05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਚੇਅਰਮੈਨ ਰਵੀ ਸਿੰਘ ਪੱਬੀਆਂ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦਾ ਸਵਾਗਤ

ਭੂੰਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸਾਬਕਾ ਭਾਰਤੀ ਹਾਕੀ ਕਪਤਾਨ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਸੌਂਪੇ ਜਾਣ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ , ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਚੇਅਰਮੈਨ ਰਵੀ ਸਿੰਘ ਪੱਬੀਆਂ (ਯੂ.

Ad Position 21
No active advertisement
ਅਜੀਤ ਡੈਸਕ 05-10-2026
ਭੂੰਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸਾਬਕਾ ਭਾਰਤੀ ਹਾਕੀ ਕਪਤਾਨ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਸੌਂਪੇ ਜਾਣ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ , ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਚੇਅਰਮੈਨ ਰਵੀ ਸਿੰਘ ਪੱਬੀਆਂ (ਯੂ.ਐੱਸ.ਏ.) ਨੇ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਨਾਲ ਵਰਕਰਾਂ ਵਿੱਚ ਨਵੀਂ ਊਰਜਾ ਪੈਦਾ ਹੋਈ ਹੈ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਨੂੰ ਤੇਜ਼ ਕਰੇਗੀ। ਆਗੂਆਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਲਈ ਨਿਰਾਸ਼ਾ ਭਰਿਆ-ਪੰਧੇਰ ਬੱਗਾ ਕਲਾਂ ਅਗਲੀ ਖ਼ਬਰ ਡਾਂਗੋਂ ’ਚ ਧਾਰਮਿਕ ਸਮਾਗਮ ਦੌਰਾਨ ਹੈੱਡ ਗ੍ਰੰਥੀ ਅਮਰਜੀਤ ਸਿੰਘ ਦਾ ਸਨਮਾਨ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ...
Ad Position 24