ਲਾਇਨਜ਼ ਕਲੱਬ ਵਲੋਂ ਲਗਾਏ ਦਿਲ ਦੇ ਰੋਗਾਂ ਦੀ ਜਾਂਚ ਕੈਂਪ ’ਚ 55 ਮਰੀਜ਼ਾਂ ਦੀ ਜਾਂਚ
ਰਾਏਕੋਟ, 1 ਅਕਤੂਬਰ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਚਲਾਈ ਜਾ ਰਹੀ ਸਮਾਜ ਭਲਾਈ ਕੰਮਾਂ ਦੀ ਲੜੀ ਤਹਿਤ ਸਥਾਨਕ ਲਾਇਨਜ਼ ਭਵਨ ਵਿਖੇ ਦਿਲ ਦੇ ਰੋਗਾਂ ਦੀ ਜਾਂਚ ਦਾ ਇੱਕ ਕੈਂਪ ਪ੍ਰਧਾਨ ਗੁਲਸ਼ਨ ਮਿੱਤਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰੈਸ ਸਕੱਤਰ ਅਮਿਤ ਪਾਸੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ.
ਰਾਏਕੋਟ, 1 ਅਕਤੂਬਰ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਚਲਾਈ ਜਾ ਰਹੀ ਸਮਾਜ ਭਲਾਈ ਕੰਮਾਂ ਦੀ ਲੜੀ ਤਹਿਤ ਸਥਾਨਕ ਲਾਇਨਜ਼ ਭਵਨ ਵਿਖੇ ਦਿਲ ਦੇ ਰੋਗਾਂ ਦੀ ਜਾਂਚ ਦਾ ਇੱਕ ਕੈਂਪ ਪ੍ਰਧਾਨ ਗੁਲਸ਼ਨ ਮਿੱਤਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰੈਸ ਸਕੱਤਰ ਅਮਿਤ ਪਾਸੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸਾਹਿਲ ਬਾਂਸਲ (ਡੀ.ਐੱਮ.) ਵੱਲੋਂ 55 ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਈ.ਸੀ.ਜੀ., ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਵੀ ਜਾਂਚ ਕੀਤੀ ਗਈ ਅਤੇ ਡਾਕਟਰ ਵੱਲੋਂ ਮਰੀਜ਼ਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸੁਣ ਕੇ ਲੋੜੀਂਦੀ ਸਲਾਹ ਦਿੱਤੀ ਗਈ। ਉਨ੍ਹਾਂ ਨੇ ਦਿਲ ਨੂੰ ਤੰਦਰੁਸਤ ਰੱਖਣ ਲਈ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਗੁਲਸ਼ਨ ਮਿੱਤਲ, ਦਿਨੇਸ਼ ਖੁਰਮੀ, ਰਮੇਸ਼ ਗਰਗ, ਡਾ: ਦੁਰਗੇਸ਼ ਸ਼ਰਮਾ, ਅਨਿਲ ਅਗਰਵਾਲ, ਬਿਕਰਮਜੀਤ ਬਾਂਸਲ , ਸੁਰੇਸ਼ ਗੋਇਲ, ਨਰੇਸ਼ ਗੋਇਲ, ਸੁਭਾਸ਼ ਪਾਸੀ, ਪਵਨ ਵਰਮਾਂ, ਐਡਵੋਕੇਟ ਬੀ.ਆਰ. ਸ਼ਰਮਾ, ਕ੍ਰਿਸ਼ਨ ਖੁਰਾਣਾ, ਰਾਜਿੰਦਰ ਗੋਇਲ, ਪੰਕਜ ਕਾਂਸਲ, ਕੁਲਵੰਤ ਸਿੰਘ, ਮੀਨੂ ਜੈਨ, ਕੇ.ਕੇ. ਸ਼ਰਮਾਂ, ਵਿਨੋਦ ਜੈਨ (ਰਾਜੂ) ਅਤੇ ਡਾ: ਵਰੁਣ ਬਾਂਸਲ ਸਮੇਤ ਹੋਰ ਮੈਂਬਰ ਮੌਜੂਦ ਸਨ।