02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਿਊ ਮਾਡਲ ਸਕੂਲ ਨੰਗਲ ਖੁਰਦ ’ਚ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਬੱਚਿਆਂ ਨੂੰ ਮੋਬਾਈਲ ਦੀ ਜ਼ਿਆਦਾ ਵਰਤੋਂ ਕਾਰਨ ਅੱਖਾਂ ’ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਕੀਤਾ ਸੁਚੇਤ

ਲੋਹਟਬੱਦੀ, 1 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਮੁੱਖ ਪ੍ਰਬੰਧਕ ਗੁਰਪਾਲ ਸਿੰਘ ਅਤੇ ਗਗਨਦੀਪ ਕੌਰ ਵਲੋਂ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਮੂਹ ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅੱਪ ਕਰਵਾਇਆ ਗਿਆ। ਐੱਮ.

Ad Position 21
No active advertisement
ਅਜੀਤ ਡੈਸਕ 02-10-2026
ਲੋਹਟਬੱਦੀ, 1 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਮੁੱਖ ਪ੍ਰਬੰਧਕ ਗੁਰਪਾਲ ਸਿੰਘ ਅਤੇ ਗਗਨਦੀਪ ਕੌਰ ਵਲੋਂ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਮੂਹ ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅੱਪ ਕਰਵਾਇਆ ਗਿਆ। ਐੱਮ.ਡੀ ਬਲਵੰਤ ਸਿੰਘ ਮੌੜ ਅਤੇ ਤੇਜਾ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਲਗਾਏ ਜਾਂਚ ਕੈਂਪ ’ਚ ਸਰਾਂ ਆਈ ਹਸਪਤਾਲ ਪੱਖੋਵਾਲ ਦੀ ਟੀਮ ਵਲੋਂ ਬੱਚਿਆਂ ਦੀਆਂ ਅੱਖਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪਿ੍ੰਸੀਪਲ ਰਾਜਪਾਲ ਕੌਰ ਦਿਓਲ ਅਤੇ ਵਾਈਸ ਪ੍ਰਿੰਸੀਪਲ ਹਰਕੇਵਲ ਸਿੰਘ ਸਾਹਪੁਰ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਦਾ ਮੁੱਖ ਮੰਤਵ ਹੈ ਕਿ ਅੱਜ ਕੱਲ੍ਹ ਬੱਚੇ ਮੋਬਾਈਲ ਦੀ ਬਹੁਤ ਜਿਆਦਾ ਵਰਤੋਂ ਕਰ ਰਹੇ ਹਨ, ਜਿਸ ਕਾਰਨ ਅੱਖਾਂ ਦੀ ਨਜ਼ਰ ‘ਤੇ ਬਹੁਤ ਮਾੜੇ ਪ੍ਰਭਾਵ ਪੈਣ ਦਾ ਡਰ ਬਣਿਆ ਰਹਿੰਦਾ ਹੈ। ਦੂਜੇ ਪਾਸੇ ਬੱਚਿਆਂ ਨੂੰ ਸਕੂਲੀ ਪੜ੍ਹਾਈ ਤੋਂ ਸਮਾਂ ਨਾ ਮਿਲਣ ਕਾਰਨ ਅੱਜ ਸਕੂਲ ’ਚ ਹੀ ਅੱਖਾਂ ਦੀ ਜਾਂਚ ਕਰਵਾਈ ਗਈ ਹੈ। ਮੁੱਖ ਪ੍ਰਬੰਧਕ ਗਗਨਦੀਪ ਕੌਰ ਨੇ ਕਿਹਾ ਕਿ ਅੱਜ ਆਧੁਨਿਕ ਜੀਵਨ ਸ਼ੈਲੀ ਵਿਚ ਅੱਖਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੋ ਗਿਆ ਹੈ, ਕਿਉਂਕਿ ਜੇਕਰ ਕਿਸੇ ਬੱਚੇ ਦੀ ਨਜ਼ਰ ਕਮਜ਼ੋਰ ਹੋਵੇ ਤਾਂ ਉਸ ਨੂੰ ਬਲੈਕਬੋਰਡ/ਵਾਈਟਬੋਰਡ ਦੇਖਣ ਅਤੇ ਪੜ੍ਹਾਈ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਉਸ ਦਾ ਮਨ ਪੜ੍ਹਾਈ ਤੋਂ ਹਟਣ ਲੱਗਦਾ ਹੈ। ਜਿਨ੍ਹਾਂ ਬੱਚਿਆਂ ਨੂੰ ਅੱਖਾਂ ਦੀ ਰੋਸ਼ਨੀ ਪੱਖੋਂ ਕੋਈ ਸਮੱਸਿਆ ਆਈ ਹੈ ਤਾਂ ਉਸ ਦਾ ਹੁਣੇ ਹੀ ਇਲਾਜ ਕਰਵਾਇਆ ਜਾਵੇਗਾ ਤਾਂ ਕਿ ਸਮੇਂ ਸਿਰ ਲੋੜੀਂਦੀ ਐਨਕ ਜਾਂ ਇਲਾਜ ਨਾਲ ਉਸ ਨੂੰ ਹੋਰ ਵਿਗੜਨ ਤੋਂ ਰੋਕਿਆ ਜਾ ਸਕੇ। ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਰਾਜਪਾਲ ਕੌਰ ਦਿਓਲ, ਬਲਵਿੰਦਰ ਕੌਰ, ਮਲਕੀਅਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੂੰਦੜੀ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਬੀ. ਡੀ. ਪੀ. ਓ. ਨੇ ਨਿਸ਼ਾਨਦੇਹੀ ਹੋਣ ਤੋਂ ਪਹਿਲਾਂ ਰਸਤੇ ਦੀ ਉਸਾਰੀ ਨਾ ਕਰਵਾਉਣ ਸੰਬੰਧੀ ਪੁਲਿਸ ਨੂੰ ਪੱਤਰ ਲਿਖਿਆ
Ad Position 24