05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਹਿਲਾ ਪੱਤਰਕਾਰ ਨਾਲ ਛੇੜਛਾੜ ਮਾਮਲੇ ’ਚ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਜੰਤਰ-ਮੰਤਰ ਅੰਦੋਲਨ ਸਮੇਂ ਸ਼ਨੀਵਾਰ ਨੂੰ ਮਹਿਲਾ ਪੱਤਰਕਾਰ ਨਾਲ ਏ. ਸੀ.

Ad Position 21
No active advertisement
ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਜੰਤਰ-ਮੰਤਰ ਅੰਦੋਲਨ ਸਮੇਂ ਸ਼ਨੀਵਾਰ ਨੂੰ ਮਹਿਲਾ ਪੱਤਰਕਾਰ ਨਾਲ ਏ.ਸੀ.ਪੀ ਵਿਵੇਕ ਭਗਤ ਵਲੋਂ ਕੀਤੀ ਗਈ ਕਥਿਤ ਜਿਨਸੀ ਛੇੜਛਾੜ ਦੀ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾਅ ਰਹੀ ਮਹਿਲਾ ਪੱਤਰਕਾਰ ਨਾਲ ਅਜਿਹਾ ਵਿਵਹਾਰ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਪੱਤਰਕਾਰ ਦੀ ਸ਼ਿਕਾਇਤ ’ਤੇ ਏ.ਸੀ.ਪੀ. ਵਿਵੇਕ ਭਗਤ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ ਅਤੇ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਪੁਲਿਸ ਅਧਿਕਾਰੀ ਨੂੰ ਫ਼ੌਰੀ ਮੁਅੱਤਲ ਕੀਤਾ ਜਾਵੇ।ਆਗੂਆਂ ਨੇ ਕੁਝ ਹੋਰ ਪੱਤਰਕਾਰਾਂ ਵੱਲੋਂ ਵੀ ਕੀਤੀਆਂ ਅਜਿਹੀਆਂ ਸ਼ਿਕਾਇਤਾਂ ਦੀ ਵੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੱਤਰਕਾਰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦੇ ਹੋਏ ਜਨਤਕ ਅੰਦੋਲਨਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਰਿਪੋਰਟਿੰਗ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਦੇਣਾ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ, ਸਨਮਾਨ ਅਤੇ ਆਜ਼ਾਦਾਨਾ ਰਿਪੋਰਟਿੰਗ ਦੇ ਹੱਕ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਿੱਲੀ ਪੁਲਿਸ ਤੋਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਿਤ ਸਾਰੇ ਸਬੂਤ ਸੁਰੱਖਿਅਤ ਰੱਖਦਿਆਂ ਮਾਮਲੇ ਦੀ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ‘ ਜੰਪਰ ਫੈਮਿਲੀ ਰਾਏਕੋਟ’ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ’ਚ 5 ਮੈਡਲ ਜਿੱਤ ਕੇ ਸਫ਼ਲਤਾ ਦੇ ਝੰਡੇ ਗੱਡੇ ਮ... ਅਗਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਲਈ ਨਿਰਾਸ਼ਾ ਭਰਿਆ-ਪੰਧੇਰ ਬੱਗਾ ਕਲਾਂ
Ad Position 24