01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਪਾਣੀ ਨੂੰ ਬਚਾਉਣ ਸੰਬੰਧੀ ਸੈਮੀਨਾਰ ਖੇਤੀ ਦੇ ਵੱਖ-ਵੱਖ ਢੰਗਾਂ ਬਾਰੇ ਵੀ ਵਿਦਿਆਰਥੀਆਂ ਨੂੰ ਕਰਵਾਇਆ ਜਾਣੂੰ

ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੀ. ਐੱਮ.

Ad Position 21
No active advertisement
ਅਜੀਤ ਡੈਸਕ 02-10-2026
ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ (ਲੁਧਿਆਣਾ) ਵਿਖੇ ਨੈਸ਼ਨਲ ਐਕਸਪਰਟ ਲੈਕਚਰ ਸਕੀਮ ਤਹਿਮ ਰਿਟਾਇਰਡ ਡਾ: ਰਾਜਨ ਅਗਰਵਾਲ ਸੀਨੀਅਰ ਸਾਇੰਟਿਸਟ ਸੋਇਲ ਡਿਪਾਰਟਮੈਂਟ ਨੇ ਵਿਦਿਆਰਥੀਆਂ ਨੂੰ ਖੇਤੀ ਦੇ ਵੱਖ-ਵੱਖ ਢੰਗਾਂ ਅਤੇ ਆਉਣ ਵਾਲੇ ਸਮੇਂ ਵਿਚ ਪਾਣੀ ਨੂੰ ਬਚਾ ਕੇ ਰੱਖਣ ਦੇ ਬਾਰੇ ਪੀ.ਪੀ.ਟੀ. ਦੁਆਰਾ ਜਾਣੂੰ ਕਰਵਾਇਆ ਗਿਆ। ਉਨ੍ਹਾਂ ਨੇ ਮੌਜੂਦਾ ਸਮੇਂ ਵਿਚ ਪੰਜਾਬ ਵਿਚ ਪਾਣੀ ਦੀ ਸਥਿਤੀ ਬਾਰੇ ਵੀ ਦੱਸਿਆ ਤੇ ਰੇਨ ਹਾਰ ਵੈਸਟਿੰਗ ਪ੍ਰੋਜੈਕਟ ਦਾ ਕੀ ਮੰਤਵ ਹੈ ਇਸ ਬਾਰੇ ਵੀ ਵਿਦਿਆਰਥੀਆਂ ਨੂੰ ਵਿਸਥਾਰ ਵਿਚ ਸਮਝਾਇਆ ਗਿਆ। ਇਸ ਲੈਕਚਰ ਵਿਚ 6ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਗੁਰਦੀਪ ਕੌਰ ਨੇ ਡਾ.ਰਾਜਨ ਅਗਰਵਾਲ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਲੈਕਚਰਾਰ ਅਨੂਪਜੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਰੁਚੀ ਗੁਪਤਾ, ਜਸਦੀਪ ਕੌਰ, ਰੇਨੂੰ ਬਾਲਾ, ਮਨਿੰਦਰਪਾਲ ਕੌਰ, ਚਰਨਜੀਤ ਕੌਰ, ਨਰਿੰਦਰਪਾਲ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਕਿ.ਯੂ ਏਕਤਾ ਡਕੌਂਦਾ (ਧਨੇਰ) ਵਲੋਂ ਹਰਵਿੰਦਰ ਸਿੰਘ ਬੜੂੰਦੀ ਬਲਾਕ ਪੱਖੋਵਾਲ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ ਕਿਸਾਨਾਂ... ਅਗਲੀ ਖ਼ਬਰ ਪਮਾਲ ’ਚ ਅੱਖਾਂ ਦਾ ਚੈੱਕਅੱਪ ਕੈਂਪ 4 ਨੂੰ
Ad Position 24