29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਫੂਡ ਏਜੰਸੀਆਂ ਦੇ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਜਗਰਾਉਂ, 29 ਸਤੰਬਰ (ਗੁਰਦੀਪ ਸਿੰਘ ਮਲਕ)- ਫੂਡ ਐਂਡ ਅਲਾਈਡ ਵਰਕਰਜ਼ ਅਤੇ ਫੂਡ ਗਰੇਨ ਵਰਕਰਜ਼ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਅਵਤਾਰ ਸਿੰਘ ਬਿੱਲਾ ਅਤੇ ਰਮੇਸ਼ ਕੁਮਾਰ ਸਹੋਤਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 30-09-2026
ਜਗਰਾਉਂ, 29 ਸਤੰਬਰ (ਗੁਰਦੀਪ ਸਿੰਘ ਮਲਕ)- ਫੂਡ ਐਂਡ ਅਲਾਈਡ ਵਰਕਰਜ਼ ਅਤੇ ਫੂਡ ਗਰੇਨ ਵਰਕਰਜ਼ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਅਵਤਾਰ ਸਿੰਘ ਬਿੱਲਾ ਅਤੇ ਰਮੇਸ਼ ਕੁਮਾਰ ਸਹੋਤਾ ਨੇ ਕੀਤੀ। ਸਮਾਗਮ ਦੌਰਾਨ ਯੂਨੀਅਨ ਆਗੂਆਂ ਤੋਂ ਇਲਾਵਾ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦੇਵਰਾਜ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਇੰਦਰਜੀਤ ਸਿੰਘ ਧਾਲੀਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਦੇ ਆਗੂ ਮਦਨ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਨਕਲਾਬੀ ਨਾਅਰਿਆਂ ਨਾਲ ਪੰਡਾਲ ਗੂੰਜ ਉੱਠਿਆ। ਕੰਵਲਜੀਤ ਖੰਨਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਸੰਘਰਸ਼ ਬਾਰੇ ਚਰਚਾ ਕਰਦਿਆਂ ਕਿਹਾ ਕਿ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਸਿਰਫ਼ ਸਿਆਸੀ ਆਜ਼ਾਦੀ ਲਈ ਨਹੀਂ, ਸਗੋਂ ਲੁੱਟ ਅਤੇ ਜ਼ਬਰ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਦਿੱਤਾ ਗਿਆ ਸੀ। ਮਜ਼ਦੂਰ ਆਗੂ ਅਵਤਾਰ ਸਿੰਘ ਬਾਜਵਾ, ਰਮੇਸ਼ ਕੁਮਾਰ ਸਹੋਤਾ ਅਤੇ ਮਦਨ ਸਿੰਘ ਨੇ ਕਿਹਾ ਕਿ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਮਜ਼ਦੂਰਾਂ ਨੇ ਕੇਕ ਕੱਟ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਤੇ ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਅੱਗੇ ਤੋਰਨ ਦਾ ਪ੍ਰਣ ਲਿਆ। ਸਮਾਗਮ ਵਿੱਚ ਬਲਜੀਤ ਸਿੰਘ, ਨਿੰਦਰ ਸਿੰਘ, ਮਲਕੀਅਤ ਸਿੰਘ, ਕੁਲਦੀਪ ਸਿੰਘ ਸਹੋਤਾ ਸਮੇਤ ਹੋਰ ਆਗੂ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਐੱਚ. ਜੀ. ਕਾਲਜ ਆਫ ਐਜੂਕੇਸ਼ਨ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
Ad Position 24