06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਭੂੰਦੜੀ ਵਿਖੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ

ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡਣ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਅਤੇ ਆਧੁਨਿਕ ਖੇਡ ਪਾਰਕ ਬਣਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 07-10-2026
ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡਣ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਅਤੇ ਆਧੁਨਿਕ ਖੇਡ ਪਾਰਕ ਬਣਾਏ ਗਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਹਰਮਿੰਦਰ ਸਿੰਘ ਸਿੱਧੂ, ਭੂਪਿੰਦਰ ਸਿੰਘ ਲਾਇਲਪੁਰੀ, ਪ੍ਰਦੀਪ ਸਿੰਘ ਸਿੱਧਵਾਂ, ਸਿਰਲੇਖ ਸਿੰਘ ਧਾਲੀਵਾਲ, ਐੱਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਸੰਤੋਖ ਸਿੰਘ, ਮਲਕੀਤ ਸਿੰਘ ਖੰਗੂੜਾ, ਮਨਜੀਤ ਸਿੰਘ, ਗੁਰਦੀਪ ਸਿੰਘ, ਏ.ਐੱਨ.ਐੱਮ. ਰਿੰਪੀ ਰਾਣੀ, ਆਸ਼ਾ ਵਰਕਰ ਮਨਜੀਤ ਕੌਰ, ਹਰਦੀਪ ਕੌਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਿੱਟੂ ਵਲੋਂ ਕੁਲ ਹਿੰਦ ਕਾਂਗਰਸ ਸੋਨੀਆ ਬ੍ਰਿਗੇਡ ਰੱਤੋਵਾਲ ਦੀ 51 ਮੈਂਬਰੀ ਕਮੇਟੀ ਗਠਨ ਵਿਧਾਨ ਸਭਾ ਚੋਣਾਂ ‘ਚ ਨ... ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਲੈ ਕੇ ਤਿਆਰ ਕੀਤਾ ਜਾਵੇਗਾ ਪਾਰਟੀ ਦਾ ਮੈਨੀਫੈਸਟੋ-ਪਰਮਜੀਤ ਸਿੰਘ ਢਿੱਲੋਂ
Ad Position 24