ਥਾਣੇ ਦੇ ਮਾਲਖਾਨੇ ਵਿਚ ਪਏ ਮੋਟਰਸਾਈਕਲ ਕਬਾੜੀਏ ਨੂੰ ਵੇਚਣ ਵਾਲਾ ਏ.ਐੱਸ.ਆਈ. ਗ੍ਰਿਫਤਾਰ
ਪਿੰਡ ਬੁਟਾਹਰੀ ਵਿਖੇ 18ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ
ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ। ਇਸ ਮੌਕੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਜੀ ਨਾਲ ਸੰਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਨ ਪੇਸ਼ ਕੀਤੇ ਅਤੇ ਸਕੂਲ ਦੀ ਅਧਿਆਪਕਾ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਭਗਤ ਸਿੰਘ ਨੇ ਛੋਟੀ ਉਮਰੇ ਆਪਣੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਆਪਣੇ ਦੋ ਹੋਰ ਸਾਥੀਆਂ ਰਾਜਗੁਰੂ ਤੇ ਸੁਖਦੇਵ ਸਮੇਤ ਫਾਂਸੀ ਦੀ ਰੱਸੇ ਨੂੰ ਹੱਸ-ਹੱਸ ਚੁੰਮ ਕੇ ਆਪਣੀ ਸਹਾਦਤ ਦਿੱਤੀ।
ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ। ਇਸ ਮੌਕੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਜੀ ਨਾਲ ਸੰਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਨ ਪੇਸ਼ ਕੀਤੇ ਅਤੇ ਸਕੂਲ ਦੀ ਅਧਿਆਪਕਾ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਭਗਤ ਸਿੰਘ ਨੇ ਛੋਟੀ ਉਮਰੇ ਆਪਣੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਆਪਣੇ ਦੋ ਹੋਰ ਸਾਥੀਆਂ ਰਾਜਗੁਰੂ ਤੇ ਸੁਖਦੇਵ ਸਮੇਤ ਫਾਂਸੀ ਦੀ ਰੱਸੇ ਨੂੰ ਹੱਸ-ਹੱਸ ਚੁੰਮ ਕੇ ਆਪਣੀ ਸਹਾਦਤ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਵਿਚਾਰਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਸਭ ਨੂੰ ਸਰਦਾਰ ਭਗਤ ਸਿੰਘ ਦੇ ਜਨਮ ਦੀ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇ: ਤੇਜਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।