07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਸੀ.ਐੱਚ.ਸੀ. ਸੁਧਾਰ ਵਿਖੇ ਧਰਨਾ ਤੇ ਨਾਅਰੇਬਾਜ਼ੀ ਐਸ.ਐਮ.ਓ. ਸੰਧੂ ਨੂੰ ਸੌਂਪਿਆ ਮੰਗ ਪੱਤਰ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਕ ਵਿਚ ਸਰਕਾਰੀ ਹਸਪਤਾਲ (ਸੀ. ਐੱਚ.

Ad Position 21
No active advertisement
ਪਿੰਡ ਖਹਿਰਾ ਦੇ ਕਬੱਡੀ ਖੇਡ ਮੇਲੇ ਦਾ ਸਟਿੱਕਰ ਜਾਰੀ ਕਰਦੇ ਹੋਏ ਪ੍ਰਬੰਧਕ। ਤਸਵੀਰ ਕਸ਼ਮੀਰਾ ਸਿੰਘ ਬਗਲੀ 07-10-2026
ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਕ ਵਿਚ ਸਰਕਾਰੀ ਹਸਪਤਾਲ (ਸੀ.ਐੱਚ.ਸੀ.) ਸੁਧਾਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਤੇ ਸਰਕਾਰ ਦੀ ਟਾਲਮਟੋਲ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਐਸੋਸੀਏਸ਼ਨ ਦੀ ਜਨਰਲ ਸਕੱਤਰ ਗੁਰਪਿੰਦਰ ਕੌਰ ਅਤੇ ਚੇਅਰਮੈਨ ਕੁਲਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਦਿਵਿਆਂਗਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦਿਵਿਆਂਗਾਂ ਦੀਆਂ ਬੈਕਲਾਗ ਦੀਆਂ 1666 ਅਸਾਮੀਆਂ ਭਰਤੀ ਮੇਲਾ ਲਗਾ ਕੇ ਤੁਰੰਤ ਭਰੀਆਂ ਜਾਣ ਤੇ ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵਲੋਂ ਕੱਢੀਆਂ ਦੋ ਹਜ਼ਾਰ ਪੀ.ਟੀ.ਆਈ. ਅਸਾਮੀਆਂ ਵਿਚੋਂ ਦਿਵਿਆਂਗ ਕੋਟੇ ਦੀਆਂ 80 ਅਸਾਮੀਆਂ ਵਿਚ ਸ਼ਾਮਿਲ ਨੇਤਰਹੀਣਾਂ ਦੀਆਂ 20 ਅਸਾਮੀਆਂ ਨੂੰ ਬਰੇਲ ਲਿਪੀ ਦੇ ਆਧਾਰ ’ਤੇ ਤਬਦੀਲ ਕਰਕੇ ਯੋਗ ਰੋਜ਼ਗਾਰ ਦਿੱਤਾ ਜਾਵੇ। ਐਸੋਸੀਏਸ਼ਨ ਨੇ ਦਿਵਿਆਂਗ ਪੈਨਸ਼ਨ 1500 ਰੁਪਏ ਤੋਂ ਵਧਾ ਕੇ 5000 ਰੁਪਏ ਮਹੀਨਾ ਕਰਨ ਤੇ ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦਿਵਿਆਂਗ ਕਰਮਚਾਰੀਆਂ ਦੀਆਂ ਰੋਕੀਆਂ ਗਈਆਂ ਤਰੱਕੀਆਂ ਵੀ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਆਗੂਆਂ ਅਨੁਸਾਰ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ, ਜਿਨ੍ਹਾਂ ਸਾਰੀਆਂ ਮੰਗਾਂ ਜਲਦ ਪੂਰੀਆਂ ਕਰਨ ਦਾ ਦਾਅਵਾ ਕੀਤਾ ਸੀ। ਧਰਨਾਕਾਰੀਆਂ ਨੇ ਇਸ ਸਬੰਧੀ ਆਪਣਾ ਇਕ ਮੰਗ ਪੱਤਰ ਐੱਸ.ਐੱਮ.ਓ. ਸੁਧਾਰ ਦਵਿੰਦਰ ਕੁਮਾਰ ਸੰਧੂ ਨੂੰ ਵੀ ਸੌਂਪਿਆ। ਐਸੋਸੀਏਸ਼ਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਭੁੱਖ ਹੜਤਾਲ ਵਰਗਾ ਸਖ਼ਤ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ, ਉਪ ਚੇਅਰਮੈਨ ਮੱਸਾ ਸਿੰਘ, ਸੀਨੀਅਰ ਮੀਤ ਪ੍ਰਧਾਨ ਨੀਲਮ, ਜੁਆਇੰਟ ਸਕੱਤਰ ਗੁਰਪ੍ਰੀਤ ਕੌਰ, ਜਨਰਲ ਸਕੱਤਰ ਗੁਰਪਿੰਦਰ ਕੌਰ, ਪਰਗਟ ਮਸੀਹ, ਲਖਵਿੰਦਰ ਕੌਰ, ਜਗਦੀਸ਼ ਸਿੰਘ ਰੂਪਨਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਡੀ ਖਾਨ ਦੇ ਕਤਲ ਦੀਆਂ ਤਾਰਾ ਹੁਣ ਵਿਦੇਸ਼ ਨਾਲ ਜੁੜੀਆ ! ਅਗਲੀ ਖ਼ਬਰ ਐੱਸ.ਡੀ.ਐੱਮ ਨਕੋਦਰ ਦਫ਼ਤਰ ਅੱਗੇ ਧਰਨੇ ’ਚ ਡਕੌਂਦਾ ਹੋਵੇਗੀ ਸ਼ਾਮਿਲ
Ad Position 24