28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਨਸੂਰਾਂ ਵਿਖੇ ਦੁਸਹਿਰਾ ਮਨਾਉਣ ਸੰਬੰਧੀ ਮੀਟਿੰਗ

ਜੋਧਾਂ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਦੁਸਹਿਰਾ ਕਮੇਟੀ ਅਤੇ ਗਰਾਮ ਪੰਚਾਇਤ ਮਨਸੂਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਦੁਸਹਿਰਾ ਮਨਾਉਣ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕਰਦਿਆਂ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਅਤੇ ਮੰਗਤ ਰਾਏ ਨੇ ਦੱਸਿਆ ਕਿ 19 ਅਕਤੂਬਰ ਨੂੰ 12 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਉਨ੍ਹਾਂ ਦੇ ਧਰਮ ਅਨੁਸਾਰ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 29-09-2026
ਜੋਧਾਂ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਦੁਸਹਿਰਾ ਕਮੇਟੀ ਅਤੇ ਗਰਾਮ ਪੰਚਾਇਤ ਮਨਸੂਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਦੁਸਹਿਰਾ ਮਨਾਉਣ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕਰਦਿਆਂ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਅਤੇ ਮੰਗਤ ਰਾਏ ਨੇ ਦੱਸਿਆ ਕਿ 19 ਅਕਤੂਬਰ ਨੂੰ 12 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਉਨ੍ਹਾਂ ਦੇ ਧਰਮ ਅਨੁਸਾਰ ਕੀਤੇ ਜਾਣਗੇ। ਨਵ ਵਿਆਹੀਆਂ ਜੋੜੀਆਂ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਤੋਹਫ਼ੇ ਵਜੋਂ ਦਿੱਤਾ ਜਾਵੇਗਾ ਜਦਕਿ ਦੁਸਹਿਰੇ ਵਾਲੇ ਦਿਨ ਮਿਤੀ 20 ਅਕਤੂਬਰ ਨੂੰ ਜਿੱਤ ਨੂੰ ਪ੍ਰਗਟਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਦੁਸਹਿਰੇ ’ਤੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕਾਂ ਪੰਮਾ ਡੂਮੇਵਾਲ, ਰਾਣਾ ਚੰਡੀਗੜ੍ਹੀਆਂ, ਆਤਮਾ ਸਿੰਘ ਬੁੱਢੇਵਾਲੀਆਂ ਆਦਿ ਗਾਇਕਾਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਮੀਟਿੰਗ ਸਮੇਂ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਨਗਰ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਕੰਦ ਜੀ ਦੀ 50ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਸ਼ੁਰੂ *ਕੱਲ੍ਹ ਸ੍ਰੀ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਦੀਵਾਨ ਸਜ... ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮਾਸਿਸਟ ਤੇ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਇਆ
Ad Position 24