ਪ੍ਰਿੰ: ਪ੍ਰੋ. ਇੰਦਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਖ਼ਾਲਸਾ ਕਾਲਜ ਵਲੋਂ ਨਿੱਘੀ ਵਿਦਾਇਗੀ ਤੇ ਸਨਮਾਨ
ਗੁਰੂਸਰ ਸਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸਧਾਰ ਦੇ ਕਾਰਜਕਾਰੀ ਪ੍ਰਿੰ: ਅਤੇ ਭੌਤਿਕ ਵਿਗਿਆਨ ਵਿਭਾਗ ਵਿਚ 34 ਸਾਲ ਤੋਂ ਵੱਧ ਸਮੇਂ ਤੱਕ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪ੍ਰੋ. ਇੰਦਰਜੀਤ ਸਿੰਘ ਨੂੰ ਲੰਬੀ ਅਤੇ ਮਾਣਮੱਤੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਣ ਸਮੇ ਕਾਲਜ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਸਮੇਤ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ।
ਗੁਰੂਸਰ ਸਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸਧਾਰ ਦੇ ਕਾਰਜਕਾਰੀ ਪ੍ਰਿੰ: ਅਤੇ ਭੌਤਿਕ ਵਿਗਿਆਨ ਵਿਭਾਗ ਵਿਚ 34 ਸਾਲ ਤੋਂ ਵੱਧ ਸਮੇਂ ਤੱਕ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪ੍ਰੋ. ਇੰਦਰਜੀਤ ਸਿੰਘ ਨੂੰ ਲੰਬੀ ਅਤੇ ਮਾਣਮੱਤੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਣ ਸਮੇ ਕਾਲਜ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਸਮੇਤ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ। ਜਨਵਰੀ 2024 ਵਿਚ ਕਾਲਜ ਦੇ ਕਾਰਜਕਾਰੀ ਪ੍ਰਿੰ. ਦਾ ਅਹੁਦਾ ਸੰਭਾਲਣ ਉਪਰੰਤ ਪ੍ਰਿੰ: ਪ੍ਰੋ. ਇੰਦਰਜੀਤ ਸਿੰਘ ਨੇ ਅਕਾਦਮਿਕ ਮਿਆਰ, ਅਨੁਸ਼ਾਸਨ, ਪ੍ਰਸ਼ਾਸਨਿਕ ਕੁਸ਼ਲਤਾ ਸਮੇਤ ਸੰਸਥਾ ਦੇ ਹਿੱਤਾਂ ਨੂੰ ਹਮੇਸ਼ਾ ਮੁੱਖ ਰੱਖਿਆ। ਸਮਾਗਮ ਮੌਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸਤਿੰਦਰ ਕੌਰ, ਸਪੁੱਤਰ ਡਾ. ਹਰ ਪੁਨੀਤ ਸਿੰਘ ਅਤੇ ਜੈਅੰਤ ਵੀਰ ਸਿੰਘ ਤੇ ਸਮੂਹ ਪਰਿਵਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਇਆ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਮਨਜੀਤ ਸਿੰਘ ਗਿੱਲ, ਸਕੱਤਰ ਡਾ.ਐਸ.ਐਸ. ਥਿੰਦ, ਪ੍ਰੋ. ਬਾਵਾ ਸਿੰਘ ਸਾਬਕਾ ਉਪ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ, ਪ੍ਰੋ. ਮੁਕੇਸ਼ ਅਰੋੜਾ ਸੈਨੇਟਰ ਪੰਜਾਬ ਯੂਨੀਵਰਸਿਟੀ, ਪ੍ਰਿੰ. ਦੀਪਕ, ਐਜੂਕੇਸ਼ਨ ਕਾਲਜ ਪ੍ਰਿੰ. ਡਾ. ਪਰਗਟ ਸਿੰਘ ਗਰਚਾ, ਫਾਰਮੇਸੀ ਕਾਲਜ ਪ੍ਰਿੰ. ਡਾ. ਸਤਵਿੰਦਰ ਕੌਰ, ਪ੍ਰਿੰ. ਵਿਨੋਦ ਕੁਮਾਰ, ਪ੍ਰੋ. ਮੇਜਰ ਸਿੰਘ, ਪ੍ਰੋ. ਜਸਬਿੰਦਰ ਕੌਰ, ਐਸ.ਐਲ.ਏ. ਬੂਟਾ ਸਿੰਘ ਅਤੇ ਰਣਜੀਤ ਸਿੰਘ ਨੇ ਵੀ ਆਪਣੇ ਸੰਬੋਧਨਾਂ ਵਿਚ ਪ੍ਰੋ. ਇੰਦਰਜੀਤ ਸਿੰਘ ਦੀਆਂ ਪ੍ਰਾਪਤੀਆਂ ਅਤੇ ਸੰਸਥਾ ਪ੍ਰਤੀ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰ. ਮਨਜੀਤ ਸਿੰਘ ਖਟੜਾ ਅਤੇ ਪ੍ਰੋ. ਹਰਪ੍ਰੀਤ ਕੌਰ ਟਿਵਾਣਾ ਵਲੋਂ ਭੇਜੇ ਗਏ ਸੰਦੇਸ਼ ਵੀ ਪੜ੍ਹ ਕੇ ਸੁਣਾਏ ਗਏ। ਪ੍ਰਿੰ. ਪ੍ਰੋ. ਇੰਦਰਜੀਤ ਸਿੰਘ ਨੇ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਨਾਲ ਆਪਣੇ ਡੂੰਘੇ ਭਾਵਨਾਤਮਕ ਰਿਸ਼ਤੇ ਦਾ ਜ਼ਿਕਰ ਕਰਦਿਆਂ ਕਾਲਜ ਪ੍ਰਬੰਧਕੀ ਕਮੇਟੀ, ਸਹਿਕਰਮੀਆਂ, ਵਿਦਿਆਰਥੀਆਂ ਅਤੇ ਸਮੂਹ ਕਾਲਜ ਪਰਿਵਾਰ ਦਾ ਹਮੇਸ਼ਾ ਪਿਆਰ, ਸਤਿਕਾਰ ਅਤੇ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ। ਕਾਲਜ ਪਰਿਵਾਰ ਵਲੋਂ ਪ੍ਰਿੰ. ਪ੍ਰੋ. ਇੰਦਰਜੀਤ ਸਿੰਘ ਨੂੰ ਅਨੇਕ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਅਤੇ ਉਨ੍ਹਾਂ ਨੂੰ ਸਰਗਰਮ ਤੇ ਸਾਰਥਕ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।