07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਿਸਾਨ ਡੀ.ਏ.ਪੀ. ਦੀ ਬੇਲੋੜੀ ਵਰਤੋਂ ਤੇ ਬਾਹਰੀ ਰਾਜਾਂ ਤੋਂ ਆ ਰਹੀ ਨਕਲੀ ਖਾਦ ਦੋਵਾਂ ਤੋਂ ਬਚੇ-ਡਾ:ਬੈਨੀਪਾਲ

ਮੁੱਲਾਂਪੁਰ-ਦਾਖਾ, 7 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੀ. ਏ.

Ad Position 21
No active advertisement
ਅਜੀਤ ਡੈਸਕ 08-10-2026
ਮੁੱਲਾਂਪੁਰ-ਦਾਖਾ, 7 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੀ.ਏ.ਪੀ. ਖਾਦ ਦੀ ਘਾਟ ਸਬੰਧੀ ਕਿਸਾਨਾਂ ’ਚ ਬਣੇ ਡਰ ਦੇ ਮੱਦੇਨਜ਼ਰ ਸਪੱਸ਼ਟ ਕਰਦਿਆਂ ਡਾ: ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਨੇ ਦੱਸਿਆ ਕਿ ਹਾੜੀ ਦੀਆਂ ਫਸਲਾਂ ਲਈ ਲੋੜੀਂਦਾ ਡੀ.ਏ.ਪੀ. ਅਤੇ ਹੋਰ ਬਦਲਵੀਂਆਂ ਖਾਦਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਲੂਆਂ ਦੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ। ਆਲੂਆਂ ਦੀ ਬਿਜਾਈ ਲਈ ਜ਼ਿਆਦਾਤਰ ਕਿਸਾਨਾਂ ਵੱਲੋਂ ਖਾਦਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਰਹਿੰਦੇ ਕਿਸਾਨਾਂ ਲਈ ਵੀ ਆਉਣ ਵਾਲੇ ਦਿਨਾਂ ਵਿੱਚ ਡੀ.ਏ.ਪੀ. ਆਦਿ ਖਾਦਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਕੇਂਦਰ ਸਰਕਾਰ ਵੱਲੋਂ ਅਕਤੂਬਰ ਮਹੀਨੇ ਲਈ ਖਾਦਾਂ ਦੀ ਪੰਜਾਬ ਨੂੰ ਵੱਡੀ ਮਾਤਰਾ ’ਚ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਡੀ.ਏ.ਪੀ. ਦੀ ਜ਼ਰੂਰਤ ਅਨੁਸਾਰ ਸਪਲਾਈ ਹੋ ਜਾਵੇਗੀ। ਉਨ੍ਹਾਂ ਆਲੂਆਂ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਨਾਲ ਐੱਨ.ਪੀ.ਕੇ., ਟੀ.ਐੱਸ.ਪੀ. ਅਤੇ ਐੱਮ.ਏ.ਪੀ. ਆਦਿ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਮੁਤਾਬਕ ਕਰਨ ਨੂੰ ਕਿਹਾ ਤਾਂ ਜੋ ਬੇਲੋੜੀਆਂ ਖਾਦਾਂ ’ਤੇ ਹੋ ਰਹੇ ਵਾਧੂ ਖਰਚੇ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਨਿਰਲੇਪ ਵੰਡ ਲਈ ਪਹਿਲਾਂ ਹੀ ਕੰਪਨੀਆਂ ਅਤੇ ਖਾਦ ਵਿਕਰੇਤਾਵਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ, ਜੇਕਰ ਫਿਰ ਵੀ ਕੋਈ ਡੀਲਰ ਕਿਸਾਨਾਂ ਨੂੰ ਖਾਦ ਵੇਚਣ ਤੋਂ ਇਨਕਾਰ ਕਰਦਾ ਹੈ ਜਾਂ ਕਿਸੇ ਤਰ੍ਹਾਂ ਦੀ ਕੋਈ ਬੇਈਮਾਨੀ ਕਰਦਾ ਹੈ ਤਾਂ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ. ਖਰੀਦ ਲਈ ਕਾਹਲੇ ਨਹੀਂ ਪੈਣਾ ਚਾਹੀਦਾ। ਬਿਜਾਈ ਤੋਂ ਪਹਿਲਾਂ ਪਹਿਲਾਂ ਸਮਾਂ ਰਹਿੰਦੇ ਹਰ ਇੱਕ ਕਿਸਾਨ ਨੂੰ ਜ਼ਰੂਰਤ ਅਨੁਸਾਰ ਖਾ਼ਦ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ। ਡਾ: ਬੈਨੀਪਾਲ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਧਿਆਨ ’ਚ ਆਇਆ ਹੈ ਕਿ ਹੋਰ ਸਟੇਟਾਂ ਤੋਂ ਨਕਲੀ ਖਾਦ ਆ ਰਹੀ ਹੈ, ਜਿਸ ਦੇ ਮਹਿਕਮੇ ਵਲੋਂ ਸੈਂਪਲ ਵੀ ਭਰੇ ਜਾ ਰਹੇ ਹਨ ਅਤੇ ਪੁਲਿਸ ਨੂੰ ਕਾਰਵਾਈ ਲਈ ਵੀ ਲਿਖ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਿਰਫ਼ ਸੁਸਾਇਟੀਆਂ ਜਾਂ ਅਧਿਕਾਰਤ ਖਾਦ ਡੀਲਰਾਂ ਕੋਲੋਂ ਹੀ ਖਾਦ ਦੀ ਖ਼ਰੀਦ ਕਰਨ ਅਤੇ ਬਿੱਲ ਲੈਣਾ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਕਣਕ ਦੇ ਰੇਟ ’ਚ ਮਾਮੂਲੀ 25 ਰੁਪਏ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਪ੍ਰਧਾਨ ਦਵਿੰਦਰ ਸਿੰਘ... ਅਗਲੀ ਖ਼ਬਰ ਐਤੀਆਣਾ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕਾਰਡ ਵੰਡੇ
Ad Position 24