06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟੈਂਪੂ ਟਕਰਾਇਆ, ਚਾਲਕ ਵਾਲ-ਵਾਲ ਬਚਿਆ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਜਲਾਲਦੀਵਾਲ ਨਜ਼ਦੀਕ ਅੱਜ ਦੁਪਹਿਰ ਕਰੀਬ 12 ਵਜੇ ਪੈਟਰੋਲ ਪੰਪ ਦੇ ਸਾਹਮਣੇ ਸੜਕ ਕਿਨਾਰੇ ਖੜੇ ਟਰਾਲੇ ਨਾਲ ਇਕ ਟਾਟਾ 407 ਟੈਂਪੂ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ 407 ਦਾ ਚਾਲਕ ਲੱਕੀ ਪੁੱਤਰ ਲਖਵੀਰ ਸਿੰਘ ਵਾਸੀ ਲੁਧਿਆਣਾ, ਜੋ ਕੋਰੀਅਰ ਵਾਲਾ ਟੈਂਪੂ ਪੀ.

Ad Position 21
No active advertisement
ਅਜੀਤ ਡੈਸਕ 07-10-2026
ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਜਲਾਲਦੀਵਾਲ ਨਜ਼ਦੀਕ ਅੱਜ ਦੁਪਹਿਰ ਕਰੀਬ 12 ਵਜੇ ਪੈਟਰੋਲ ਪੰਪ ਦੇ ਸਾਹਮਣੇ ਸੜਕ ਕਿਨਾਰੇ ਖੜੇ ਟਰਾਲੇ ਨਾਲ ਇਕ ਟਾਟਾ 407 ਟੈਂਪੂ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ 407 ਦਾ ਚਾਲਕ ਲੱਕੀ ਪੁੱਤਰ ਲਖਵੀਰ ਸਿੰਘ ਵਾਸੀ ਲੁਧਿਆਣਾ, ਜੋ ਕੋਰੀਅਰ ਵਾਲਾ ਟੈਂਪੂ ਪੀ.ਬੀ. 10 ਈ.ਐੱਚ. 8853 ’ਤੇ ਸਵਾਰ ਹੋ ਕੇ ਬਰਨਾਲਾ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਜਲਾਲਦੀਵਾਲ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ ਪੁੱਜਿਆ ਤਾਂ ਅਚਾਨਕ ਟੈਂਪੂ ਦਾ ਸੰਤੁਲਿਨ ਵਿਗੜਨ ਕਾਰਨ ਟੈਂਪੂ ਦੀ ਸੜਕ ਕਿਨਾਰੇ ਖੜੇ੍ਹ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਐਨੀ ਜ਼ਬਰਦਸਤ ਸੀ ਕਿ ਟੈਂਪੂ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਦੌਰਾਨ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਨੂੰ ਤੁਰੰਤ ਰਾਹਗੀਰਾਂ ਨੇ ਸੰਭਾਲਿਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਚੌਂਕੀ ਜਲਾਲਦੀਵਾਲ ਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਪੰਜਾਬ ਪ੍ਰਤੀ ਫ਼ਿਕਰਮੰਦ ਲੋਕਾਂ ਦੀ ਪਾਰਟੀ- ਦੀਪ ਈਸੇਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਮੁਹਿੰਮ ਤਹਿਤ ਸਾਬਕਾ ਮੰਤਰੀ ਢਿੱਲੋਂ ਦੀ ਅਗਵਾਈ ਹੇਠ ਆਗੂਆਂ ਨੇ ਪਿੰਡ-ਪਿੰਡ ਜਾ ਕੇ ਲ...
Ad Position 24