05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ ਜੰਪਰ ਫੈਮਿਲੀ ਰਾਏਕੋਟ’ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ’ਚ 5 ਮੈਡਲ ਜਿੱਤ ਕੇ ਸਫ਼ਲਤਾ ਦੇ ਝੰਡੇ ਗੱਡੇ ਮਾਣਮੱਤੀ ਪ੍ਰਾਪਤੀ ਨਾਲ ਰਾਏਕੋਟ ਇਲਾਕੇ ਦਾ ਨਾਂਅ ਚਮਕਾਇਆ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ - ਵੱਖ ਬਲਾਕਾਂ ਵਿਚੋਂ ਜੇਤੂ ਰਹੇ ਨਾਮਵਰ ਖਿਡਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ - ਵੱਖ ਬਲਾਕਾਂ ਵਿਚੋਂ ਜੇਤੂ ਰਹੇ ਨਾਮਵਰ ਖਿਡਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਜ਼ਿਲ੍ਹਾ ਪੱਧਰੀ ਮਹਾਂਕੁੰਭ ਦੌਰਾਨ ਰਾਏਕੋਟ ਇਲਾਕੇ ਨਾਲ ਸਬੰਧਿਤ ਮਸ਼ਹੂਰ ‘ਜੰਪਰ ਫੈਮਿਲੀ’ ਨੇ ਇੱਕ ਇਤਿਹਾਸਕ ਰਿਕਾਰਡ ਨੂੰ ਸਿਰਜਦਿਆਂ ਲਗਾਤਾਰ ਚੌਥੇ ਸਾਲ ਵੀ ਆਪਣੀ ਖੇਡ ਦਾ ਲੋਹਾ ਮੰਨਵਾਇਆ ਹੈ। ਇਸ ਪਰਿਵਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 5 ਮੈਡਲ ਆਪਣੇ ਨਾਮ ਕਰਕੇ ਪੂਰੇ ਇਲਾਕੇ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਵਿਚ ਕੋਚ ਸੁਦਾਗਰ ਸਿੰਘ ਦੀ ਹੋਣਹਾਰ ਧੀ ਖੁਸ਼ਪ੍ਰੀਤ ਕੌਰ ਨੇ ਅੰਡਰ-21 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਉਸਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਹਰੀ ਛਾਲ ਦੇ ਮੁਕਾਬਲੇ ਵਿਚੋਂ ਗੋਲਡ ਮੈਡਲ ਜਿੱਤਿਆ। ਇਸਦੇ ਨਾਲ ਹੀ ਉਸਨੇ ਲੰਬੀ ਛਾਲ ਦੇ ਮੁਕਾਬਲੇ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਪਰਿਵਾਰ ਦਾ ਮਾਣ ਵਧਾਇਆ। ਕੋਚ ਸੁਦਾਗਰ ਸਿੰਘ ਦੀ ਧਰਮਪਤਨੀ ਮੈਡਮ ਜਤਿੰਦਰ ਕੌਰ ਜੋਤੀ ਮਾਹੀ ਨੇ ਮਾਸਟਰ ਵਰਗ ਵਿਚ ਹਿੱਸਾ ਲੈਂਦਿਆ ਮਿਸਾਲੀ ਜੋਸ਼ ਦਿਖਾਇਆ। ਉਨ੍ਹਾਂ ਨੇ 41 ਤੋਂ 50 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿਚ ਭਾਗ ਲੈਂਦਿਆਂ 100 ਮੀਟਰ ਦੌੜ ਵਿਚ ਗੋਲਡ ਮੈਡਲ ਜਿੱਤਿਆ ਅਤੇ ਨਾਲ ਹੀ ਲੰਬੀ ਛਾਲ ਵਿਚ ਵੀ ਸ਼ਾਨਦਾਰ ਪੁਜੀਸ਼ਨ ਹਾਸਲ ਕਰਦਿਆਂ ਇਕ ਹੋਰ ਗੋਲਡ ਮੈਡਲ ਆਪਣੇ ਨਾਮ ਕੀਤਾ।ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਜਨੂੰਨ ਦੀ ਕੋਈ ਉਮਰ ਨਹੀਂ ਹੁੰਦੀ। ਕੋਚ ਸੁਦਾਗਰ ਸਿੰਘ ਨੇ ਵੀ 41 ਤੋਂ 50 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿਚ ਖੁਦ ਮੈਦਾਨ ਵਿਚ ਉਤਰਦਿਆਂ ਲੰਬੀ ਛਾਲ ਵਿਚੋਂ ਕਾਂਸੀ ਦਾ ਤਮਗਾ ਜਿੱਤਿਆ। ਉਨ੍ਹਾਂ ਦਾ ਇੱਕ ਕੋਚ ਹੋਣ ਦੇ ਨਾਲ-ਨਾਲ ਖ਼ੁਦ ਮੈਦਾਨ ਵਿਚ ਉਤਰ ਕੇ ਮੈਡਲ ਜਿੱਤਣਾ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ, ਸਗੋਂ ਨੌਜਵਾਨ ਖਿਡਾਰੀਆਂ ਲਈ ਵੀ ਬਹੁਤ ਵੱਡੀ ਪ੍ਰੇਰਣਾ ਹੈ। ਇਸ ਪੂਰੇ ਪਰਿਵਾਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਰਾਏਕੋਟ ਅਤੇ ਆਸ-ਪਾਸ ਦੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।
Ad Position 22
No active advertisement
ਪਿਛਲੀ ਖ਼ਬਰ ਸ: ਗੁਰਨਾਮ ਸਿੰਘ ਚੀਮਾ (ਤਿਹਾੜੇ ਵਾਲਿਆਂ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਮਹਿਲਾ ਪੱਤਰਕਾਰ ਨਾਲ ਛੇੜਛਾੜ ਮਾਮਲੇ ’ਚ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
Ad Position 24