ਭੂੰਦੜੀ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ
ਭੂੰਦੜੀ, 1 ਅਕਤੂਬਰ (ਕੁਲਦੀਪ ਸਿੰਘ ਮਾਨ)- ਪਿੰਡ ਭੂੰਦੜੀ ਵਿਖੇ ਬਣਨ ਵਾਲੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੰਚਾਇਤ ਕੋਲੋਂ ਮਤਾ ਪਾ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਮੰਤਰੀ ਭੂੰਦੜੀ ਤੇ ਬਲਾਕ ਪ੍ਰਧਾਨ ਸਰਪੰਚ ਬਲਕਾਰ ਸਿੰਘ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧਵਾਂ ਨੂੰ ਪਿੰਡ ਭੂੰਦੜੀ ਪਹੁੰਚਣ ’ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੁਰਜੀਤ ਸਿੰਘ ਮੰਤਰੀ ਭੂੰਦੜੀ ਨੇ ਕਿਹਾ ਕਿ ਪਿੰਡ ਦੇ ਕਈ ਰਸਤੇ ਕੱਚੇ ਹੋਣ ਕਾਰਨ ਲੋਕਾਂ ਅਤੇ ਕਿਸਾਨਾਂ ਨੂੰ ਆਉਣ-ਜਾਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਭੂੰਦੜੀ, 1 ਅਕਤੂਬਰ (ਕੁਲਦੀਪ ਸਿੰਘ ਮਾਨ)- ਪਿੰਡ ਭੂੰਦੜੀ ਵਿਖੇ ਬਣਨ ਵਾਲੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੰਚਾਇਤ ਕੋਲੋਂ ਮਤਾ ਪਾ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਮੰਤਰੀ ਭੂੰਦੜੀ ਤੇ ਬਲਾਕ ਪ੍ਰਧਾਨ ਸਰਪੰਚ ਬਲਕਾਰ ਸਿੰਘ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧਵਾਂ ਨੂੰ ਪਿੰਡ ਭੂੰਦੜੀ ਪਹੁੰਚਣ ’ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੁਰਜੀਤ ਸਿੰਘ ਮੰਤਰੀ ਭੂੰਦੜੀ ਨੇ ਕਿਹਾ ਕਿ ਪਿੰਡ ਦੇ ਕਈ ਰਸਤੇ ਕੱਚੇ ਹੋਣ ਕਾਰਨ ਲੋਕਾਂ ਅਤੇ ਕਿਸਾਨਾਂ ਨੂੰ ਆਉਣ-ਜਾਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਰਸਤਿਆਂ ਨੂੰ ਜਲਦ ਤੋਂ ਜਲਦ ਪੱਕਾ ਕਰਵਾਇਆ ਜਾਵੇ ਤਾਂ ਜੋ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ, ਸਿਹਤ, ਸੜਕਾਂ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿਚ ਕਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਡ ਭੂੰਦੜੀ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਮੰਗ ਵੱਲ ਵੀ ਜਲਦ ਧਿਆਨ ਦਿੱਤਾ ਜਾਵੇਗਾ।