09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੁਰਜ ਕੁਲਾਰਾ ਦੇ 57 ਲੱਖ 92 ਹਜ਼ਾਰ ਦਾ ਖਰਚ ਕਰਕੇ ਅਧੂਰੇ ਤੇ ਟੁੱਟ-ਡਿੱਗ ਚੁੱਕੇ ਵਿਕਾਸ ਕਾਰਜਾਂ ਦੀ ਉੱਚ ਪੱਧਰੀ ਜਾਂਚ ਹੋਵੇ-ਕਲੇਰ

ਹਠੂਰ, 8 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਬੁਰਜ਼ ਕੁਲਾਰਾ ਦੀ ਪੰਚਾਇਤ ਵਲੋਂ ਨਵੀਂਨੀਕਰਨ ਦੇ ਨਾਂਅ ’ਤੇ ਆਰੰਭੇ ਪਿੰਡ ਦੇ ਵਿਕਾਸ ਕਾਰਜਾਂ ਦੇ ਪਿਛਲੇ ਦੋ ਸਾਲਾਂ ਤੋਂ ਪਏ ਅਧੂਰੇ ਪਏ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ. ਆਰ.

Ad Position 21
No active advertisement
ਅਜੀਤ ਡੈਸਕ 09-10-2026
ਹਠੂਰ, 8 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਬੁਰਜ਼ ਕੁਲਾਰਾ ਦੀ ਪੰਚਾਇਤ ਵਲੋਂ ਨਵੀਂਨੀਕਰਨ ਦੇ ਨਾਂਅ ’ਤੇ ਆਰੰਭੇ ਪਿੰਡ ਦੇ ਵਿਕਾਸ ਕਾਰਜਾਂ ਦੇ ਪਿਛਲੇ ਦੋ ਸਾਲਾਂ ਤੋਂ ਪਏ ਅਧੂਰੇ ਪਏ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਪਿੰਡ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਹੜੀ ਸਰਕਾਰ ਪੰਜਾਬ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਮਗਜੇ ਮਾਰ ਰਹੀ ਹੈ, ਉਸ ਦੇ ਰਾਜ ਵਿਚ ਲੋਕ ਇਸ ਲਈ ਖੱਜ਼ਲ ਖੁਆਰ ਹੋ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਪੰਚਾਇਤ ਅਤੇ ਸਰਪੰਚ ਵਲੋਂ ਜੋ ਪਿੰਡ ਦੇ ਛੱੱਪੜ ਦੇ ਨਵੀਂਨੀਕਰਨ ਸਬੰਧੀ ਲੰਮੇ ਸਮੇਂ ਤੋਂ ਕੰਮ ਆਰੰਭਿਆ ਸੀ ਉਹ ਅਧੂਰਾ ਹੀ ਰਹਿ ਗਿਆ ਅਤੇ ਜਿੰਨ੍ਹਾ ਕੁ ਹੋਇਆ ਸੀ ਉਸ ਡਿੱਗ-ਟੁੱਟ ਚੁੱਕਾ ਹੈ, ਜਿਸ ਕਰਕੇ ਪਿੰਡ ਦੇ ਲੋਕ ਪ੍ਰੇਸ਼ਾਨ ਹਨ। ਐੱਸ.ਆਰ. ਕਲੇਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਅਧੂਰੇ ਅਤੇ ਟੁੱਟ ਚੁੱਕੇ ਵਿਕਾਸ ਕਾਰਜ ਦਾ ਉਦਘਾਟਨ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਅਧੂਰੇ ਕਾਰਜ ਲਈ 57 ਲੱਖ 92 ਹਜ਼ਾਰ ਰੁਪਏ ਖਰਚੇ ਦੱਸੇ ਜਾਂਦੇ ਹਨ। ਪਰ ਕੰਮ ਕੀਤਾ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਹ ਨਵੀਂਨੀਕਰਨ ਦੇ ਨਾਂਅ ’ਤੇ ਲੱਖਾਂ ਦਾ ਘਪਲ਼ਾ ਹੋਇਆ ਹੈ। ਜਿਸ ਵਿਚ ਪਿੰਡ ਦੀ ਪੰਚਾਇਤ, ਸਰਪੰਚ, ਮਹਿਕਮਾ ਅਤੇ ਹਲਕਾ ਵਿਧਾਇਕਾ ਬਰਾਬਰ ਦੀ ਜ਼ਿੰਮੇਵਾਰ ਹੈ ਅਤੇ ਇਸ ਧੋਖਾਧੜੀ, ਹੇਰਾਫੇਰੀ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਪਿੰਡ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਸਰਪੰਚ ਬੂਟਾ ਸਿੰਘ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਸ ਘਪਲੇਬਾਜ਼ੀ ਸਬੰਧੀ ਬੀ.ਡੀ.ਪੀ.ਓ ਦਫਤਰ, ਡੀ.ਡੀ.ਪੀ.ਓ. ਲੁਧਿਆਣਾ, ਡੀ.ਸੀ ਲੁਧਿਆਣਾ, ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਅਜੇ ਤੱਕ ਇਸ ਸਬੰਧੀ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਮੁਢਲੀ ਜਾਂਚ ਵੀ ਨਹੀਂ ਕੀਤੀ ਗਈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਿੰਡ ਦੀ ਮੌਜੂਦਾ ਪੰਚਾਇਤ, ਸਰਪੰਚ, ਹਲਕਾ ਵਿਧਾਇਕਾ ਪਿੰਡ ਬੁਰਜ਼ ਕੁਲਾਰਾ ਦੇ ਲੋਕਾਂ ਦੀ ਪ੍ਰਵਾਹ ਨਹੀਂ ਕਰ ਰਹੇ ਅਤੇ ਨਾ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ। ਐੱਸ.ਆਰ. ਕਲੇਰ ਨੇ ਤੱਥਾਂ ਦੇ ਅਧਾਰ ’ਤੇ ਗੱਲ ਕਰਦਿਆਂ ਕਿਹਾ ਕਿ ਇਸ ਕੰਮ ਲਈ ਵਰਤੀ ਗਈ ਜੇ.ਸੀ.ਵੀ. ਮਸ਼ੀਨ ਦਾ ਖਰਚ 19 ਲੱਖ 71 ਹਜ਼ਾਰ ਪਾਇਆ ਗਿਆ ਹੈ। ਦੋ ਲੱਖ ਦਾ ਤੇਲ ਖਰਚਾ ਪਾਇਆ ਹੈ। ਉਨ੍ਹਾਂ ਕਿਹਾ ਕਿ ਜਦਕਿ ਪਿੰਡ ਦੇ ਲੋਕਾਂ ਨੇ ਤਿੰਨ ਦਿਨ ਆਪਣੇ ਟਰੈਕਟਰ ਟਰਾਲੀਆਂ ਸੇਵਾ ਵਿਚ ਵਰਤੇ। 8 ਲੱਖ ਲੇਬਰ ਖਰਚਾ ਅਤੇ ਹੋਰ ਕਿੰਨੇ ਖਰਚੇ ਪਾਏ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਦੀ ਉੱਚ ਪੱਧਰੀ ਜਾਂਚ ਕਰੇਕ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਅਤੇ ਪਿੰਡ ਵਾਸੀਆਂ ਨੂੰ ਇਨਸਾਫ਼ ਦੇਵੇ। ਇਸ ਮੌਕੇ ਸਾਬਕਾ ਸਰਪੰਚ ਬੂਟਾ ਸਿੰਘ ਬੁਰਜ਼ ਕੁਲਾਰਾ, ਸਾਬਕਾ ਸਰਪੰਚ ਨਿਰਮਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਐੱਸ.ਆਈ.ਆਰ. ਪ੍ਰਕਿਰਿਆ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਨਗਰ ਕੀਰਤਨ ਰੂਟ ਪ੍ਰੋਗਰਾਮ ਦਾ ਐੱਸ.ਸੀ.ਪੀ.ਸੀ ਮੈਂਬਰ ਕੇਵਲ ਸਿੰਘ ਬਾਦਲ ਨੇ...
Ad Position 24