ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਗੁਰਜੀਤ ਸਿੰਘ ਮੰਤਰੀ ਅਤੇ ਸਰਪੰਚ ਬਲਜਿੰਦਰ ਸਿੰਘ ਤਲਵਾੜਾ
ਭੂੰਦੜੀ, 28 ਸਤੰਬਰ (ਕੁਲਦੀਪ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ: ਕੇ. ਐੱਨ.
ਭੂੰਦੜੀ, 28 ਸਤੰਬਰ (ਕੁਲਦੀਪ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਪਾਰਟੀ ਦੇ ਸੀਨੀਅਰ ਆਗੂ ਤੇ ਸੰਗਠਨ ਆਗੂ ਗੁਰਜੀਤ ਸਿੰਘ ਮੰਤਰੀ ਅਤੇ ਸੰਗਠਨ ਆਗੂ ਤੇ ਸਰਪੰਚ ਬਲਜਿੰਦਰ ਸਿੰਘ ਤਲਵਾੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਗਏ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦਾ ਖ਼ਜ਼ਾਨਾ ਲੋਕ ਭਲਾਈ ਦੇ ਕੰਮਾਂ ’ਤੇ ਖਰਚਿਆ ਜਾ ਰਿਹਾ ਹੈ। ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਸਿਹਤ ਸੇਵਾਵਾਂ ਲਈ ਬੀਮਾ ਯੋਜਨਾ, ਕਿਸਾਨਾਂ ਨੂੰ ਖੇਤੀ ਲਈ ਦਿਨ ਸਮੇਂ ਬਿਜਲੀ ਮੁਹੱਈਆ ਕਰਵਾਉਣ, ਸੜਕਾਂ ਦੇ ਸੁਧਾਰ, ਨੌਜਵਾਨਾਂ ਲਈ ਖੇਡ ਮੈਦਾਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਮੇਤ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ, ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਅਤੇ ਸੀਵਰੇਜ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵੱਲ ਵੀ ਸਰਕਾਰ ਵੱਲੋਂ ਧਿਆਨ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਬਜ਼ੁਰਗਾਂ ਲਈ ਤੀਰਥ ਯਾਤਰਾ ਯੋਜਨਾ, ਮਾਵਾਂ-ਧੀਆਂ ਦੇ ਸਤਿਕਾਰ ਨਾਲ ਸਬੰਧਤ ਯੋਜਨਾਵਾਂ, ਟੋਲ ਪਲਾਜ਼ਿਆਂ ਸਬੰਧੀ ਕੀਤੇ ਗਏ ਫ਼ੈਸਲੇ ਆਦਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਫੰਡ ਅਤੇ ਹੱਕ ਸਮੇਂ ਸਿਰ ਜਾਰੀ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਕੀਤੇ ਕੰਮਾਂ ਦੀ ਜਾਣਕਾਰੀ ਪਹੁੰਚਾਉਣ ਦੀ ਅਪੀਲ ਕੀਤੀ।