ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ
ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਲਾਡੀ ਸਿੱਧੂ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਪ੍ਰੈੱਸ ਕਲੱਬ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਇਕੱਤਰ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ।
ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਲਾਡੀ ਸਿੱਧੂ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਪ੍ਰੈੱਸ ਕਲੱਬ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਇਕੱਤਰ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਉਪਰੰਤ ਪ੍ਰਧਾਨ ਹਰਪ੍ਰੀਤ ਸਿੰਘ ਲਾਡੀ ਸਿੱਧੂ ਅਤੇ ਹੋਰਨਾਂ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ। ਉਪਰੰਤ ਜਨਮ ਦਿਹਾੜੇ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਲਾਡੀ ਸਿੱਧੂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਇਕ ਮਹਾਨ ਸੋਚ ਤੇ ਇਨਕਲਾਬ ਦਾ ਦੂਜਾ ਨਾਂਅ ਹਨ। ਉਨ੍ਹਾਂ ਨੇ ਆਪਣੀ ਨਿੱਕੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਵਿਚ ਪ੍ਰੈੱਸ ਕਲੱਬ ਦੇ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਲਾਡੀ ਸਿੱਧੂ, ਸਕੱਤਰ ਦਲਵਿੰਦਰ ਸਿੰਘ ਰਛੀਨ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਿੱਤਰ, ਖ਼ਜਾਨਚੀ ਪ੍ਰਿੰਸੀਪਲ ਸੁਨੀਲ ਅਗਰਵਾਲ, ਮੀਤ ਪ੍ਰਧਾਨ ਗੁਰਚਰਨ ਸਿੰਘ ਹੂੰਝਣ, ਰਾਜਪਾਲ ਮਹੰਤ, ਜਗਰੂਪ ਸਿੰਘ ਸੁਧਾਰ, ਕਾਮਰੇਡ ਦਲਜੀਤ ਗੋਰਾ, ਬਲਵਿੰਦਰ ਸਿੰਘ ਮਰਾਹੜ੍ਹ, ਡਿੰਪਲ ਸੁਧਾਰ, ਕੁਲਵਿੰਦਰ ਸਿੰਘ ਕੁਰੜ, ਚੰਨਪ੍ਰੀਤ ਸਿੰਘ ਬਰ੍ਹਮੀ, ਅਮਰਜੀਤ ਸਿੰਘ ਧੰਜਲ, ਸੂਬਾ ਜਨਰਲ ਸਕੱਤਰ ਸੰਤੋਖ ਗਿੱਲ, ਆਤਮਾ ਸਿੰਘ ਲੋਹਟਬੱਦੀ ਆਦਿ ਹਾਜ਼ਰ ਸਨ।