ਦਾਣਾ ਮੰਡੀ ਪੂੜੈਣ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਡਾ. ਕੰਗ
ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਥਾਣਾ ਸੁਧਾਰ ਪੁਲਿਸ ਵਲੋਂ ਸੰਨ 2022 ’ਚ ਪਿੰਡ ਸੂਜਾਪੁਰ ਵਿਖੇ ਵਾਪਰੀ ਇਕ ਗੰਭੀਰ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਵਿਰੁੱਧ ਚਲਾਣ ਨਾ ਪੇਸ਼ ਕੀਤੇ ਜਾਣ ਕਾਰਨ ਮਾਣਯੋਗ ਜਗਰਾਉਂ ਦੀ ਇਕ ਅਦਾਲਤ ਨੇ ਕਥਿਤ ਦੋਸ਼ੀ ਰਵੇਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਸੂਜਾਪੁਰ ਨੂੰ ਪੀ. ਓ.
ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਥਾਣਾ ਸੁਧਾਰ ਪੁਲਿਸ ਵਲੋਂ ਸੰਨ 2022 ’ਚ ਪਿੰਡ ਸੂਜਾਪੁਰ ਵਿਖੇ ਵਾਪਰੀ ਇਕ ਗੰਭੀਰ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਵਿਰੁੱਧ ਚਲਾਣ ਨਾ ਪੇਸ਼ ਕੀਤੇ ਜਾਣ ਕਾਰਨ ਮਾਣਯੋਗ ਜਗਰਾਉਂ ਦੀ ਇਕ ਅਦਾਲਤ ਨੇ ਕਥਿਤ ਦੋਸ਼ੀ ਰਵੇਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਸੂਜਾਪੁਰ ਨੂੰ ਪੀ.ਓ. (ਭਗੌੜਾ) ਕਰਾਰ ਦੇ ਦਿੱਤਾ ਹੈ। ਅਦਾਲਤ ਦੇ ਹੁਕਮਾਂ ਦੀ ਕਾਪੀ ਦਿਖਾਉਂਦੇ ਹੋਏ ਪੀੜਤ ਵਿਅਕਤੀ ਪਰਮਜੀਤ ਸਿੰਘ ਪੁੱਤਰ ਬੇਅੰਤ ਸਿੰਘ ਸੂਜਾਪੁਰ ਨੇ ਇਥੇ ਦੱਸਿਆ ਕਿ ਚਾਰ ਸਾਲ ਪਹਿਲਾਂ ਮੇਰੀ ਬਿਨਾਂ ਵਜ੍ਹਾ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਰਵੇਲ ਸਿੰਘ ਪੁੱਤਰ ਸਿਕੰਦਰ ਸਿੰਘ, ਸਿਕੰਦਰ ਸਿੰਘ ਪੁੱਤਰ ਦਲਬਾਰਾ ਸਿੰਘ ਤੇ ਸੁਖਰਾਜ ਸਿੰਘ ਰਾਜਾ ਪੁੱਤਰ ਸਿਕੰਦਰ ਸਿੰਘ ਵਿਰੁੱਧ ਆਈ.ਪੀ.ਸੀ ਦੀ ਧਾਰਾ 326, 324, 341, 323, 506, 34 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਤੇ ਪਰਮਜੀਤ ਸਿੰਘ ਨੇ ਦੋਸ਼ ਲਾਇਆ ਕਿ ਪੁਲਿਸ ਨੇ ਜਾਣਬੁੱਝ ਕੇ ਰਵੇਲ ਸਿੰਘ ਵਿਰੁੱਧ ਚਲਾਣ ਪੇਸ਼ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਇਸ ਮਾਮਲੇ ਵਿਚ ਅਦਾਲਤ ਵਲੋਂ ਰਵੇਲ ਸਿੰਘ ਨੂੰ ਵਾਰ ਵਾਰ ਸੰਮਨ ਭੇਜਣ ਤੇ ਇਸ਼ਤਿਹਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਰਵੇਲ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਉਨ੍ਹਾਂ ਅਦਾਲਤੀ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਨੂੰ ਪੂਰਨ ਇਨਸਾਫ਼ ਮਿਲਣ ਦੀ ਉਮੀਦ ਜਾਗ ਪਈ ਹੈ।