09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਹਤ ਬੀਮਾ ਯੋਜਨਾ ਸਦਕਾ ਲੋੜਵੰਦਾਂ ਨੂੰ ਸਮੇਂ ਸਿਰ ਇਲਾਜ ਕਰਵਾਉਣਾ ਸੰਭਵ ਹੋਇਆ-ਵਿਧਾਇਕ ਠੇਕੇਦਾਰ

ਗੁਰੂਸਰ ਸੁਧਾਰ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਸਹੀ ਮਾਅਨਿਆਂ ਵਿਚ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ ਹਰ ਵਰਗ ਨੂੰ ਬਣਦੀ ਸਹੂਲਤ ਦਿੱਤੀ ਹੈ ਜਦਕਿ ਪਿਛਲੇ ਸਮੇਂ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਕਦੇ ਵੀ ਸੂਬਾ ਵਾਸੀਆਂ ਦੇ ਹਿਤਾਂ ਨੂੰ ਤਵੱਜੋ ਦੇਣੀ ਵੀ ਮੁਨਾਸਿਬ ਨਹੀਂ ਸਮਝੀ। ਪਿੰਡ ਘੁਮਾਣ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 318 ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਕਰਦਿਆਂ ਵਿਧਾਇਕ ਠੇਕੇਦਾਰ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਆਰਥਿਕ ਪੱਖੋਂ ਕਮਜ਼ੋਰ ਤੇ ਹਰ ਵਰਗ ਨੂੰ ਭਰਪੂਰ ਲਾਭ ਮਿਲ ਰਿਹਾ ਹੈ ਤੇ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਮੁੜ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬਣੇਗੀ।

Ad Position 21
No active advertisement
ਅਜੀਤ ਡੈਸਕ 09-10-2026
ਗੁਰੂਸਰ ਸੁਧਾਰ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਸਹੀ ਮਾਅਨਿਆਂ ਵਿਚ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ ਹਰ ਵਰਗ ਨੂੰ ਬਣਦੀ ਸਹੂਲਤ ਦਿੱਤੀ ਹੈ ਜਦਕਿ ਪਿਛਲੇ ਸਮੇਂ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਕਦੇ ਵੀ ਸੂਬਾ ਵਾਸੀਆਂ ਦੇ ਹਿਤਾਂ ਨੂੰ ਤਵੱਜੋ ਦੇਣੀ ਵੀ ਮੁਨਾਸਿਬ ਨਹੀਂ ਸਮਝੀ। ਪਿੰਡ ਘੁਮਾਣ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 318 ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਕਰਦਿਆਂ ਵਿਧਾਇਕ ਠੇਕੇਦਾਰ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਆਰਥਿਕ ਪੱਖੋਂ ਕਮਜ਼ੋਰ ਤੇ ਹਰ ਵਰਗ ਨੂੰ ਭਰਪੂਰ ਲਾਭ ਮਿਲ ਰਿਹਾ ਹੈ ਤੇ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਮੁੜ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬਣੇਗੀ। ਸਰਪੰਚ ਭੁਪਿੰਦਰ ਸਿੰਘ, ਸੰਮਤੀ ਮੈਂਬਰ ਗੁਰਮੁਖ ਸਿੰਘ ਤੇ ਹੋਰਨਾਂ ਵਲੋਂ ਇਸ ਮੌਕੇ ਸ: ਹਾਕਮ ਸਿੰਘ ਠੇਕੇਦਾਰ ਦਾ ਸਨਮਾਨ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਭਿੰਦਾ, ਯੂਥ ਆਗੂ ਤੇ ਬਲਾਕ ਸੰਮਤੀ ਮੈਂਬਰ ਗੁਰਮੁਖ ਸਿੰਘ ਘੁਮਾਣ, ਰਵਿੰਦਰ ਸਿੰਘ, ਕੇਵਲ ਸਿੰਘ, ਭੁਪਿੰਦਰਪਾਲ ਸਿੰਘ ਲਾਂਬਾ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਘੁਮਾਣ, ਗੁਰਮੀਤ ਕੌਰ, ਸਵਰਨ ਸਿੰਘ ਮੋਹਣਾ (ਸਾਰੇ ਪੰਚ), ਨੰਬਰਦਾਰ ਜਸਵਿੰਦਰ ਸਿੰਘ, ਅਰਪਨਦੀਪ ਕੌਰ ਏ.ਐੱਨ.ਐੱਮ., ਮਨਦੀਪ ਕੌਰ ਸੀ.ਐੱਚ.ਓ. ਆਦਿ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਪਾਕਿਸਤਾਨ ਵਿਚ ਹਵਾਲਾ ਰਾਹੀਂ ਭੇਜੀ ਕਰੋੜਾਂ ਦੀ ਰਾਸ਼ੀ ਮਾਮਲੇ ਵਿਚ ਕਾਬੂ ਕੀਤੇ ਜਗਰਾਉਂ ਦੇ ਵਪਾਰੀ ਨਾਲ ਸੰਬੰਧਿਤ ਸਨਸਨੀਖੇ...
Ad Position 24