05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦਾਣਾ ਮੰਡੀ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਝੋਨੇ ਦੀ ਲਿਫ਼ਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਸੁਖਾਲਾ ਬਣਾਉਣ ਦੇ ਮਕਸਦ ਤਹਿਤ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਦੇ ਕੰਮ ਦੀ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਗ੍ਰੰਥੀ ਸਿੰਘ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕਰਕੇ ਲਿਫਟਿੰਗ ਦੀ ਸ਼ੁਰੂਆਤ ਕਰਵਾਈ ਅਤੇ ਲੱਡੂ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਸੁਖਾਲਾ ਬਣਾਉਣ ਦੇ ਮਕਸਦ ਤਹਿਤ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਦੇ ਕੰਮ ਦੀ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਗ੍ਰੰਥੀ ਸਿੰਘ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕਰਕੇ ਲਿਫਟਿੰਗ ਦੀ ਸ਼ੁਰੂਆਤ ਕਰਵਾਈ ਅਤੇ ਲੱਡੂ ਵੰਡੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਦੱਸਿਆ ਕਿ ਦਾਣਾ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਦਿਨੋਂ-ਦਿਨ ਵਧ ਰਹੀ ਹੈ, ਜਿਸ ਦੇ ਮੱਦੇਨਜ਼ਰ ਲਿਫਟਿੰਗ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਤੇਜ਼ ਕੀਤਾ ਗਿਆ ਹੈ ਤਾਂ ਜੋ ਮੰਡੀ ਵਿਚ ਫ਼ਸਲ ਢੇਰੀ ਕਰਨ ਲਈ ਜਗ੍ਹਾ ਦੀ ਕੋਈ ਘਾਟ ਨਾ ਪੈਦਾ ਹੋਵੇ। ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਸਾਡਾ ਮੁੱਖ ਮਕਸਦ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਗੋਦਾਮਾਂ ਅਤੇ ਸ਼ੈਲਰਾਂ ਤੱਕ ਪਹੁੰਚਾਉਣਾ ਹੈ। ਮੰਡੀ ਵਿਚ ਲਿਫਟਿੰਗ ਲਈ ਲੋੜੀਂਦੇ ਟਰੱਕਾਂ ਅਤੇ ਮਜ਼ਦੂਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਸਗੋਂ ਜਿਉਂ-ਜਿਉਂ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਉਸੇ ਮੁਤਾਬਿਕ ਤੇਜ਼ੀ ਨਾਲ ਬੋਰੀਆਂ ਦੀ ਚੁਕਾਈ (ਲਿਫਟਿੰਗ) ਦਾ ਕੰਮ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀ ਵਿਚ ਬਾਰਦਾਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦਿਆ ਗਿਆ ਝੋਨਾ ਸਮੇਂ ਸਿਰ ਮੰਡੀ ’ਚੋਂ ਚੁੱਕ ਲਿਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਰੁਮੇਲ ਸਿੰਘ, ਸੰਜੀਵ ਕੁਮਾਰ ਬੌਵਾ ਗੋਇਲ, ਸੁਰੇਸ਼ ਗਰਗ, ਗੁਰਮੇਲ ਸਿੰਘ ਧਾਲੀਵਾਲ, ਮੰਡੀ ਸੁਪਰਵਾਈਜ਼ਰ ਵਰਿੰਦਰ ਸ਼ਰਮਾ, ਰਸ਼ਵੀਰ ਸਿੰਘ ਬੁੱਧੂ, ਪਨਗਰੇਨ ਇੰਸਪੈਕਟਰ ਰਾਜੇਸ਼ ਕੁਮਾਰ, ਪਨਸਪ ਇੰਸਪੈਕਟਰ ਬਲਦੇਵ ਸਿੰਘ, ਰਾਜੂ ਪਨਸਪ, ਤੇਜਿੰਦਰ ਸਿੰਘ ਭੈਣੀ ਰੋੜ੍ਹਾ, ਗੁਰਜੀਤ ਜੰਡ, ਚੌਧਰੀ ਬੌਬੀ ਸਿੰਘ, ਠੇਕੇਦਾਰ ਨਿਤਿਨ ਯਾਦਵ, ਨਰਿੰਦਰ ਕੁਮਾਰ ਨੋਨੀ, ਮੁਨਸ਼ੀ ਹਰਪ੍ਰੀਤ ਸਿੰਘ, ਚੌਧਰੀ ਧਰਮਿੰਦਰ ਸਿੰਘ, ਗੁਰਜੀਤ ਸਿੰਘ ਗਿੱਲ, ਵਿਨੋਦ ਕਤਿਆਲ, ਮੁਨਸ਼ੀ ਗੁਰਮੇਲ ਸਿੰਘ, ਪ੍ਰੀਤ ਸਿੰਘ ਰਾਏਕੋਟ, ਠੇਕੇਦਾਰ ਕਾਲਾ ਸਿੰਘ, ਲਵਪ੍ਰੀਤ ਸਿੰਘ ਧੂਰਕੋਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਮਿਲ ਕੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24