06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਮੁਹਿੰਮ ਤਹਿਤ ਸਾਬਕਾ ਮੰਤਰੀ ਢਿੱਲੋਂ ਦੀ ਅਗਵਾਈ ਹੇਠ ਆਗੂਆਂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਭਾਮੀਆਂ ਕਲਾਂ/ਲੁਧਿਆਣਾ, 6 ਅਕਤੂਬਰ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ ‘ਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਪ੍ਰਤੀ ਜਾਣਕਾਰੀ ਹਾਸਿਲ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਵਲੋਂ ਛਪਾਏ ਪੈਂਫ਼ਲਿਟ ਵੀ ਪਿੰਡਾਂ ’ਚ ਵੰਡੇ ਗਏ। ਇਸ ਮੌਕੇ ਸਾਬਕਾ ਮੰਤਰੀ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਜਿਹੜੀਆਂ ਸਕੀਮਾਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਨ, ਉਹ ‘ਆਪ’ ਸਰਕਾਰ ਨੇ ਬੰਦ ਕਰਕੇ ਰੱਖ ਦਿੱਤੀਆਂ ਹਨ।

Ad Position 21
No active advertisement
ਹਾਦਸਾਗ੍ਰਸਤ ਟੈਂਪੂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 07-10-2026
ਭਾਮੀਆਂ ਕਲਾਂ/ਲੁਧਿਆਣਾ, 6 ਅਕਤੂਬਰ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ ‘ਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਪ੍ਰਤੀ ਜਾਣਕਾਰੀ ਹਾਸਿਲ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਵਲੋਂ ਛਪਾਏ ਪੈਂਫ਼ਲਿਟ ਵੀ ਪਿੰਡਾਂ ’ਚ ਵੰਡੇ ਗਏ। ਇਸ ਮੌਕੇ ਸਾਬਕਾ ਮੰਤਰੀ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਜਿਹੜੀਆਂ ਸਕੀਮਾਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਨ, ਉਹ ‘ਆਪ’ ਸਰਕਾਰ ਨੇ ਬੰਦ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਆਟਾ ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਅਨੁਸੂਚਿਤ ਜਾਤੀ ਲਈ ਵਜ਼ੀਫ਼ਾ ਸਕੀਮ, ਮਾਈ ਭਾਗੋ ਵਿੱਦਿਆ ਸਕੀਮ ਤਹਿਤ ਲੜਕੀਆਂ ਲਈ ਮੁਫ਼ਤ ਸਾਈਕਲ, ਯੂਥ ਕਲੱਬਾਂ ਲਈ ਖੇਡ ਕਿੱਟਾਂ, ਤੀਰਥ ਯਾਤਰਾ ਸਕੀਮ, ਮੁਫ਼ਤ ਸੇਵਾ ਕੇਂਦਰ ਆਦਿ ਸਕੀਮਾਂ ਚਲਾਈਆਂ ਸਨ, ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਬੰਦ ਕਰ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਪਰ ਪਿੰਡਾਂ ਦੇ ਸੂਝਵਾਨ ਲੋਕ ਇਸ ਵਾਰ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਨਾਲ ਡਗਮਗਾ ਚੁੱਕੀ ਹੈ, ਜਿਸ ਕਾਰਨ ਆਏ ਦਿਨ ਗੈਂਗਸਟਰਾਂ ਵਲੋਂ ਕਤਲੋਗਾਰਤ ਕੀਤਾ ਜਾ ਰਿਹਾ ਹੈ ਅਤੇ ਹਾਲਾਤ ਇਹ ਬਣ ਚੁੱਕੇ ਹਨ ਕਿ ਆਪਣੇ ਘਰਾਂ ‘ਚੋਂ ਨਿਕਲਣ ਲੱਗੇ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵੱਖ-ਵੱਖ ਪਿੰਡਾਂ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਅਕਾਲੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਛਪਵਾਏ ਗਏ ਪੈਂਫ਼ਲਿਟ ਵੰਡਣ ਮੌਕੇ ਜਿੱਥੇ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਵਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕੀਤਾ, ਉਥੇ ਹੀ ਇਲਾਕਾ ਨਿਵਾਸੀਆਂ ਨੇ ਸਾਬਕਾ ਮੰਤਰੀ ਢਿੱਲੋਂ ਅਤੇ ਸਰਕਲ ਇੰਚਾਰਜਾਂ ਤੋਂ ਇਲਾਵਾ ਨਵੀਆਂ ਬਣਾਈਆਂ ਗਈਆਂ 11 ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਵੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ, ਸਰਬਜੀਤ ਸਿੰਘ ਸਾਬੀ ਸਰਕਲ ਪ੍ਰਧਾਨ, ਸੁਖਦੇਵ ਸਿੰਘ ਜੀਵਨਪੁਰ, ਗੁਰਦੀਪ ਸਿੰਘ ਜੀਵਨਪੁਰ, ਸੁਰਿੰਦਰਜੀਤ ਸਿੰਘ ਬਾਜੜਾ, ਗੁਰਸੇਵਕ ਸਿੰਘ ਵਾਲੀਆ, ਬਿੱਟੂ ਕਾਨੂੰਗੋ, ਆਦਿ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟੈਂਪੂ ਟਕਰਾਇਆ, ਚਾਲਕ ਵਾਲ-ਵਾਲ ਬਚਿਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24