ਭਾਈ ਦਾਨ ਸਿੰਘ ਪਬਲਿਕ ਸਕੂਲ ਮਾਣੂੰਕੇ ਦੇ ਉਮਰਾਨ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਗੋਲਡ ਮੈਡਲ ਜਿੱਤਿਆ
ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਲੁਧਿਆਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ’ਚੋਂ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਿੰਦਰ ਕੌਰ ਸੋਹਲ ਨੇ ਕਿ ਦੱਸਿਆ ਉਕਤ ਹੋਈਆਂ ਖੇਡਾਂ ’ਚੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਖਿਡਾਰੀ ਉਮਰਾਨ ਸਿੰਘ ਨੇ ਵੇਟ ਲਿਫਟਿੰਗ (45 ਕਿਲੋ ਵਰਗ) ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਕੂਲ ਦਾ ਮਾਣ ਹੋਰ ਵੀ ਵਧਾਇਆ ਹੈ।
ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਲੁਧਿਆਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ’ਚੋਂ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਿੰਦਰ ਕੌਰ ਸੋਹਲ ਨੇ ਕਿ ਦੱਸਿਆ ਉਕਤ ਹੋਈਆਂ ਖੇਡਾਂ ’ਚੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਖਿਡਾਰੀ ਉਮਰਾਨ ਸਿੰਘ ਨੇ ਵੇਟ ਲਿਫਟਿੰਗ (45 ਕਿਲੋ ਵਰਗ) ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਕੂਲ ਦਾ ਮਾਣ ਹੋਰ ਵੀ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦਾ ਵਿਦਿਆਰਥੀ ਖਿਡਾਰੀ ਉਰਮਾਨ ਸਿੰਘ ਸਟੇਟ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ। ਜਿਸ ਦੀ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ। ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਲਈ ਬੱਚਿਆਂ ਦੀ ਮਿਹਨਤ ਅਤੇ ਸੰਦੀਪ ਸਿੰਘ ਮਾਣੂੰਕੇ ਡੀ.ਪੀ. ਅਧਿਆਪਕ ਅਣਥੱਕ ਕੋਸ਼ਿਸ਼ ਦਾ ਵਿਸ਼ੇਸ਼ ਯੋਗਦਾਨ ਹੈ। ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਸੋਹਲ ਨੇ ਜੇਤੂ ਬੱਚੇ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।