ਬਲੌਜ਼ਮ ਸਕੂਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਬਾਰੇ ਅਧਿਆਪਕਾਂ ਨੂੰ ਕੀਤਾ ਜਾਗਰੂਕ
ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸਬੰਧੀ ਜਾਗਰੂਕਤਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਵੀਡੀਓ ਮਾਡਿਊਲ ਦਿਖਾਇਆ ਗਿਆ। ਇਸ ਮਾਡਿਊਲ ਦਾ ਮੁੱਖ ਉਦੇਸ਼ ਸਕੂਲ ਦੇ ਸਟਾਫ਼ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਹਮਦਰਦੀ, ਸਵੀਕਾਰਤਾ ਅਤੇ ਸਮਾਵੇਸ਼ੀ ਸੋਚ ਦਾ ਵਿਕਾਸ ਕਰਨਾ ਸੀ।
ਬ
ਬਲੌਜ਼ਮ ਕਾਨਵੈਂਟ ਸਕੂਲ ਵਿਖੇ ‘ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ’ ਸਬੰਧੀ ਲਗਾਏ ਸੈਮੀਨਾਰ ਦੌਰਾਨ ਜਾਣਕਾਰੀ ਹਾਸਲ ਕਰਦੇ ਅਧਿਆਪਕ। ਅਜੀਤ ਤਸਵੀਰ
10-10-2026
ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸਬੰਧੀ ਜਾਗਰੂਕਤਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਵੀਡੀਓ ਮਾਡਿਊਲ ਦਿਖਾਇਆ ਗਿਆ। ਇਸ ਮਾਡਿਊਲ ਦਾ ਮੁੱਖ ਉਦੇਸ਼ ਸਕੂਲ ਦੇ ਸਟਾਫ਼ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਹਮਦਰਦੀ, ਸਵੀਕਾਰਤਾ ਅਤੇ ਸਮਾਵੇਸ਼ੀ ਸੋਚ ਦਾ ਵਿਕਾਸ ਕਰਨਾ ਸੀ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਨੂੰ ਇਹ ਵੀਡੀਓ ਦਿਖਾਇਆ ਗਿਆ ਤਾਂ ਜੋ ਉਹ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਲੋੜਾਂ, ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੀ ਸਿੱਖਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਢੰਗ ਨਾਲ ਸਮਝ ਸਕਣ। ਇਸ ਦੌਰਾਨ ਸਟਾਫ਼ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਹਰ ਬੱਚੇ ਨੂੰ ਉਸ ਦੀਆਂ ਯੋਗਤਾਵਾਂ ਅਤੇ ਲੋੜਾਂ ਅਨੁਸਾਰ ਸਿੱਖਣ ਲਈ ਸਮਾਨ ਮੌਕੇ, ਸਹਿਯੋਗੀ ਵਾਤਾਵਰਣ ਅਤੇ ਉਚਿਤ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਭਾਵਿਤ ਅਪੰਗਤਾ ਜਾਂ ਵਿਸ਼ੇਸ਼ ਸਿੱਖਿਆ ਲੋੜਾਂ ਦੀ ਸਮੇਂ ਸਿਰ ਪਛਾਣ ਕਰਨ ਲਈ ਸਕ੍ਰੀਨਿੰਗ ਕਰਨਾ ਹੈ ਤਾਂ ਜੋ ਲੋੜ ਅਨੁਸਾਰ ਸਮੇਂ ਸਿਰ ਪਛਾਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨਾਲ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਹਾਇਤਾ ਅਤੇ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਸਮਾਵੇਸ਼ੀ ਸਿੱਖਿਆ ਦਾ ਮਕਸਦ ਕਿਸੇ ਵੀ ਬੱਚੇ ਨੂੰ ਉਸ ਦੀਆਂ ਵਿਸ਼ੇਸ਼ ਲੋੜਾਂ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹਿਣ ਦੇਣਾ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਸਾਂਝੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਆਪਣੀ ਵਿਲੱਖਣ ਸਮਰੱਥਾ ਹੁੰਦੀ ਹੈ ਅਤੇ ਸਾਡਾ ਫਰਜ਼ ਹੈ ਕਿ ਉਸ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਲਈ ਬਰਾਬਰ ਮੌਕੇ ਅਤੇ ਸਹਿਯੋਗ ਪ੍ਰਦਾਨ ਕੀਤਾ ਜਾਵੇ।