29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੁਲਿਸ ਪਬਲਿਕ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ

ਭੂੰਦੜੀ, 29 ਸਤੰਬਰ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਜੀ.

Ad Position 21
No active advertisement
ਅਜੀਤ ਡੈਸਕ 30-09-2026
ਭੂੰਦੜੀ, 29 ਸਤੰਬਰ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਜੀ. ਐੱਚ. ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਹੋ ਰਹੀ ਜ਼ੋਨਲ ਅਥਲੈਟਿਕ ਮੀਟ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਹਾਸਿਲ ਕੀਤੇ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਲੰਬੀ ਛਾਲ ਤੇ ਤੀਹਰੀ ਛਾਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਜਮਾਤ ਦੇ ਜੋਬਨਪ੍ਰੀਤ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੇ ਸਾਹਿਬ ਸਿੰਘ ਨੇ ਤੀਹਰੀ ਛਾਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਜਮਾਤ ਦੀ ਵਿਦਿਆਰਥਣ ਜਪਨੂਰ ਕੌਰ ਨੇ ਡਿਸਕਸ ਥਰੋ ਵਿਚ ਤੀਜਾ ਸਥਾਨ, ਜਦਕਿ ਦਸਵੀਂ ਜਮਾਤ ਦੀ ਅਵਨੀਤ ਕੌਰ ਨੇ 1500 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਰਿਲੇਅ ਦੌੜ ਵਿਚ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਜਪਨੂਰ ਕੌਰ, ਅਵਨੀਤ ਕੌਰ, ਮੁਸਕਾਨ ਤੇ ਸੁਮਨ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਡਾ. ਡੀ. ਆਰ. ਭੱਟੀ, ਆਈ. ਪੀ. ਐੱਸ., ਸਾਬਕਾ ਡੀ. ਜੀ. ਪੀ. ਪੰਜਾਬ ਪੁਲਿਸ, ਬਾਬਾ ਪਰਮਜੀਤ ਸਿੰਘ, ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ, ਮੇਜਰ ਸਿੰਘ ਚੀਮਾ, ਸਾਬਕਾ ਡਿਪਟੀ ਚੇਅਰਮੈਨ ਬਲਾਕ ਸੰਮਤੀ ਤੇ ਟਰੱਸਟੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਸਕੂਲ ਦੀ ਪ੍ਰਿੰਸੀਪਲ ਦਵਿੰਦਰ ਕੌਰ ਤੱਤਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹਕੇ ਹਿੱਸਾ ਲੈਣਾ ਜ਼ਰੂਰੀ ਹੈ। ਇਸ ਮੌਕੇ ਸਮੂਹ ਅਧਿਆਪਕਾਂ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜ਼ਲੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਪ੍ਰੀਤ ਨਰਸਿੰਗ ਹੋਮ ਹੰਬੜਾਂ ’ਚ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਜਾਣ ਸੰਬੰਧੀ ਕੈਂਪ ਲਗਾਇਆ
Ad Position 24