ਸਰਕਲ ਆਂਡਲੂ, ਬੱਸੀਆਂ, ਸੁਧਾਰ ਅਤੇ ਤਲਵੰਡੀ ਰਾਏ ਦੇ ਐੱਸ.ਸੀ. ਵਿੰਗ ਦੇ ਪ੍ਰਧਾਨਾਂ ਦੀ ਨਿਯੁਕਤੀ
6 ਅਕਤੂਬਰ ਨੂੰ ਪਿੰਡ ਬੜੂੰਦੀ ਵਿਖੇ ਭਰਵੀਂ ਮੀਟਿੰਗ ਕਰਕੇ ਘਰ-ਘਰ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ- ਬਲਵਿੰਦਰ ਸਿੰਘ ਸੰਧੂ
ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਸਮੇਤ ਸਮੂਹ ਆਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਲਈ ਸਖ਼ਤ ਅਤੇ ਰਣਨੀਤਕ ਤਿਆਰੀਆਂ ਦੇ ਤਹਿਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਿਆਰ ਕੀਤੀ ਇਸ ਨਵੀਂ ਰਣਨੀਤੀ ਦਾ ਮੁੱਖ ਮਕਸਦ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਵੱਡੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣਾ ਹੈ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
04-10-2026
ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਸਮੇਤ ਸਮੂਹ ਆਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਲਈ ਸਖ਼ਤ ਅਤੇ ਰਣਨੀਤਕ ਤਿਆਰੀਆਂ ਦੇ ਤਹਿਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਿਆਰ ਕੀਤੀ ਇਸ ਨਵੀਂ ਰਣਨੀਤੀ ਦਾ ਮੁੱਖ ਮਕਸਦ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਵੱਡੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਹਲਕਾ ਰਾਏਕੋਟ ਵਿਚ ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨ ਨਿਯੁਕਤ ਕੀਤੇ ਜਾਣਗੇ, ਜਿਸ ਵਿਚ ਇਸਤਰੀ ਅਕਾਲੀ ਦਲ, ਯੂਥ ਅਕਾਲੀ ਦਲ, ਬੀ.ਸੀ. ਵਿੰਗ, ਐੱਸ.ਸੀ. ਵਿੰਗ, ਵਪਾਰ ਵਿੰਗ, ਆਈ.ਟੀ. ਸੈੱਲ, ਮੁਸਲਿਮ ਭਾਈਚਾਰਾ, ਇਸਾਈ ਭਾਈਚਾਰਾ ਅਤੇ ਬਲਾਕ ਜਾਂ ਸਰਕਲ ਪ੍ਰਧਾਨ ਸ਼ਾਮਿਲ ਹੋਣਗੇ ਤਾਂ ਜੋ ਹਰ ਵਰਗ ਦੀ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।ਸੰਧੂ ਨੇ ਦੱਸਿਆ ਕਿ 6 ਅਕਤੂਬਰ ਨੂੰ ਸਵੇਰੇ 11 ਵਜੇ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੂਬੇ ਭਰ ਵਿਚ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜੋ ਮੁਹਿੰਮ ਰਾਏਕੋਟ ਸਮੇਤ ਪੰਜਾਬ ਦੇ ਸਮੁੱਚੇ ਹਲਕਿਆਂ ਵਿਚ ਆਰੰਭ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਨੂੰ ਮੁੱਖ ਰੱਖਦਿਆਂ ਪਾਰਟੀ ਦਾ ਅਧਿਕਾਰਤ ਮੈਨੀਫੈਸਟੋ 1 ਨਵੰਬਰ 2026 ਨੂੰ ਜਾਰੀ ਕੀਤਾ ਜਾਵੇਗਾ, ਜਿਸ ਵਿਚ ਸੂਬੇ ਦੇ ਹਰ ਵਰਗਾਂ ਦਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 06 ਅਕਤੂਬਰ ਨੂੰ ਹਲਕਾ ਰਾਏਕੋਟ ਦੇ ਪਿੰਡ ਬੜੂੰਦੀ ਵਿਖੇ ਭਰਵੀਂ ਮੀਟਿੰਗ ਕੀਤੀ ਜਾਵੇਗੀ, ਉਪਰੰਤ ਘਰ-ਘਰ ਪਹੁੰਚ ਕਰਕੇ ਵੋਟਰਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕਰਕੇ ਅਕਾਲੀ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸੰਧੂ ਨੇ ਦੱਸਿਆ ਕਿ ਹਲਕਾ ਰਾਏਕੋਟ ਦੇ ਪਿੰਡਾਂ ਦੇ ਹਰ ਬੂਥ ਨੂੰ ਮਜ਼ਬੂਤ ਕਰਨ ਲਈ ਸਮੁੱਚੇ ਪਿੰਡਾਂ ਵਿਚ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ, ਜਿੰਨ੍ਹਾਂ ਵਿਚ ਹਰੇਕ ਕਮੇਟੀ ਵਿਚ 10-10 ਮੈਂਬਰ ਸ਼ਾਮਿਲ ਕੀਤੇ ਜਾਣਗੇ। ਇਸੇ ਲੜੀ ਤਹਿਤ ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਬੁਰਜ ਨਕਲੀਆਂ ਨੂੰ ਪ੍ਰਧਾਨ ਐੱਸ.ਸੀ. ਵਿੰਗ ਸਰਕਲ ਤਲਵੰਡੀ ਰਾਏ, ਮਨਦੀਪ ਸਿੰਘ ਕਾਕਾ ਪ੍ਰਧਾਨ ਐੱਸ.ਸੀ. ਵਿੰਗ ਸਰਕਲ ਸੁਧਾਰ, ਕਮਲਜੀਤ ਸਿੰਘ ਬਰ੍ਹਮੀ ਪ੍ਰਧਾਨ ਐੱਸ.ਸੀ. ਵਿੰਗ ਸਰਕਲ ਆਂਡਲੂ, ਜਗਰਾਜ ਸਿੰਘ ਬੱਸੀਆਂ ਪ੍ਰਧਾਨ ਐੱਸ.ਸੀ. ਵਿੰਗ ਸਰਕਲ ਬੱਸੀਆਂ ਨੂੰ ਨਿਯੁਕਤ ਕਰਕੇ ਜ਼ਿੰਮੇਵਾਰੀ ਸੰਭਾਲੀ ਗਈ ਹੈ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਪ੍ਰਧਾਨ ਸਿਮਰਜੀਤ ਕੌਰ ਰੱਤੋਵਾਲ, ਮਾ. ਅਵਤਾਰ ਸਿੰਘ ਹਿੱਸੋਵਾਲ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਕੈਪਟਨ ਪ੍ਰੀਤਮ ਸਿੰਘ, ਸ਼ਿੰਦਰਪਾਲ ਸਿੰਘ ਬੁਰਜ ਨਕਲੀਆਂ, ਮਨਦੀਪ ਸਿੰਘ ਕਾਕਾ ਹਿੱਸੋਵਾਲ, ਲਾਲ ਸਿੰਘ ਬੱਸੀਆਂ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਨੰਬਰਦਾਰ ਸੁਖਜਿੰਦਰ ਸਿੰਘ ਸ਼ਾਹਜਹਾਨਪੁਰ, ਮਨਪ੍ਰੀਤ ਸਿੰਘ ਬੜੂੰਦੀ, ਕੁਲਦੀਪ ਸਿੰਘ ਸੱਤੋਵਾਲ, ਪ੍ਰਧਾਨ ਚਰਨਜੀਤ ਕੌਰ ਬੜੂੰਦੀ, ਪ੍ਰਧਾਨ ਹਰਮਿੰਦਰ ਕੌਰ ਕਾਲਸਾਂ, ਪ੍ਰਧਾਨ ਸਰਬਜੀਤ ਕੌਰ ਪੱਖੋਵਾਲ, ਸਾਬਕਾ ਪੰਚ ਰਘਵੀਰ ਸਿੰਘ ਡਾਂਗੋ ਆਦਿ ਹਾਜ਼ਰ ਸਨ।