03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਿਆਂ ਖਿਲਾਫ਼ ਭਾਜਪਾ ਦੀ ਯਾਤਰਾ ਨੇ ਰਾਏਕੋਟ ’ਚ ਦਿੱਤਾ ਨਸ਼ਾ ਮੁਕਤ ਪੰਜਾਬ ਦਾ ਹੋਕਾ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਵੱਖ-ਵੱਖ ਪੜ੍ਹਾਵਾਂ ਵਿਚੋਂ ਹੁੰਦੀ ਹੋਈ ਅੱਜ ਬਾਅਦ ਦੁਪਹਿਰ ਰਾਏਕੋਟ ਹਲਕੇ ਵਿਚ ਪਹੁੰਚੀ। ਯਾਤਰਾ ਦੇ ਸਵਾਗਤ ਲਈ ਪਿੰਡ ਤਲਵੰਡੀ ਰਾਏ ਵਿਖੇ ਸਰਗਰਮ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਭਰਵਾਂ ਇਕੱਠ ਕੀਤਾ ਗਿਆ।

Ad Position 21
No active advertisement
ਨਾਨਕਸਰ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਪ੍ਰਵਚਨ ਕਰਦੇ ਹੋਏ। ਅਜੀਤ ਤਸਵੀਰ 03-10-2026
ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਵੱਖ-ਵੱਖ ਪੜ੍ਹਾਵਾਂ ਵਿਚੋਂ ਹੁੰਦੀ ਹੋਈ ਅੱਜ ਬਾਅਦ ਦੁਪਹਿਰ ਰਾਏਕੋਟ ਹਲਕੇ ਵਿਚ ਪਹੁੰਚੀ। ਯਾਤਰਾ ਦੇ ਸਵਾਗਤ ਲਈ ਪਿੰਡ ਤਲਵੰਡੀ ਰਾਏ ਵਿਖੇ ਸਰਗਰਮ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਭਰਵਾਂ ਇਕੱਠ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੱਤਾ। ਸਮਾਗਮ ਵਿਚ ਸਾਬਕਾ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਭਾਜਪਾ ਦੇ ਕਈ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਤਿੱਖੀ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ, ਕਾਂਗਰਸ ਸਮੇਤ ਹੋਰਨਾਂ ਸਿਆਸੀ ਧਿਰਾਂ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਸਿਰਫ਼ ਸਿਆਸੀ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਬਿੱਟੂ ਨੇ ਕਿਹਾ ਕਿ ਭਾਜਪਾ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਤਿਆਰ ਕੀਤੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਇਸ ਮੌਕੇ ਲਖਵਿੰਦਰ ਸਿੰਘ ਸਪਰਾ ਸਪੈਸ਼ਲ ਇਨਵਾਇਟੀ ਮੈਂਬਰ ਭਾਜਪਾ ਪੰਜਾਬ ਨੇ ਮੰਚ ਸੰਚਾਲਨ ਕਰਦਿਆਂ ਲੋਕਾਂ ਨੂੰ ਭਾਜਪਾ ਦੀਆਂ ਲੋਕਪੱਖੀ ਨੀਤੀਆਂ ਤੇ ਪੰਜਾਬ ਦੀ ਬੇਹਤਰੀ ਲਈ ਉਲੀਕੇ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ। ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਪਿੰਡ-ਪਿੰਡ ਤੱਕ ਲਿਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਨਸ਼ਿਆਂ ਦੀ ਬਜਾਏ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ੍ਹਨ ਲਈ ਸਮਾਜ ਨੂੰ ਸ਼ਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਗੇਜਾ ਰਾਮ ਵਾਲਮੀਕਿ, ਰਾਜਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ, ਰਮਨ ਕੁਮਾਰ, ਅਜੀਤ ਸਿੰਘ ਅਖਾੜਾ, ਵਿਸ਼ਾਲ ਭਾਰਦਵਾਜ, ਮਾਹੀਪਾਲ ਬੌਬੀ, ਸਲਿਲ ਜੈਨ ਟਿੰਕਾ, ਦੀਪਕ ਬਾਂਸਲ, ਸੁਮੀਤ ਅਰੋੜਾ, ਨਵੀਨ ਜੈਨ, ਸੁਰੇਸ਼ ਗਰਗ, ਰਾਜਨ ਅਰੋੜਾ, ਕਪਿਲ ਗਰਗ, ਜਗਦੀਸ਼ ਵਰਮਾ, ਡਾ. ਦੁਰਗੇਸ਼ ਸ਼ਰਮਾ, ਅਨਿਲ ਪਰੂਥੀ, ਅਸ਼ੋਕ ਕੁਮਾਰ ਚੋਪੜਾ, ਸੁਭਾਸ਼ ਕੱਕੜ, ਰੋਹਿਤ ਅਗਰਵਾਲ ਸੋਨੂ, ਸੂਰਜ ਪਰੂਥੀ, ਵਿਕਾਸ ਚੋਪੜਾ, ਵਿਸ਼ਾਲ ਭਾਰਦਵਾਜ਼, ਡਾ. ਰਾਜ ਠਾਕੁਰ, ਕਸ਼ਮੀਰ ਸਿੰਘ ਕਾਕਾ, ਹਰਜਿੰਦਰ ਸਿੰਘ ਢੀਂਡਸਾ, ਗੋਲੂ ਝਾਂਡੇ, ਸ਼ੇਰੀ ਝਾਂਡੇ, ਗਗਨ ਝਾਂਡੇ ਪੰਚ, ਨੰਨੀ ਝਾਂਡੀ, ਹਰਜੋਤ ਸਿੰਘ ਝਾਂਡੇ, ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਨੇ ਵੰਡੇ ਅਗਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24