04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗ੍ਰੀਨ ਪੰਜਾਬ ਮਿਸ਼ਨ ਨੇ ਜਲ ਸਰੋਤ ਮੰਤਰੀ ਨੂੰ ਦਿੱਤਾ ਮੰਗ ਪੱਤਰ

ਜਗਰਾਉਂ, 4 ਅਕਤੂਬਰ (ਵਿਨੋਦ ਕੁਮਾਰ)-ਗ੍ਰੀਨ ਪੰਜਾਬ ਮਿਸ਼ਨ ਟੀਮ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਅਤੇ ਹਰਿਆਵਲ ਹੇਠ ਰਕਬਾ ਵਧਾਉਣ ਲਈ ਇਕ ਅਹਿਮ ਮੰਗ ਪੱਤਰ ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਸਤਪਾਲ ਸਿੰਘ ਦੇਹੜਕਾ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਸਰਕਾਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਗਾਮੀ ਚੋਣ ਮੈਨੀਫੈਸਟੋ ਵਿਚ ਘੱਟੋ-ਘੱਟ 33 ਫ਼ੀਸਦੀ ਪੰਚਾਇਤੀ ਜ਼ਮੀਨਾਂ ਉੱਪਰ ਬਾਗਬਾਨੀ ਅਤੇ ਫ਼ਲਦਾਰ/ਰੁੱਖ ਲਗਾਉਣ ਦੀ ਨੀਤੀ ਨੂੰ ਇੱਕ ਮੁੱਖ ਏਜੰਡੇ ਵਜੋਂ ਸ਼ਾਮਿਲ ਕਰਨ।

Ad Position 21
No active advertisement
ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੂੰ ਮੰਗ ਪੱਤਰ ਦੇਣ ਸਮੇਂ ਗ੍ਰੀਨ ਪੰਜਾਬ ਮਿਸ਼ਨ ਟੀਮ ਦੇ ਮੈਂਬਰ ਸਤਪਾਲ ਸਿੰਘ ਦੇਹੜਕਾ। ਅਜੀਤ ਤਸਵੀਰ 05-10-2026
ਜਗਰਾਉਂ, 4 ਅਕਤੂਬਰ (ਵਿਨੋਦ ਕੁਮਾਰ)-ਗ੍ਰੀਨ ਪੰਜਾਬ ਮਿਸ਼ਨ ਟੀਮ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਅਤੇ ਹਰਿਆਵਲ ਹੇਠ ਰਕਬਾ ਵਧਾਉਣ ਲਈ ਇਕ ਅਹਿਮ ਮੰਗ ਪੱਤਰ ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਸਤਪਾਲ ਸਿੰਘ ਦੇਹੜਕਾ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਸਰਕਾਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਗਾਮੀ ਚੋਣ ਮੈਨੀਫੈਸਟੋ ਵਿਚ ਘੱਟੋ-ਘੱਟ 33 ਫ਼ੀਸਦੀ ਪੰਚਾਇਤੀ ਜ਼ਮੀਨਾਂ ਉੱਪਰ ਬਾਗਬਾਨੀ ਅਤੇ ਫ਼ਲਦਾਰ/ਰੁੱਖ ਲਗਾਉਣ ਦੀ ਨੀਤੀ ਨੂੰ ਇੱਕ ਮੁੱਖ ਏਜੰਡੇ ਵਜੋਂ ਸ਼ਾਮਿਲ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਵਧ ਰਹੇ ਪ੍ਰਦੂਸ਼ਣ, ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ, ਵਧਦੀ ਗਰਮੀ ਅਤੇ ਗਲੋਬਲ ਵਾਰਮਿੰਗ ਵਰਗੇ ਗੰਭੀਰ ਵਾਤਾਵਰਣਕ ਸੰਕਟਾਂ ਨਾਲ ਜੂਝ ਰਿਹਾ ਹੈ। ਇੰਨ੍ਹਾਂ ਸਮੱਸਿਆਵਾਂ ਦਾ ਇੱਕੋ-ਇੱਕ ਸਾਰਥਕ ਹੱਲ ਜੰਗਲਾਤ ਅਤੇ ਬਾਗਬਾਨੀ ਹੇਠ ਰਕਬਾ ਵਧਾਉਣਾ ਹੈ। ਇਸ ਮੌਕੇ ਹਰਨਾਰਾਇਣ ਸਿੰਘ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲੋ ਇਯਾਲੀ ਦੀਆਂ ਅਣਥੱਕ ਕੋਸ਼ਿਸ਼ਾਂ... ਅਗਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ਅਮਨ ਕਾਨੂੰਨ ਦਾ ਜਨਾਜ਼ਾ ਨਿੱਕਲਿਆ-ਪ੍ਰਧਾਨ ਹੰਬੜਾਂ, ਜੱਗਾ ਭੰਦੋਲ
Ad Position 24