਲਾ ਸਿੰਘ ਨਾਨਕਸਰ ਅਗਲੀ ਖ਼ਬਰ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ
Ad Position 24