04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੀ ਅਹਿਮ ਮੀਟਿੰਗ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਝੋਰੜਾਂ ਦੀ ਨਿਆਈ ਵਾਲੀ ਧਰਮਸ਼ਾਲਾ ਵਿਖੇ ਇਕ ਵਿਸ਼ੇਸ਼ ਪਿੰਡ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਝੋਰੜਾਂ ਦੀ ਨਿਆਈ ਵਾਲੀ ਧਰਮਸ਼ਾਲਾ ਵਿਖੇ ਇਕ ਵਿਸ਼ੇਸ਼ ਪਿੰਡ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਗੁਰਦੀਪ ਸਿੰਘ ਈਸੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿੰਨ੍ਹਾਂ ਦਾ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਮੁੱਖ ਤੌਰ ’ਤੇ ਪੰਜਾਬ ਦੇ ਮੌਜੂਦਾ ਹਾਲਾਤਾਂ, ਪੰਥਕ ਮਸਲਿਆਂ ਅਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਪੰਜਾਬ ਨੂੰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿੰਨ੍ਹਾਂ ਦੇ ਹੱਲ ਲਈ ਕੌਮ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨਾਲ ਖੁੱਲ੍ਹੇ ਵਿਚਾਰ-ਵਟਾਂਦਰੇ ਰਾਹੀਂ ਪੰਥਕ ਤਾਕਤ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਗੁਰਦੀਪ ਸਿੰਘ ਈਸੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਨਤਕ ਭਲਾਈ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਸੀ ਤਾਲਮੇਲ ਤੇ ਵਿਚਾਰ-ਵਟਾਂਦਰਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਬਿਹਤਰ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਹਾਜ਼ਰ ਸੰਗਤਾਂ ਨੇ ਪੂਰਾ ਉਤਸ਼ਾਹ ਦਿਖਾਉਂਦਿਆਂ ਹਲਕਾ ਰਾਏਕੋਟ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਅੱਗੇ ਲਿਆਉਣ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਸਗੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦਾ ਅਹਿਦ ਲਿਆ। ਇਸ ਮੌਕੇ ਸੁਖਜਿੰਦਰ ਸਿੰਘ, ਜਗਦੇਵ ਸਿੰਘ, ਜਗਦੀਸ਼ ਸਿੰਘ, ਸਿਕੰਦਰ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਸੁਖਮਨ ਸਿੰਘ, ਬੂਟਾ ਸਿੰਘ, ਮਨਜਿੰਦਰ ਸਿੰਘ, ਜਿੰਦਰ ਸਿੰਘ, ਬਹਾਲ ਸਿੰਘ, ਸੁਖਦੇਵ ਸਿੰਘ, ਸਤਵਿੰਦਰ ਸਿੰਘ, ਬੇਅੰਤ ਸਿੰਘ ਫੌਜੀ, ਸਤਨਾਮ ਸਿੰਘ, ਗੁਰਜੀਤ ਸਿੰਘ, ਅਮਰਜੀਤ ਸਿੰਘ, ਗਗਨ ਸਿੰਘ ਭੱਠਲ, ਜਗਦੇਵ ਸਿੰਘ ਗਿੱਲ, ਗੁਰਚਰਨ ਸਿੰਘ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਸਾਈਬਰ ਕ੍ਰਾਈਮ ਅਤੇ ਸੁਰੱਖਿਅਤ ਨਿਵੇਸ਼ ਬਾਰੇ ਜਾਗਰੂਕਤਾ ਲੈਕਚਰ ਕਰਵਾਇ... ਅਗਲੀ ਖ਼ਬਰ ਟਰੱਕ ਆਪਰੇਟਰ ਯੂਨੀਅਨ ਵਲੋਂ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ
Ad Position 24