ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ- ਚਾਵਲਾ
ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਹਾਈ ਕਮਾਂਡ ਵਲੋਂ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ਬਰ ਮਿਲਦਿਆਂ ਹੀ ਕਸਬਾ ਹੰਬੜਾ ਅਤੇ ਪਿੰਡ ਵਲੀਪੁਰ ਕਲਾਂ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਰਗਟ ਸਿੰਘ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ, ਜਿਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ।
ਪ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਕਾਂਗਰਸ ਦੇ ਸੁਬਾਈ ਆਗੂ ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ
04-10-2026
ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਹਾਈ ਕਮਾਂਡ ਵਲੋਂ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ਬਰ ਮਿਲਦਿਆਂ ਹੀ ਕਸਬਾ ਹੰਬੜਾ ਅਤੇ ਪਿੰਡ ਵਲੀਪੁਰ ਕਲਾਂ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਰਗਟ ਸਿੰਘ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ, ਜਿਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ। ਕਾਂਗਰਸੀ ਆਗੂ ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਸੌਂਪੇ ਜਾਣ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਦਿਆਂ ਸੂਬੇ ’ਚ ਕਾਂਗਰਸ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜੇਗੀ। ਇਸ ਮੌਕੇ ਗੁਰਵਿੰਵਰ ਸਿੰਘ ਗੋਲਡੀ ਚਾਵਲਾ, ਨੰਬਰਦਾਰ ਜਸਵਿੰਦਰ ਸਿੰਘ ਹਾਂਸ਼, ਸਾਬਕਾ ਸਰਪੰਚ ਜਸਵੰਤ ਸਿੰਘ ਮੰਡ, ਪੰਚ ਭਗਵੰਤ ਸਿੰਘ ਹਾਂਸ, ਨੰਬਰਦਾਰ ਗੁਰਚਰਨ ਸਿੰਘ, ਸਾਬਕਾ ਪੰਚ ਹਰਨੇਕ ਸਿੰਘ, ਮੁਨਸ਼ੀ ਸਿੰਘ ਅਹੂਜਾ, ਪੰਚ ਜਗਦੀਸ਼ ਸਿੰਘ ਅਹੂਜਾ, ਪੰਚ ਨਿਰਮਲ ਸਿੰਘ ਸੰਧੀ, ਯੂਥ ਆਗੂ ਸਹਿਜ ਚਾਵਲਾ, ਸਾਬਕਾ ਸਰਪੰਚ ਅਲਬੇਲ ਸਿੰਘ ਘਮਣੇਵਾਲ, ਸਾਬਕਾ ਸਰਪੰਚ ਉਜਾਗਰ ਸਿੰਘ, ਹਰਜੀਤ ਸਿੰਘ ਧਾਲੀਵਾਲ, ਪ੍ਰਭਜੀਤ ਸਿੰਘ ਚਾਵਲਾ, ਅਮਨ ਚਾਵਲਾ ਤੇ ਹੋਰ ਕਾਂਗਰਸੀ ਵਰਕਰ ਮੌਜੂਦ ਸਨ।