05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਪ੍ਰਾਇਮਰੀ ਖਿਡਾਰੀਆਂ ਵਲੋਂ 92 ਮੈਡਲਾਂ ਨਾਲ ਹੂੰਝਾ ਫੇਰ ਜਿੱਤ ਦਰਜ

ਗੁਰੂਸਰ ਸੁਧਾਰ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਜੀ. ਐੱਚ.

Ad Position 21
No active advertisement
ਅਜੀਤ ਡੈਸਕ 06-10-2026
ਗੁਰੂਸਰ ਸੁਧਾਰ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀ ਅੰਡਰ-21 ਲੜਕੀਆਂ ਦੀ ਸੋਫਟ ਬਾਲ ਟੀਮ ਨੇ ‘ਖੇਡਾਂ ਵਤਨ ਪੰਜਾਬ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀ ਕੋਚ ਨਿਰਮਲਜੀਤ ਕੌਰ ਅਤੇ ਕਪਤਾਨ ਦਲਜੋਤ ਕੌਰ ਦੀ ਅਗਵਾਈ ਹੇਠ ਖਿਡਾਰਨਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਇਲਾਕਾ ਨਿਵਾਸੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਖੁਰਾਕ ਸਪਲਾਈ ਅਫ਼ਸਰ ਚਰਨਜੀਤ ਸਿੰਘ ਹਲਵਾਰਾ, ਨਿੱਕੂ ਗੁਰੂਸਰ ਬੁੱਕ ਡਿਪੂ, ਮਨੋਜ ਗੋਇਲ, ਬਾਲ ਕ੍ਰਿਸ਼ਨ ਗਰਗ, ਰਮੇਸ਼ ਕੌੜਾ, ਲੱਕੀ ਰਵੀ ਸਟੂਡੀਓ, ਕੈਪਟਨ ਜੋਗਿੰਦਰ ਸਿੰਘ, ਪਰਵੀਨ ਕੁਮਾਰ ਆਦਿ ਵਲੋਂ ਸੋਫਟ ਬਾਲ ਟੀਮ ਦੀਆਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਅਤੇ ਟੀਮ ਦੀ ਕੋਚ ਸਮੇਤ ਕਪਤਾਨ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ. ਕੰਗ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕਣਕ ਦੇ ਰੇਟ ’ਚ ਨਿਗੂਣਾ ਵਾਧਾ ਕਿਸਾਨਾਂ ਨਾਲ ਹਾਸੋ-ਹੀਣਾ ਮਜ਼ਾਕ-ਡਾ: ਬੜਿੰਗ/ਲਾਡੀ ਭੈਣੀ
Ad Position 24