‘ ਵੋਟ ਚੋਰੀ’ ਦੇ ਵਿਰੋਧ ਵਿਚ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ
ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਫੂਕੇ
ਰਾਏਕੋਟ, 30 ਸਤੰਬਰ (ਸੁਸ਼ੀਲ)- ਰਾਏਕੋਟ ਕਾਂਗਰਸ ਵਲੋਂ ‘ਵੋਟ ਚੋਰੀ’ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਰ
ਰੋਸ ਪ੍ਰਦਰਸ਼ਨ ਕਰਨ ਸਮੇਂ ਸੰਸਦ ਮੈਂਬਰ ਡਾ. ਅਮਰ ਸਿੰਘ, ਰਵਿੰਦਰ ਦਲਵੀ, ਮੇਜਰ ਸਿੰਘ ਮੁੱਲਾਂਪੁਰ, ਕਾਮਿਲ ਅਮਰ ਸਿੰਘ ਤੇ ਹੋਰ ਕਾਂਗਰਸੀ ਵਰਕਰ। ਤਸਵੀਰ: ਸੁਸ਼ੀਲ
01-10-2026
ਰਾਏਕੋਟ, 30 ਸਤੰਬਰ (ਸੁਸ਼ੀਲ)- ਰਾਏਕੋਟ ਕਾਂਗਰਸ ਵਲੋਂ ‘ਵੋਟ ਚੋਰੀ’ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ। ਇਸ ਰੋਸ ਪ੍ਰਦਰਸ਼ਨ ’ਚ ਸੰਸਦ ਮੈਂਬਰ ਡਾ. ਅਮਰ ਸਿੰਘ (ਚੇਅਰਮੈਨ ਮੈਨੀਫੈਸਟੋ ਕਮੇਟੀ), ਰਵਿੰਦਰ ਦਲਵੀ ਸਹਿ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ, ਮੇਜਰ ਸਿੰਘ ਮੁੱਲਾਂਪੁਰ ਪ੍ਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਵਲੋਂ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਵੋਟ ਚੋਰੀ’ ਕੀਤੀ ਗਈ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਗਿਆਨੇਸ਼ ਕੁਮਾਰ ਨੇ ਮੋਦੀ, ਸ਼ਾਹ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਲੋਕਾਂ ਦੇ ਮੁੱਢਲੇ ਅਧਿਕਾਰ ਉੱਤੇ ਡਾਕਾ ਮਾਰਿਆ ਹੈ। ਇਸ ਮੌਕੇ ਰਵਿੰਦਰ ਦਲਵੀ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਭਾਜਪਾ ਵਾਲੇ ਕਹਿੰਦੇ ਸਨ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਵੋਟ ਚੋਰੀ ਦੇ ਕੀਤੇ ਜਾ ਰਹੇ ਖੁਲਾਸੇ ਬੇਬੁਨਿਆਦ ਹਨ, ਪਰ ਹੁਣ ਤਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਨਾਲ ਦੇ ਦੋ ਕਮਿਸ਼ਨਰਾਂ ਨੇ ਹੀ ਚੋਣ ਕਮਿਸ਼ਨ ਦੇ ਕੰਮਾਂ ਉੱਤੇ ਸਵਾਲ ਖੜੇ ਕਰ ਦਿੱਤੇ ਹਨ। ਕਾਮਿਲ ਅਮਰ ਸਿੰਘ ਨੇ ਪ੍ਰਦਰਸ਼ਨ ਦੌਰਾਨ ਆਪਣੇ ਸੰਬੋਧਨ ਵਿਚ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਕੀਤੀਆਂ ਧਾਂਦਲੀਆਂ ਨੇ ਚੋਣ ਕਮਿਸ਼ਨ ਅਤੇ ਭਾਜਪਾ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਲੈ ਆਉਂਦਾ ਹੈ। ਰੋਸ ਪ੍ਰਦਰਸ਼ਨ ’ਚ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਰਾਏਕੋਟ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਬਲਾਕ ਸੁਧਾਰ ਦੇ ਪ੍ਰਧਾਨ ਰਵਿੰਦਰ ਸਿੰਘ ਅੱਬੂਵਾਲ, ਚੇਅਰਮੈਨ ਬਲਾਕ ਸੰਮਤੀ ਰਛਪਾਲ ਸਿੰਘ ਸੀਲੋਆਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵੰਤ ਸਿੰਘ ਸੁਧਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ, ਹਰਵਿੰਦਰ ਸਿੰਘ ਰਾਜਾ ਬਰਾੜ (ਜ਼ਿਲ੍ਹਾ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ), ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਪ੍ਰਸ਼ੋਤ ਮ ਲਾਲ ਖਲੀਫ਼ਾ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਬਿੱਲੂ ਜੱਟਪੁਰਾ, ਅਵਤਾਰ ਸਿੰਘ ਗਾਂਧੀ, ਗੁਰਸੇਵਕ ਭੈਣੀ ਬਡਿੰਗਾ, ਲਖਵੀਰ ਸਿੰਘ ਸਾਬਕਾ ਸਰਪੰਚ ਲੋਹਟਬੱਦੀ, ਐੱਸ.ਕੇ. ਸਰਪੰਚ ਨਵੀਂ ਆਬਾਦੀ ਅਕਾਲਗੜ੍ਹ, ਜਗਦੇਵ ਸਿੰਘ ਜੱਗਾ ਅਕਾਲਗੜ੍ਹ, ਜੱਸਾ ਬੜੈਚ, ਕੁਲਵਿੰਦਰ ਸਿੰਘ ਸਰਪੰਚ ਰਾਜੋਆਣਾ ਖੁਰਦ, ਬਲਜੀਤ ਸਿੰਘ ਤਾਜਪੁਰ ਸਰਪੰਚ, ਸੁਖਵੀਰ ਸਿੰਘ ਰਾਏ, ਗੁਰਦਿਆਲ ਸਿੰਘ, ਬਲਜਿੰਦਰ ਸਿੰਘ ਰਿੰਪਾ, ਰਿਸ਼ੂ ਜੈਨ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।