30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਹਠੂਰ, 30 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰ ਨਾਨਕ ਦੇਵ ਆਈ. ਟੀ.

Ad Position 21
No active advertisement
ਅਜੀਤ ਡੈਸਕ 01-10-2026
ਹਠੂਰ, 30 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰ ਨਾਨਕ ਦੇਵ ਆਈ. ਟੀ. ਆਈ. ਮਾਣੂੰਕੇ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਟਾਫ਼ ਤੇ ਸਿਖਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਸਥਾ ਮੁਖੀ ਬਲਵੀਰ ਸਿੰਘ ਸੰਧੂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਮਹਾਨ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਸੋਚ, ਹਿੰਮਤ ਦੇਸ਼ ਪ੍ਰਤੀ ਸਮਰਪਣ ਨੌਜਵਾਨਾਂ ਨੂੰ ਸਦਾ ਸੰਦੇਸ਼ ਅਤੇ ਪ੍ਰੇਰਨਾ ਦੇਣ ਦਾ ਸਰੋਤ ਹੈ। ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਕਿਹਾ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਦੇਸ਼ ਅਤੇ ਸਮਾਜ ਦੀ ਤਰੱਕੀ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਨਾਲ ਆਪਣੇ ਹੁਨਰ ਨੂੰ ਨਿਖਾਰਨ ਲਈ ਵੀ ਪ੍ਰੇਰਿਤ ਕੀਤਾ। ਅਤੇ ਇਸ ਸ਼ੁਭ ਮੌਕੇ ਸਿਖਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਪਰਦੀਪ ਸਿੰਘ, ਗੁਰਜੋਤ ਸਿੰਘ, ਮਨਿੰਦਰ ਕੌਰ, ਮਨਵੀਰ ਕੌਰ ਤੇ ਜਸਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵਤਾ ਦੀ ਸੇਵਾ ਤੇ ਉਤਮ ਸਿਹਤ ਤੋਂ ਵੱਡਾ ਕੋਈ ਵੀ ਧਨ ਨਹੀਂ- ਪ੍ਰਧਾਨ ਹੈਰੀ ਅਗਲੀ ਖ਼ਬਰ ਸਰਪੰਚ ‘ਰਾਜਾ ਬਰਾੜ’ ਨੂੰ ਸੌਂਪੀ ਗਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਲੁਧਿਆਣਾ ਦੀ ਕਮਾਨ
Ad Position 24