28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਇਫਕੋ ਨੇ ਐਤੀਆਣਾ ਵਿਖੇ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਹਲਵਾਰਾ, 28 ਸਤੰਬਰ (ਮਨਦੀਪ ਸਿੰਘ ਉੱਭੀ)- ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਲਿਮਟਿਡ (ਇਫਕੋ) ਵਲੋਂ ਇਲਾਕੇ ਅੰਦਰਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਨੈਨੋ ਖਾਦਾਂ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਬਹੁਮੰਤਵੀ ਸਹਿਕਾਰੀ ਸਭਾ ਐਤੀਆਣਾ ਵਿਖੇ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਇਫਕੋ ਵੱਲੋਂ ਐਤੀਆਣਾ ਵਿਖੇ ਟ੍ਰੇਨਿੰਗ ਕੈਂਪ ਦੌਰਾਨ ਅਧਿਕਾਰੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਮਨਦੀਪ ਸਿੰਘ ਉੱਭੀੋ 29-09-2026
ਹਲਵਾਰਾ, 28 ਸਤੰਬਰ (ਮਨਦੀਪ ਸਿੰਘ ਉੱਭੀ)- ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਲਿਮਟਿਡ (ਇਫਕੋ) ਵਲੋਂ ਇਲਾਕੇ ਅੰਦਰਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਨੈਨੋ ਖਾਦਾਂ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਬਹੁਮੰਤਵੀ ਸਹਿਕਾਰੀ ਸਭਾ ਐਤੀਆਣਾ ਵਿਖੇ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਇਫਕੋ ਪੰਜਾਬ ਦੇ ਰੀਜਨਲ ਮੈਨੇਜਰ ਮੋਹਨ ਸਵਰੂਪ ਮੁੱਖ ਮਹਿਮਾਨ ਵਜੋਂ ਅਤੇ ਸਵਰਨ ਸਿੰਘ ਸੁਪਰਡੈਂਟ ਏ.ਆਰ. ਰਾਏਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਐਤੀਆਣਾ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਬਲਵਿੰਦਰ ਸਿੰਘ ਵੱਲੋਂ ਪਹੁੰਚੇ ਅਧਿਕਾਰੀਆਂ, ਮਹਿਮਾਨਾਂ ਅਤੇ ਵੱਖ-ਵੱਖ ਸਭਾਵਾਂ ਤੋਂ ਆਏ ਸਹਿਕਾਰੀ ਸਕੱਤਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਫਕੋ ਦੇ ਰੀਜਨਲ ਮੈਨੇਜਰ ਮੋਹਨ ਸਵਰੂਪ ਨੇ ਕਿਸਾਨਾਂ ਦੀ ਭਲਾਈ ਲਈ ਇਫਕੋ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਆਧੁਨਿਕ ਖੇਤੀਬਾੜੀ ਵਿੱਚ ਨੈਨੋ ਖਾਦਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਫਕੋ ਦੀਆਂ ਨੈਨੋ ਯੂਰੀਆ ਪਲੱਸ, ਨੈਨੋ ਡੀ.ਏ.ਪੀ., ਨੈਨੋ ਜ਼ਿੰਕ ਅਤੇ ਨੈਨੋ ਕਾਪਰ ਸਮੇਤ ਵੱਖ-ਵੱਖ ਨੈਨੋ ਖਾਦਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ਼ ਅਤੇ ਫ਼ਸਲ ਦੀ ਲੋੜ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਨੈਨੋ ਖਾਦਾਂ ਦੇ ਛਿੜਕਾਅ ਦੀ ਸਹੀ ਵਿਧੀ, ਢੁਕਵੇਂ ਸਮੇਂ ਅਤੇ ਮਾਤਰਾ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਹੀ ਫਸਲਾਂ ਨੂੰ ਲੋੜੀਂਦੇ ਪੌਸ਼ਟਿਕ ਤੱਤ ਮੁਹੱਈਆ ਕਰਵਾਏ ਜਾ ਸਕਦੇ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਖਾਦ ਦੀ ਵਰਤੋਂ ਕਰਨ ਤੋਂ ਪਹਿਲਾਂ ਫ਼ਸਲ ਦੀ ਲੋੜ ਅਤੇ ਮਾਹਿਰਾਂ ਦੀ ਸਲਾਹ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਮੋਹਨ ਸਵਰੂਪ ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕਰਕੇ ਉਨ੍ਹਾਂ ਨੂੰ ਨੈਨੋ ਖਾਦਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਦਾ ਲਾਭ ਲੈ ਸਕਣ ਅਤੇ ਖੇਤੀਬਾੜੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਹਿਤੇਸ਼ ਗੁਪਤਾ ਵੱਲੋਂ ਸਹਿਕਾਰੀ ਸਭਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਖਾਦਾਂ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਇਫਕੋ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸੁਖਵਿੰਦਰ ਸਿੰਘ ਨੇ ਇਫਕੋ ਦੇ ਨੈਨੋ ਖਾਦ ਉਤਪਾਦਾਂ, ਖਾਸ ਕਰਕੇ ਨੈਨੋ ਜ਼ਿੰਕ ਅਤੇ ਨੈਨੋ ਕਾਪਰ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਵਿੱਚ ਇਨ੍ਹਾਂ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਸਹਿਕਾਰੀ ਸਭਾ ਤੁਗਲ ਦੇ ਸਕੱਤਰ ਸੁਰਜੀਤ ਸਿੰਘ ਵੱਲੋਂ ਪ੍ਰੋਗਰਾਮ ਵਿਚ ਸ਼ਾਮਿਲ ਹੋਏ ਸਾਰੇ ਮਹਿਮਾਨਾਂ, ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਵਲੋਂ ਨੈਨੋ ਖਾਦਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਸਬੰਧੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਅੰਡਰ-14 ਤੇ ਅੰਡਰ-17 ਵਰਗਾਂ ’ਚ ਪਹਿਲਾ ਸਥਾਨ ਹਾਸਿਲ ਕਰਕੇ ਟਰਾਫ਼ੀ ਜਿੱਤੀ
Ad Position 24