06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ-ਪਿੰਡ, ਘਰ-ਘਰ ਪਹੁੰਚੇਗੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ-ਕਲੇਰ, ਡੱਲਾ

ਜਗਰਾਉਂ, 5 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਜਗਰਾਉਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਿੰਡ-ਪਿੰਡ ਅਤੇ ਘਰ-ਘਰ ਡੋਰ-ਟੂ-ਡੋਰ ਮੁਹਿੰਮ ਚਲਾਈ ਜਾਵੇਗੀ। ਇਹ ਫ਼ੈਸਲਾ ਅੱਜ ਪਾਰਟੀ ਦਫ਼ਤਰ ਜਗਰਾਉਂ ਵਿਖੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ.

Ad Position 21
No active advertisement
ਜਗਰਾਉਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਤੇ ਮੁਹਤਬਰਾਂ ਦੀ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਤੇ ਹੋਰ। ਅਜੀਤ ਤਸਵੀਰ 06-10-2026
ਜਗਰਾਉਂ, 5 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਜਗਰਾਉਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਿੰਡ-ਪਿੰਡ ਅਤੇ ਘਰ-ਘਰ ਡੋਰ-ਟੂ-ਡੋਰ ਮੁਹਿੰਮ ਚਲਾਈ ਜਾਵੇਗੀ। ਇਹ ਫ਼ੈਸਲਾ ਅੱਜ ਪਾਰਟੀ ਦਫ਼ਤਰ ਜਗਰਾਉਂ ਵਿਖੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਹੋਈ ਹਲਕੇ ਦੇ ਅਹੁਦੇਦਾਰਾਂ, ਵਰਕਰਾਂ ਤੇ ਮੋਹਤਬਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ, ਵਰਕਰਾਂ ਦੀਆਂ ਡਿਊਟੀਆਂ ਅਤੇ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸ.ਆਰ. ਕਲੇਰ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਤਹਿਤ ਪਾਰਟੀ ਵਰਕਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰਾਨ ਅਕਾਲੀ ਸਰਕਾਰਾਂ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਮੌਜੂਦਾ ਸਮੇਂ ਦੀ ਸਥਿਤੀ ਬਾਰੇ ਵੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਕੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਜ਼ਿਲ੍ਹਾ ਪ੍ਰਧਾਨ ਸ. ਚੰਦ ਸਿੰਘ ਡੱਲਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸਦੇ ਵਰਕਰ ਹਨ। ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦੀ ਨੂੰ ਸਰਗਰਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਾਬਕਾ ਚੇਅਰਮੈਨ ਸ. ਦੀਦਾਰ ਸਿੰਘ ਮਲਕ ਨੇ ਸਟੇਜ ਦੀ ਕਾਰਵਾਈ ਨਿਭਾਉਂਦਿਆਂ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਪ੍ਰਧਾਨ ਮਨਦੀਪ ਸਿੰਘ ਗਾਲਿਬ, ਪ੍ਰਧਾਨ ਸ਼ਿਵਰਾਜ ਸਿੰਘ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਪ੍ਰਧਾਨ ਬੀਬੀ ਸਤਪਾਲ ਕੌਰ ਲੀਲਾਂ ਨੇ ਵੀ ਆਪਣੇ ਵਿਚਾਰ ਰੱਖੇ। ਆਗੂਆਂ ਨੇ ਕਿਹਾ ਕਿ ਹਲਕਾ ਜਗਰਾਉਂ ਵਿੱਚ ਹਰ ਬੂਥ ਤੱਕ ਵਰਕਰਾਂ ਨਾਲ ਰਾਬਤਾ ਵਧਾ ਕੇ ਲੋਕਾਂ ਦੇ ਸਥਾਨਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਪੁੱਜੇ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਮੋਹਤਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਜਗਰਾਉਂ ਅੰਦਰ ਪਾਰਟੀ ਦੀਆਂ ਜਥੇਬੰਦਕ ਅਤੇ ਲੋਕ ਸੰਪਰਕ ਗ ਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਗਿੱਦੜਵਿੰਡੀ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਕੰਬੋ ਹਠੂਰ, ਜਸਪ੍ਰੀਤ ਸਿੰਘ ਲੱਖਾ ਚਕਰ, ਸੁਖਦੇਵ ਸਿੰਘ ਜੱਗਾ ਸੇਖੋਂ, ਗੁਰਪ੍ਰੀਤ ਸਿੰਘ ਬੱਸੂਵਾਲ, ਹਰਦੇਵ ਸਿੰਘ ਬੌਬੀ, ਦੀਪਇੰਦਰ ਸਿੰਘ ਭੰਡਾਰੀ, ਸੰਦੀਪ ਸਿੰਘ ਮੱਲ੍ਹਾ, ਸਤਨਾਮ ਸਿੰਘ ਬੱਸੂਵਾਲ, ਜਸਵੰਤ ਸਿੰਘ ਪੱਤੀ ਮੁਲਤਾਨੀ, ਗੁਰਵਿੰਦਰ ਤਰਫ ਕੋਟਲੀ, ਜਗਰੂਪ ਸਿੰਘ ਕੋਠੇ ਅੱਠ ਚੱਕ , ਨੰਬਰਦਾਰ ਜਗਦੇਵ ਸਿੰਘ ਕਾਕਾ ਲੰਮੇ, ਭਾਵਖੰਡਨ ਸਿੰਘ ਗਿੱਦੜਵਿੰਡੀ, ਗੁਰਬਚਨ ਸਿੰਘ ਬਾਘੀਆ, ਕਰਨੈਲ ਸਿੰਘ ਜਨੇਤਪੁਰਾ, ਬਲਰਾਜ ਸਿੰਘ ਗਰੇਵਾਲ ਲੀਲਾਂ, ਨਿਰਭੈ ਸਿੰਘ ਅਲ਼ੀਗੜ੍ਹ, ਪ੍ਰਧਾਨ ਮਨਜੀਤ ਸਿੰਘ ਬਿੱਟੂ, ਪ੍ਰਧਾਨ ਮਿੰਟੂ ਸਵੱਦੀ, ਬੂਟਾ ਸਿੰਘ ਬੁਰਜ ਕੁਲਾਰਾ, ਨਿਰਮਲ ਸਿੰਘ ਬੁਰਜ਼ ਕੁਲਾਰਾ, ਬਲਵੰਤ ਸਿੰਘ ਬਾਦਲ ਹਠੂਰ, ਜਗਜੀਤ ਸਿੰਘ ਡੱਲ੍ਹਾ, ਬਿੱਟੂ ਸਿੱਧੂ ਡੱਲਾ, ਸੁਖਵੀਰ ਸਿੰਘ ਰਾਜੂ ਡਾਗੀਆਂ, ਸਤਨਾਮ ਸਿੰਘ ਜਗਰਾਉਂ, ਕਮਲਦੀਪ ਸਿੰਘ ਜਗਰਾਉਂ, ਵਿੱਕੀ ਗਾਲਿਬ, ਬੇਨਜੀਰ ਬੀਨਾ ਗ਼ਾਲਿਬ, ਗੁਰਦੀਪ ਸਿੰਘ ਗਾਲਿਬ ਖੁਰਦ, ਦਵਿੰਦਰ ਸਿੰਘ ਖੇਲਾ, ਜੈਪਾਲ ਸਿੰਘ ਸ਼ੇਰਪੁਰ ਕਲਾਂ, ਸਿਮਰਨ ਬਾਵਾ, ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਜਗਤਾਰ ਸਿੰਘ ਕੋਠੇ ਅੱਠ ਚੱਕ, ਪ੍ਰਧਾਨ ਰਿੰਕੂ ਅਮਰਗੜ੍ਹ ਕਲੇਰ, ਸਰਤਾਜ ਸਿੰਘ ਗਾਲਿਬ ਰਣ ਸਿੰਘ, ਜਸਪ੍ਰੀਤ ਸਿੰਘ ਚੀਮਾ, ਜਗਤਾਰ ਸਿੰਘ ਤਾਰੀ ਕੋਠੇ ਅੱਠ ਚੱਕ, ਪ੍ਰਿਤਪਾਲ ਸਿੰਘ ਮੱਲ੍ਹਾ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ- ਡਾ. ਕੰਗ ਅਗਲੀ ਖ਼ਬਰ ਕੇਂਦਰ ਨੇ ਕਣਕ ਤੇ ਹੋਰ ਫ਼ਸਲਾਂ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ-ਢਿੱਲੋਂ, ਜੌਹਲ
Ad Position 24