ਔਰਤ 10 ਗ੍ਰਾਮ ਹੈਰੋਇਨ ਸਮੇਤ ਕਾਬੂ
ਹੰਬੜਾਂ, 5 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਆਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਏ. ਸੀ.
ਹੰਬੜਾਂ, 5 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਆਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਏ. ਸੀ. ਪੀ. ਵਿਸਟ ਜਤਿੰਦਰਪਾਲ ਸਿੰਘ ਅਤੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਕੁਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਹੰਬੜਾਂ ਚੌਕੀ ਅਧੀਨ ਆਉਂਦੇ ਹਸਪਤਾਲ ਨੇੜਿਓ ਇਕ ਔਰਤ ਨੂੰ ਨਸ਼ੀਲਾ ਪਦਾਰਥ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਹੰਬੜਾਂ ਪੁਲਿਸ ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਇਤਲਾਹ ਮਿਲੀ ਸੀ ਕਿ ਇਕ ਔਰਤ ਜੋ ਕਿ ਇਕ ਨਿੱਜੀ ਹਸਪਤਾਲ ਨੇੜੇ ਖਾਲੀ ਪਲਾਟਾਂ ’ਚ ਨਸ਼ਾ ਵੇਚਣ ਦਾ ਕੰਮ ਕਰ ਰਹੀ ਹੈ, ਜਿਸ ’ਤੇ ਪੁਲਿਸ ਪਾਰਟੀ ਵਲੋਂ ਕਰਵਾਈ ਕਰਦਿਆਂ ਉਕਤ ਔਰਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ। ਜਿਸ ਤੋਂ ਪੁੱਛਗਿੱਛ ਕਰਨ ’ਤੇ ਉਕਤ ਔਰਤ ਦੀ ਪਛਾਣ ਜਸਵਿੰਦਰ ਕੌਰ ਪਤਨ ਸੰਤੋਂਖ ਰਾਮ ਪੰਜਢੇਰਾ ਤਲਵੰਡੀ ਕਲਾਂ (ਲੁਧਿਆਣਾ) ਵਜੋਂ ਹੋਈ ਹੈ, ਜਿਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਔਰਤ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਮੌਕੇ ਪੁਲਿਸ ਪਾਰਟੀ ਵਿਚ ਹੌਲਦਾਰ ਜੀਤੂ ਕੁਮਾਰ, ਮੁੱਖ ਮੁਨਸ਼ੀ ਸੁੱਖੀ ਲੀਹਾਂ, ਹੌਲਦਾਰ ਬਲਵਿੰਦਰ ਸਿੰਘ ਆਲੀਵਾਲ, ਮਹਿਲਾ ਕਾਸਟੇਬਲ ਦਲਜੀਤ ਕੌਰ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।