01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀ.ਕਿ.ਯੂ ਏਕਤਾ ਡਕੌਂਦਾ (ਧਨੇਰ) ਵਲੋਂ ਹਰਵਿੰਦਰ ਸਿੰਘ ਬੜੂੰਦੀ ਬਲਾਕ ਪੱਖੋਵਾਲ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ ਕਿਸਾਨਾਂ ਦੀ ਹੱਕਾਂ ਦੀ ਰਾਖੀ ਅਤੇ ਯੂਨੀਅਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਾਂਗਾ- ਬੜੂੰਦੀ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਕਿਸਾਨੀ ਅੰਦੋਲਨਾਂ ਨੂੰ ਮਜ਼ਬੂਤੀ ਦੇਣ ਦੇ ਮਨੋਰਥ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦਾ ਘੇਰਾ ਹੋਰ ਵਿਸ਼ਾਲ ਕਰਦਿਆਂ ਇਲਾਕੇ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕਰਦਿਆਂ ਕਿਸਾਨ ਆਗੂ ਹਰਵਿੰਦਰ ਸਿੰਘ ਬੜੂੰਦੀ ਨੂੰ ਬਲਾਕ ਪੱਖੋਵਾਲ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-10-2026
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਕਿਸਾਨੀ ਅੰਦੋਲਨਾਂ ਨੂੰ ਮਜ਼ਬੂਤੀ ਦੇਣ ਦੇ ਮਨੋਰਥ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦਾ ਘੇਰਾ ਹੋਰ ਵਿਸ਼ਾਲ ਕਰਦਿਆਂ ਇਲਾਕੇ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕਰਦਿਆਂ ਕਿਸਾਨ ਆਗੂ ਹਰਵਿੰਦਰ ਸਿੰਘ ਬੜੂੰਦੀ ਨੂੰ ਬਲਾਕ ਪੱਖੋਵਾਲ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਅਮਨਦੀਪ ਸ਼ਰਮਾ ਤੇ ਹੋਰ ਕਿਸਾਨ ਆਗੂਆਂ ਨੇ ਹਰਵਿੰਦਰ ਸਿੰਘ ਬੜੂੰਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਸ਼ਰਮਾ ਨੇ ਕਿਹਾ ਕਿ ਹਰਵਿੰਦਰ ਸਿੰਘ ਬੜੂੰਦੀ ਲੰਮੇ ਸਮੇਂ ਤੋਂ ਕਿਸਾਨ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਇਸ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ-ਨਿਯੁਕਤ ਮੀਤ ਪ੍ਰਧਾਨ ਹਰਵਿੰਦਰ ਸਿੰਘ ਬੜੂੰਦੀ ਨੇ ਜਥੇਬੰਦੀ ਦੀ ਸਮੁੱਚੀ ਲੀਡਰਸ਼ਿਪ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਯੂਨੀਅਨ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਮੋਹਰੀ ਹੋ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਪ੍ਰਿਤਪਾਲ ਸਿੰਘ ਗਰੇਵਾਲ, ਜਸਪਾਲ ਸਿੰਘ ਗਰੇਵਾਲ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਕਮਿੱਕਰ ਸਿੰਘ ਆਂਡਲੂ, ਪਰਮਜੀਤ ਸਿੰਘ, ਰਵਿੰਦਰ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਐੱਮ.ਐੱਸ.ਪੀ. ਰੇਟ ’ਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਖੇਤੀ ਦੀ ਅਸਲ ਖ਼ਰਚਾ ਲਾਗਤ ਨੂੰ... ਅਗਲੀ ਖ਼ਬਰ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਪਾਣੀ ਨੂੰ ਬਚਾਉਣ ਸੰਬੰਧੀ ਸੈਮੀਨਾਰ ਖੇਤੀ ਦੇ ਵੱਖ-ਵੱਖ...
Ad Position 24