03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਾਂਧੀ ਜੈਅੰਤੀ ਮੌਕੇ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਮਾਗਮ ਕਰਵਾਇਆ ਵਿਦਿਆਰਥੀਆਂ ਨੇ ਸਲੋਗਨ, ਰੋਲ ਪਲੇਅ ਤੇ ਭਾਸ਼ਣ ਮੁਕਾਬਲਿਆਂ ਵਿਚ ਲਿਆ ਹਿੱਸਾ

ਭੂੰਦੜੀ, 3 ਅਕਤੂਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ‘ਗਾਂਧੀ ਜੈਯੰਤੀ’ ਵਜੋਂ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ, ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 04-10-2026
ਭੂੰਦੜੀ, 3 ਅਕਤੂਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ‘ਗਾਂਧੀ ਜੈਯੰਤੀ’ ਵਜੋਂ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ, ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕਲਾਸਰੂਮਾਂ ਅਤੇ ਹਾਊਸ ਬੋਰਡਾਂ ਨੂੰ ਮਹਾਤਮਾ ਗਾਂਧੀ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਸਲੋਗਨ ਲਿਖਣ, ਰੋਲ ਪਲੇਅ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਛੋਟੇ ਬੱਚਿਆਂ ਵਲੋਂ ਗਾਂਧੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ। ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਗਾਂਧੀ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਣ, ਅਹਿੰਸਾ ਦਾ ਰਸਤਾ ਅਪਣਾਉਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਗੁਦਾਮਾਂ ’ਚੋਂ ਚੌਲਾਂ ਤੇ ਕਣਕ ਪਿਛਲਾ ਸਟਾਕ ਤੇਜ਼ੀ ਨਾਲ ਚੁਕਵਾਏ ਕੇਂਦਰ ਸਰਕਾਰ- ਲਲਤੋਂ ਦਸਮੇਸ਼ ਕਿਸਾਨ, ਮਜ਼ਦ... ਅਗਲੀ ਖ਼ਬਰ ਇਯਾਲੀ ਵਲੋਂ ਗੁਰਦੁਆਰਾ ਗੁਰੂ ਰਵਿਦਾਸ ਜੀ ਮਾਜਰੀ ਕਾਰ ਸੇਵਾ ਲਈ 2 ਲੱਖ ਸੇਵਾ ਭੇਜੀ
Ad Position 24