30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫਰੰਸ ਨੇ ‘ਆਪ’ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਰਮ-ਭੁਲੇਖੇ ਕੱਢੇ- ਧਾਲੀਵਾਲ, ਛੰਨਾਂ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ਦੌਰਾਨ ਇਸ ਵਾਰ ਸਿਆਸੀ ਸਰਗਰਮੀਆਂ ਪੂਰੇ ਸਿਖ਼ਰ ’ਤੇ ਰਹੀਆਂ। ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗਗਨਪ੍ਰੀਤ ਸਿੰਘ ਛੰਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਛਪਾਰ ਮੇਲੇ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੀ ਰੈਲੀ ਜਾਣਬੁੱਝ ਕੇ ਨਹੀਂ ਕੀਤੀ ਗਈ।

Ad Position 21
No active advertisement
ਪ੍ਰਭਜੋਤ ਸਿੰਘ ਧਾਲੀਵਾਲ ਅਤੇ ਗਗਨਪ੍ਰੀਤ ਸਿੰਘ ਛੰਨਾਂ ਦੀ ਤਸਵੀਰ। 01-10-2026
ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ਦੌਰਾਨ ਇਸ ਵਾਰ ਸਿਆਸੀ ਸਰਗਰਮੀਆਂ ਪੂਰੇ ਸਿਖ਼ਰ ’ਤੇ ਰਹੀਆਂ। ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗਗਨਪ੍ਰੀਤ ਸਿੰਘ ਛੰਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਛਪਾਰ ਮੇਲੇ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੀ ਰੈਲੀ ਜਾਣਬੁੱਝ ਕੇ ਨਹੀਂ ਕੀਤੀ ਗਈ। ਉਨ੍ਹਾਂ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ‘ਆਪ’ ਦਾ ਮੁੱਖ ਮਕਸਦ ‘ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰੈਲੀ ਵਿਚ ਭੀੜ ਇਕੱਠ ਨੂੰ ਵਧਾਉਣਾ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਮੌਜੂਦ ਗੂੜ੍ਹੀ ਸਿਆਸੀ ਸ਼ਾਂਝ ਜੱਗ-ਜ਼ਾਹਿਰ ਹੋ ਗਈ ਹੈ, ਜਿਸ ਨੂੰ ਪੰਜਾਬ ਦੇ ਲੋਕ ਬਾਖ਼ੂਬੀ ਸਮਝ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਛਪਾਰ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਸਿਆਸੀ ਕਾਨਫਰੰਸ ਹਰ ਪੱਖੋਂ ਵੱਡੇ ਪੱਧਰ ’ਤੇ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਰੈਲੀ ਵਿਚ ਜਿਸ ਤਰ੍ਹਾਂ ਵੱਡੀ ਗਿਣਤੀ ਵਿਚ ਲੋਕਾਂ, ਯੂਥ ਵਰਕਰਾਂ ਅਤੇ ਸਮਰਥਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਪੂਰਾ ਭਰੋਸਾ ਹੈ। ਉਨ੍ਹਾਂ ਆਖਿਆ ਕਿ ਵਿਰੋਧੀ ਧਿਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਜਨ-ਆਧਾਰ ਨੂੰ ਕਮਜ਼ੋਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਪੰਥਕ ਪਾਰਟੀ ਦੇ ਆਗੂ ਤੇ ਵਰਕਰ ਹਰ ਮੋਰਚੇ ’ਤੇ ਡਟੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਲੁਟੇਰਿਆਂ ਨੇ ਐਕਟਿਵਾ ਸਵਾਰ ਸਕੀਆਂ ਭੈਣਾਂ ਕੋਲੋਂ ਪਰਸ ਖੋਹਿਆ
Ad Position 24