28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਸ.ਆਈ.ਆਰ. ਨੂੰ ਰੱਦ ਕਰ ਕੇ ਚੋਣ ਕਮਿਸ਼ਨ ਦੀ ਹੋਵੇ ਨਿਰਪੱਖ ਜਾਂਚ-ਜਗਦੀਪ ਬਿੱਟੂ

ਗੁਰੂਸਰ ਸੁਧਾਰ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਖਿਲ ਭਾਰਤੀ ਸੋਨੀਆ ਬ੍ਰਿਗੇਡ ਪੰਜਾਬ ਦੇ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਦੇਸ਼ ਵਿੱਚ ਚੱਲ ਰਹੀ ਐ‘ਸ. ਆਈ.

Ad Position 21
No active advertisement
ਪ੍ਰਧਾਨ ਜਗਦੀਪ ਸਿੰਘ ਬਿੱਟੂ 29-09-2026
ਗੁਰੂਸਰ ਸੁਧਾਰ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਖਿਲ ਭਾਰਤੀ ਸੋਨੀਆ ਬ੍ਰਿਗੇਡ ਪੰਜਾਬ ਦੇ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਦੇਸ਼ ਵਿੱਚ ਚੱਲ ਰਹੀ ਐ‘ਸ.ਆਈ.ਆਰ. ਮੁਹਿੰਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਲੈ ਕੇ ਕੇਂਦਰ ਸਰਕਾਰ ਸਮੇਤ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜਗਦੀਪ ਸਿੰਘ ਬਿੱਟੂ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦੋ ਚੋਣ ਕਮਿਸ਼ਨਰਾਂ ਵਲੋਂ ਐੱਸ.ਆਈ.ਆਰ. ਸਮੇਤ ਵੋਟਰ ਸੂਚੀਆਂ ਨਾਲ ਸਬੰਧਤ ਕੁਝ ਫ਼ੈਸਲਿਆਂ ਬਾਰੇ ਇਤਰਾਜ਼ ਦਰਜ ਕੀਤੇ ਜਾਣ ਦੀਆਂ ਰਿਪੋਰਟਾਂ ਨੇ ਦੇਸ਼ ਅੰਦਰ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਚਿੰਤਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਐੱਸ.ਆਈ.ਆਰ. ਦੇ ਨਾਂਅ ’ਤੇ ਭਾਜਪਾ ਵਲੋਂ ਮੁੱਖ ਚੋਣ ਕਮਿਸ਼ਨਰ ਨਾਲ ਮਿਲ ਕੇ ਵੋਟ ਚੋਰੀ ਕੀਤੇ ਜਾਣ ਦੇ ਦੋਸ਼ ਦੇਸ਼ ਵਾਸੀਆਂ ਅੱਗੇ ਸਿੱਧ ਹੋ ਚੁੱਕੇ ਹਨ ਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਬਾਰੇ ਉੱਠ ਰਹੇ ਸਵਾਲਾਂ ਦਾ ਜਵਾਬ ਕੇਂਦਰ ਦੀ ਮੋਦੀ ਸਰਕਾਰ ਨੂੰ ਜਨਤਕ ਤੌਰ ’ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਮੁੱਚੀ ਪ੍ਰਕਿਰਿਆ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਦੀ ਗੱਲ ਆਖਦਿਆਂ ਕਿਹਾ ਕਿ ਦੇਸ਼ ਦੇ ਕਰੋੜਾਂ ਵਾਸੀਆਂ ਦੇ ਹਿਤਾਂ ਦੀ ਰੱਖਿਆ ਲਈ ਸੋਨੀਆ ਬ੍ਰਿਗੇਡ ਕਾਂਗਰਸ ਪਾਰਟੀ ਵਲੋਂ ਮਿਲਣ ਵਾਲੇ ਹਰ ਹੁਕਮ ਉੱਪਰ ਖਰਾ ਉੱਤਰੇਗੀ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਐੱਨ.ਐੱਸ.ਐੱਸ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ
Ad Position 24