11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਅਤੇ ਸੇਵਾ ਜੋਤੀ ਯਾਤਰਾ ਦਾ ਆਯੋਜਨ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ), ਜੋ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੀ ਹੈ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।

Ad Position 21
No active advertisement
ਜਗਰਾਉਂ ਵਿਖੇ ਭਾਜਪਾ ਵੱਲੋਂ ਕੱਢੀ ਵਿਕਸਿਤ ਭਾਰਤ ਸੰਕਲਪ ਸਭਾ ਅਤੇ ਸੇਵਾ ਜੋਤੀ ਯਾਤਰਾ ਦਾ ਦ੍ਰਿਸ਼। ਅਜੀਤ ਤਸਵੀਰ 11-10-2026
ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ), ਜੋ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੀ ਹੈ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਨੇ ਦੱਸਿਆ ਕਿ ਮਿਤੀ 7 ਤੇ 8 ਅਕਤੂਬਰ ਨੂੰ ਬਲਾਕ ਸਿੱਖਿਆ ਅਫ਼ਸਰ ਇਤਬਾਰ ਸਿੰਘ ਨੱਥੋਵਾਲ ਦੀ ਅਗਵਾਈ ਵਿਚ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਰਾਏ ਵਿਖੇ ਕਰਵਾਈਆਂ ਗਈਆਂ। ਸੰਸਥਾ ਦੇ ਵਿਦਿਆਰਥੀਆਂ ਨੇ ਡੀ.ਪੀ.ਈ. ਸੁਦਾਗਰ ਸਿੰਘ ਦੀ ਅਗਵਾਈ ਵਿਚ ਇੰਨ੍ਹਾਂ ਖੇਡਾਂ ਵਿਚ ਭਾਗ ਲਿਆ। ਜਿਸ ਵਿਚ ਰਤਨਵੀਰ ਸਿੰਘ ਮਾਹੀ ਚੌਥੀ ਜਮਾਤ ਨੇ ਲੰਬੀ ਛਾਲ ਵਿਚੋਂ ਗੋਲਡ ਮੈਡਲ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਮੈਡਲ ਜਿੱਤਿਆ, ਪ੍ਰਭਜੋਤ ਸਿੰਘ ਚੌਥੀ ਜਮਾਤ ਨੇ 100 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ, ਫ਼ਤਿਹ ਸਿੰਘ ਚ ੌਥੀ ਜਮਾਤ ਨੇ ਗੋਲਾ ਸੁੱਟਣ ਵਿਚ ਸਿਲਵਰ ਮੈਡਲ ਅਤੇ ਜਸਮੀਤ ਕੌਰ ਪੰਜਵੀਂ ਜਮਾਤ ਨੇ ਗੋਲਾ ਸੁੱਟਣ ਵਿਚ ਸਿਲਵਰ ਮੈਡਲ ਜਿੱਤਿਆ। ਇਸੇ ਤਰ੍ਹਾਂ ਰੱਸਾਕਸੀ ਵਿਚ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਟੀਮ ਫ਼ਤਿਹ ਸਿੰਘ, ਪ੍ਰਭਜੋਤ ਸਿੰਘ, ਮਨਕੀਰਤ ਸਿੰਘ, ਰਤਨਵੀਰ ਸਿੰਘ ਮਾਹੀ, ਜੈਦੇਵ ਸਿੰਘ, ਗੁਰਮਨ ਸਿੰਘ, ਅਨਮੋਲ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਮੈਡਲ ਜਿੱਤਿਆ। ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬਲਕਾਰ ਸਿੰਘ ਨੇ ਵਿਦਿਆਰਥੀਆਂ ਦੀਆਂ ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਸਮੂਹ ਜੇਤੂ ਵਿਦਿਆਰਥੀਆਂ, ਸੰਸਥਾ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਇਸ ਸਫ਼ਲਤਾ ਦਾ ਸਿਹਰਾ ਡੀ.ਪੀ.ਈ. ਸੁਦਾਗਰ ਸਿੰਘ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ। ਹੁਣ ਇਹ ਸਾਰੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਭਾਗ ਲੈਣਗੇ। ਇਸ ਮੌਕੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖ਼ਾਦ ਖ਼ਰੀਦਣ ਅਤੇ ਬਿੱਲ ਲੈਣਾ ਯਕੀਨੀ ਬਣਾਉਣ- ਡਾਇਰੈਕਟਰ ਡਾ: ਗੁਰਜੀਤ ਸਿੰਘ ਬਰਾੜ ਅਗਲੀ ਖ਼ਬਰ ਜੋਧਾਂ ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਣੇ ਔਰਤ ਸਮੇਤ ਚਾਰ ਕਾਬੂ
Ad Position 24