09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਿਗੂਣਾ ਕਰਾਰ

ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਪ੍ਰਧਾਨ ਸਤਵੰਤ ਸਿੰਘ ਸਿਵੀਆ ਅਤੇ ਸੀਨੀਅਰ ਆਗੂ ਜਸਪਾਲ ਸਿੰਘ ਜੱਸਾ ਫ਼ੋਰਮੈਨ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਬਹੁਤ ਨਿਗੂਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀ ਮਸ਼ੀਨਰੀ ਦੇ ਖ਼ਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦਾ ਹੱਲ ਨਹੀਂ ਕਰ ਸਕਦਾ।

Ad Position 21
No active advertisement
ਅਜੀਤ ਡੈਸਕ 10-10-2026
ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਪ੍ਰਧਾਨ ਸਤਵੰਤ ਸਿੰਘ ਸਿਵੀਆ ਅਤੇ ਸੀਨੀਅਰ ਆਗੂ ਜਸਪਾਲ ਸਿੰਘ ਜੱਸਾ ਫ਼ੋਰਮੈਨ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਬਹੁਤ ਨਿਗੂਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀ ਮਸ਼ੀਨਰੀ ਦੇ ਖ਼ਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦਾ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਨ, ਪਰ ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਖੇਤੀ ਲਾਗਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਜਬ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚੋਂ 2 ਲੱਖ ਦਾ ਵੱਧ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਜ਼ਮੀਨ ਪਲੱਜ ਕੀਤੇ ਜਾਣ ਵਾਲਾ ਫ਼ੈਸਲ... ਅਗਲੀ ਖ਼ਬਰ ਕੈਪਟਨ ਸੰਧੂ, ਮੁੱਲਾਂਪੁਰ, ਸੁਖਪਾਲ ਚੱਕ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
Ad Position 24