29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੇਲਾ ਛਪਾਰ ਕਾਨਫ਼ਰੰਸ ਸਫ਼ਲਤਾ ਲਈ ਜਸਕਰਨ ਸਿੰਘ ਦਿਓਲ ਵਲੋਂ ਧੰਨਵਾਦ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ’ਚ ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਸਫ਼ਲ ਰਹਿਣ ’ਤੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ, ਹਲਕੇ ਅੰਦਰ ਵੱਖ - ਵੱਖ ਅਹੁਦਿਆਂ ’ਤੇ ਪਾਰਟੀ ਦੀ ਜ਼ਿੰਮੇਵਾਰੀ ਸੰਭਾਲੀ ਬੈਠੇ ਆਗੂਆਂ, ਵਰਕਰਾਂ, ਵੋਟਰਾਂ ਦਾ ਧੰਨਵਾਦ ਕੀਤਾ ਗਿਆ। ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਬਿਕਰਮ ਸਿੰਘ ਮਜੀਠੀਆ, ਲੁਧਿਆਣਾ ਦਿਹਾਤੀ ਜ਼ਿਲ੍ਹੇ ਨਾਲ ਜੁੜੇ ਵੱਖੋ-ਵੱਖ ਹਲਕਿਆਂ ਦੇ ਇੰਚਾਰਜ, ਜਿਲ੍ਹਾ ਪ੍ਰਧਾਨ, ਹੋਰ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ ਲਈ ਹਲਕਾ ਦਾਖਾ ਦੇ ਹਰ ਪਿੰਡ ’ਚੋਂ ਆਪਣੇ ਸਾਧਨ ਕਾਰਾਂ-ਜੀਪਾਂ, ਬੱਸਾਂ ਰਾਹੀਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫਰੰਸ ਵੱਲ ਵਹੀਰਾਂ ਘੱਤ ਦਿੱਤੀਆਂ, ਜੋ ਮੇਰੀ ਸਮੁੱਚੀ ਟੀਮ ਦੀ ਮਿਹਨਤ ਦਾ ਸਿੱਟਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ’ਚ ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਸਫ਼ਲ ਰਹਿਣ ’ਤੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ, ਹਲਕੇ ਅੰਦਰ ਵੱਖ - ਵੱਖ ਅਹੁਦਿਆਂ ’ਤੇ ਪਾਰਟੀ ਦੀ ਜ਼ਿੰਮੇਵਾਰੀ ਸੰਭਾਲੀ ਬੈਠੇ ਆਗੂਆਂ, ਵਰਕਰਾਂ, ਵੋਟਰਾਂ ਦਾ ਧੰਨਵਾਦ ਕੀਤਾ ਗਿਆ। ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਬਿਕਰਮ ਸਿੰਘ ਮਜੀਠੀਆ, ਲੁਧਿਆਣਾ ਦਿਹਾਤੀ ਜ਼ਿਲ੍ਹੇ ਨਾਲ ਜੁੜੇ ਵੱਖੋ-ਵੱਖ ਹਲਕਿਆਂ ਦੇ ਇੰਚਾਰਜ, ਜਿਲ੍ਹਾ ਪ੍ਰਧਾਨ, ਹੋਰ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ ਲਈ ਹਲਕਾ ਦਾਖਾ ਦੇ ਹਰ ਪਿੰਡ ’ਚੋਂ ਆਪਣੇ ਸਾਧਨ ਕਾਰਾਂ-ਜੀਪਾਂ, ਬੱਸਾਂ ਰਾਹੀਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫਰੰਸ ਵੱਲ ਵਹੀਰਾਂ ਘੱਤ ਦਿੱਤੀਆਂ, ਜੋ ਮੇਰੀ ਸਮੁੱਚੀ ਟੀਮ ਦੀ ਮਿਹਨਤ ਦਾ ਸਿੱਟਾ ਹੈ। ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਛਪਾਰ ਕਾਨਫ਼ਰੰਸ ਲਈ ਹਲਕਾ ਦਾਖਾ ਦੇ ਪੰਥਕ ਲੋਕਾਂ ਵਲੋਂ ਮਿਲਿਆ ਪਿਆਰ ਮੇਰੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਛਪਾਰ ਕਾਨਫਰੰਸ ਦਾ ਇਕੱਠ ਸਾਡੀ ਪਾਰਟੀ ਦੀ 2027 ਆਗਾਮੀ ਪੰਜਾਬ ਚੋਣਾਂ ’ਚ ਜਿੱਤ ਦਾ ਸੰਕੇਤ ਛੱਡ ਗਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਵਿਚ ਮਰਦਾਂ ਵਾਂਗ ਮਹਿਲਾਵਾਂ (ਬੀਬੀਆਂ) ਦੀ ਵੀ ਵੱਡੀ ਸ਼ਮੂਲੀਅਤ ਰਹੀ।
Ad Position 22
No active advertisement
ਪਿਛਲੀ ਖ਼ਬਰ ਪ੍ਰੀਤ ਨਰਸਿੰਗ ਹੋਮ ਹੰਬੜਾਂ ’ਚ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਜਾਣ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਈਸੇਵਾਲ ਵਿਖੇ ਸੇਖੋਂ ਨਿਵਾਸ ’ਤੇ ਸਨਮਾਨ
Ad Position 24