ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਗਾਉਣ ਦੀ ਮੁਹਿੰਮ ਆਰੰਭੀ
ਲੋਕਾਂ ਨੂੰ ਜਾਗਰੂਕ ਕਰਕੇ ਵਾਤਾਵਰਨ ਨੂੰ ਸਾਫ਼-ਸੁੱਥਰਾ ਰੱਖਣ ਦਾ ਸੁਨੇਹਾ ਦਿੱਤਾ
ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਵਾਤਾਵਰਨ ਦੀ ਸੰਭਾਲ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸਵਾਮੀ ਗੰਗਾ ਗਿਰੀ ਜੰਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ. ਐੱਸ.
ਸ
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ ਯੂਨਿਟ ਦੇ ਵਲੰਟੀਅਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਂਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
07-10-2026
ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਵਾਤਾਵਰਨ ਦੀ ਸੰਭਾਲ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸਵਾਮੀ ਗੰਗਾ ਗਿਰੀ ਜੰਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਕਾਲਜ ਵਲੋਂ ਗੋਦ ਲਏ ਗਏ ਪਿੰਡ ਗੋਂਦਵਾਲ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਆਹੁਦੇਦਾਰਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਿਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਸੀ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ। ਇਸ ਵਾਤਾਵਰਨ ਪੱਖੀਂ ਮੁਹਿੰਮ ਦੌਰਾਨ ਪਿੰਡ ਗੋਂਦਵਾਲ ਦੇ ਚੇਅਰਮੈਨ ਸੁਖਪਾਲ ਸਿੰਘ, ਸਰਪੰਚ ਬਲਦੇਵ ਸਿੰਘ ਗੋਂਦਵਾਲ, ਪੰਚ ਲਖਵੀਰ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ, ਬੀਬੀ ਨਰਿੰਦਰ ਕੌਰ, ਬੀਬੀ ਹਰਜੀਤ ਕੌਰ ਅਤੇ ਬੀਬੀ ਦਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਆਪਣਾ ਭਰਪੂਰ ਸਹਿਯੋਗ ਦਿੱਤਾ। ਪਿੰਡ ਦੀ ਪੰਚਾਇਤ ਅਤੇ ਆਹੁਦੇਦਾਰਾਂ ਨੇ ਵਿਦਿਆਰਥਣਾਂ ਅਤੇ ਕਾਲਜ ਦੇ ਸਟਾਫ਼ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੀ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮਿਸਿਜ਼ ਸਤਵੀਰ ਕੌਰ ਅਤੇ ਸਹਾਇਕ ਪ੍ਰੋਫੈਸਰ ਮੈਡਮ ਹਰਮੀਤ ਕੌਰ ਦੀ ਯੋਗ ਅਗਵਾਈ ਹੇਠ ਵਲੰਟੀਅਰਾਂ ਨੇ ਪਿੰਡ ਵਿਚ ਘਰ-ਘਰ ਜਾ ਕੇ ਪੌਦੇ ਵੰਡੇ ਅਤੇ ਪਿੰਡ ਦੇ ਵੱਖ-ਵੱਖ ਸ਼ਾਂਝੇ ਸਥਾਨਾਂ, ਸਕੂਲਾਂ ਅਤੇ ਰਸਤਿਆਂ ’ਤੇ ਛਾਂਦਾਰ ਤੇ ਫ਼ਲਦਾਰ ਪੌਦੇ ਲਗਾਏ।ਵਲੰਟੀਅਰਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਇੰਨ੍ਹਾਂ ਲਗਾਏ ਗਏ ਪੌਦਿਆਂ ਦੀ ਸੰਭਾਲ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰਾਜਿੰਦਰ ਕੌੜਾ, ਸਕੱਤਰ ਸੁਨੀਲ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਨੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮਿਸਿਜ਼ ਸਤਵੀਰ ਕੌਰ, ਸਹਾਇਕ ਪ੍ਰੋਫੈਸਰ ਮੈਡਮ ਹਰਮੀਤ ਕੌਰ ਅਤੇ ਸਮੂਹ ਐੱਨ.ਐੱਸ.ਐੱਸ. ਵਲੰਟੀਅਰਾਂ ਦੀ ਇਸ ਸ਼ਲਾਘਾਯੋਗ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਵਿਦਿਆਰਥੀਆਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਸਮਾਗਮ ਦੇ ਅਖ਼ੀਰ ਵਿਚ ਪਿੰਡ ਵਾਸੀਆਂ ਅਤੇ ਕਾਲਜ ਸਟਾਫ਼ ਵਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਸਿਰਜਣ ਦਾ ਪ੍ਰਣ ਲਿਆ।