03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਾਬਾ ਬੰਦਾ ਸਿੰਘ ਬਹਾਦਰ ਦੀ ਸੱਚੀ ਸ਼ਹਾਦਤ ਦਾ ਸਤਿਕਾਰ ਕਰਨ ਵਾਲੇ ਹੀ ਉਨ੍ਹਾਂ ਦੇ ਦਿਨ ਮਨਾਉਂਦੇ ਹਨ-ਬਾਵਾ,ਝੱਮਟ

ਹੰਬੜਾ, 2 ਅਕਤੂਬਰ (ਮੇਜਰ ਹੰਬੜਾਂ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸੱਚੀ ਸੂਰਬੀਰਤਾ ਸ਼ਹਾਦਤ ਦਾ ਸਤਿਕਾਰ ਕਰਨ ਵਾਲੇ ਹੀ ਉਨ੍ਹਾਂ ਦੇ ਦਿਨ ਮਨਾਉਂਦੇ ਹਨ ਤੇ ਉਨ੍ਹਾਂ ਨੂੰ ਸਦਾ ਯਾਦ ਰੱਖਦੇ ਹਨ। ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਪੰਜਾਬ ਚੇਅਰਮੈਨ ਮਨਜੀਤ ਸਿੰਘ ਝੱਮਟ ਨੇ ਹੰਬੜਾ ਵਿਖੇ ਪ੍ਰੈੱਸ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਹੰਬੜਾ, 2 ਅਕਤੂਬਰ (ਮੇਜਰ ਹੰਬੜਾਂ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸੱਚੀ ਸੂਰਬੀਰਤਾ ਸ਼ਹਾਦਤ ਦਾ ਸਤਿਕਾਰ ਕਰਨ ਵਾਲੇ ਹੀ ਉਨ੍ਹਾਂ ਦੇ ਦਿਨ ਮਨਾਉਂਦੇ ਹਨ ਤੇ ਉਨ੍ਹਾਂ ਨੂੰ ਸਦਾ ਯਾਦ ਰੱਖਦੇ ਹਨ। ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਪੰਜਾਬ ਚੇਅਰਮੈਨ ਮਨਜੀਤ ਸਿੰਘ ਝੱਮਟ ਨੇ ਹੰਬੜਾ ਵਿਖੇ ਪ੍ਰੈੱਸ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਉਹ ਮਹਾਨ ਯੋਧੇ ਸਨ, ਜਿੰਨ੍ਹਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜ਼ਮੀਨਾਂ ਦੇ ਹੱਕ ਦਿਵਾਉਣ ਲਈ ਇਤਿਹਾਸਕ ਸੰਘਰਸ਼ ਕੀਤਾ ਤੇ ਇਸ ਲਈ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 16 ਅਕਤੂਬਰ ਨੂੰ ਮਨਾਏ ਜਾਣ ਵਾਲੇ ਜਨਮ ਦਿਵਸ ਸਮਾਗਮਾਂ ਨੂੰ ਹਰ ਪਿੰਡ ਅਤੇ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਕੁਰਬਾਨੀ, ਬਹਾਦਰੀ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਬਾਵਾ ਅਤੇ ਚੇਅਰਮੈਨ ਝੱਮਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮਨਾਏ ਜਾਣ ਮੌਕੇ ਦਿੱਤੀ ਜਾਣ ਵਾਲੀ ਰਾਖਵੀਂ ਛੁੱਟੀ ਨੂੰ ਪੱਕੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨੌਸਰਬਾਜ਼ ਠੱਗ ਨੇ ਮਸੂਮ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖ਼ਾਤੇ ਵਿਚੋਂ 19 ਹਜ਼ਾਰ ਉਡਾਏ ਭਾਈ ਬੂੜਾ ਖ਼ਾਲਸਾ ਕ... ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੇ ਆਗੂਆਂ ਦੀ ਮੀਟਿੰਗ ਸਿੱਧਵਾਂ ਕਾਲਜ ਵਿਖੇ ਐੱਨ. ਐੱਸ. ਐੱਸ. ਦਿਵਸ ਮਨਾਇਆ
Ad Position 24