09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦਾਣਾ ਮੰਡੀ ਸਿੱਧਵਾਂ ਕਲਾਂ ਦਾ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਲਿਆ ਜਾਇਜ਼ਾ ਤੇ ਖ਼ਰੀਦ ਸ਼ੁਰੂ ਕਰਵਾਈ

ਚੌਂਕੀਮਾਨ, 8 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਦਾਣਾ ਮੰਡੀ ਸਿੱਧਵਾਂ ਕਲਾਂ ਵਿਖੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਮੰਡੀ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ ਤੇ ਕਿਸਾਨ ਵੀਰਾਂ ਦੀ ਮੰਡੀ ਵਿਚ ਆਉਂਦੀ ਫ਼ਸਲ ਦੀ ਤੁਰੰਤ ਖ਼ਰੀਦ ਕਰਨੀ ਹੈ ਤਾਂ ਜੋ ਕਿਸਾਨ ਵੀਰ ਆਪਣੀ ਫ਼ਸਲ ਵੇਚ ਕੇ ਖੁਸ਼ੀ ਖੁਸ਼ੀ ਘਰਾਂ ਨੂੰ ਜਾਵੇ।

Ad Position 21
No active advertisement
ਦਾਣਾ ਮੰਡੀ ਸਿੱਧਵਾਂ ਕਲਾਂ ਦਾ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਲਿਆ ਜਾਇਜ਼ਾ ਤੇ ਖ਼ਰੀਦ ਸ਼ੁਰੂ ਕਰਵਾਈ 09-10-2026
ਚੌਂਕੀਮਾਨ, 8 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਦਾਣਾ ਮੰਡੀ ਸਿੱਧਵਾਂ ਕਲਾਂ ਵਿਖੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਮੰਡੀ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ ਤੇ ਕਿਸਾਨ ਵੀਰਾਂ ਦੀ ਮੰਡੀ ਵਿਚ ਆਉਂਦੀ ਫ਼ਸਲ ਦੀ ਤੁਰੰਤ ਖ਼ਰੀਦ ਕਰਨੀ ਹੈ ਤਾਂ ਜੋ ਕਿਸਾਨ ਵੀਰ ਆਪਣੀ ਫ਼ਸਲ ਵੇਚ ਕੇ ਖੁਸ਼ੀ ਖੁਸ਼ੀ ਘਰਾਂ ਨੂੰ ਜਾਵੇ। ਉਨ੍ਹਾਂ ਦੇ ਖਾਤਿਆਂ ਵਿਚ ਫ਼ਸਲ ਦੀ ਪੇਮੈਂਟ ਵੀ ਤੁਰੰਤ ਪੈਣੀ ਚਾਹੀਦੀ ਹੈ। ਇਸ ਮੌਕੇ ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਪੰਚ ਜਸਪਾਲ ਸਿੰਘ ਮਿੱਠੂ, ਪੰਚ ਮਨਜੀਤ ਸਿੰਘ ਬਬਲੂ (ਟਰੱਕ ਯੂਨੀਅਨ ਜਗਰਾਉਂ), ਪੰਚ ਮਨਜੀਤ ਸਿੰਘ, ਪ੍ਰਧਾਨ ਉਪਿੰਦਰ ਸਿੰਘ ਸਿੱਧਵਾਂ, ਬਲਤੇਜ ਸਿੰਘ ਤੇਜੂ ਸਿੱਧਵਾਂ ਤੇ ਸਿੰਗਾਰਾ ਸਿੰਘ ਨੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ ਨੂੰ ਮੰਡੀ ਵਿਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਤੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਉਕਤ ਆਗੂਆਂ ਨੂੰ ਭਰੋਸਾ ਦਿਵਾਇਆ ਕਿਸਾਨ ਵੀਰਾਂ ਨੂੰ ਆਉਦੀਆਂ ਮੁਸ਼ਕਿਲਾਂ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਪ੍ਰਧਾਨ ਜਗਪਾਲ ਸਿੰਘ ਕਲੇਰ, ਸੈਕਟਰੀ ਮਾਰਕੀਟ ਕਮੇਟੀ ਕਮਲਜੀਤ ਸਿੰਘ ਕਲਸੀ, ਇੰਸਪੈਕਟਰ ਜਸਪਾਲ ਸਿੰਘ ਪਨਗ੍ਰੇਨ ਤੇ ਸੈਕਟਰੀ ਪ੍ਰਹਿਲਾਦ ਸਿੰਗਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਨੰਬਰਦਾਰ ਬੂਟਾ ਸਿੰਘ, ਆੜ੍ਹਤੀਆ ਬਲਵੀਰ ਸਿੰਘ, ਸੁਖਚੈਨ ਸਿੰਘ, ਰਮਨਦੀਪ ਸਿੰਘ ਹੈਪੀ, ਨੰਬਰਦਾਰ ਹਰਬੰਸ ਸਿੰਘ, ਕੁਲਦੀਪ ਸਿੰਘ ਕੀਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ’ਚ ਮੋਹਰੀ ਬਣੇ ਅਗਲੀ ਖ਼ਬਰ ਪਿੰਡ ਪੋਨਾ ਵਿਖੇ ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਯਾਦ ਵਿਚ ਪਹਿਲਾ ਖ਼ੂਨਦਾਨ ਕੈਂਪ ਲਗਾਇਆ
Ad Position 24