11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਿਸਾਨ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖ਼ਾਦ ਖ਼ਰੀਦਣ ਅਤੇ ਬਿੱਲ ਲੈਣਾ ਯਕੀਨੀ ਬਣਾਉਣ- ਡਾਇਰੈਕਟਰ ਡਾ: ਗੁਰਜੀਤ ਸਿੰਘ ਬਰਾੜ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਕਤਿਆਲ ਪੈਲੇਸ ਰਾਏਕੋਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐੱਨ.

Ad Position 21
No active advertisement
ਅਜੀਤ ਡੈਸਕ 11-10-2026
ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਕਤਿਆਲ ਪੈਲੇਸ ਰਾਏਕੋਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐੱਨ.ਐੱਮ.ਏ.ਈ.ਟੀ. ਦੇ ਵਿੱਤੀ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਦਾ ਉਦਘਾਟਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ.ਗੁਰਜੀਤ ਸਿੰਘ ਬਰਾੜ ਨੇ ਕੀਤਾ। ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕੈਂਪ ਵਿਚ ਜ਼ਿਲ੍ਹੇ ਭਰ ਤੋਂ 2 ਹਜ਼ਾਰ ਤੋਂ ਵਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ 29 ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਟਿਕਾਊ ਖੇਤੀ ਲਈ ਸਾਫ਼ ਵਾਤਾਵਰਣ, ਉਪਜਾਊ ਮਿੱਟੀ ਅਤੇ ਪਾਣੀ ਦੀ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸਦਾ ਮਨੁੱਖੀ ਸਿਹਤ, ਪਸ਼ੂਆਂ ਤੇ ਬਨਸਪਤੀ ਉੱਤੇ ਮਾੜਾ ਅਸਰ ਪੈਂਦਾ ਹੈ।ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ, ਵੱਧ ਤੋਂ ਵੱਧ ਬੂਟੇ ਲਗਾਉਣ, ਪਾਣੀ ਦੀ ਬੱਚਤ ਲਈ ਢੁੱਕਵੀਆਂ ਤਕਨੀਕਾਂ ਅਪਣਾਉਣ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ.ਏ.ਪੀ. ਅਤੇ ਹੋਰ ਬਦਲਵੀਆਂ ਖਾਦਾਂ ਦਾ ਲੋੜੀਂਦਾ ਸਟਾਕ ਮੌਜੂਦ ਹੈ। ਕੇਂਦਰ ਸਰਕਾਰ ਵਲੋਂ ਅਕਤੂਬਰ ਮਹੀਨੇ ਲਈ ਪੰਜਾਬ ਨੂੰ ਖਾਦਾਂ ਦੀ ਵੱਡੀ ਮਾਤਰਾ ਵਿਚ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਘਾਟ ਬਾਰੇ ਬੇਲੋੜਾ ਡਰ ਨਾ ਪਾਲਣ ਅਤੇ ਦੂਜੇ ਰਾਜਾਂ ਤੋਂ ਨਕਲੀ ਖਾਦ ਖਰੀਦਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਸਹਿਕਾਰੀ ਸਭਾਵਾਂ ਜਾਂ ਅਧਿਕਾਰਤ ਖਾਦ ਡੀਲਰਾਂ ਤੋਂ ਹੀ ਖਾਦ ਖਰੀਦਣ ਅਤੇ ਬਿੱਲ ਲੈਣਾ ਯਕੀਨੀ ਬਣਾਉਣ।ਅਣਅਧਿਕਾਰਤ ਤੌਰ ’ਤੇ ਖਾਦ ਵੇਚਣ ਵਾਲਿਆਂ ਬਾਰੇ ਤੁਰੰਤ ਖੇਤੀਬਾੜੀ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਸਾਨਾਂ ਨੂੰ ਪਰਾਲੀ ਸਾੜ੍ਹਨ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਦੀ ਪਰਖ ਕਰਵਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੀ ਕਾਸ਼ਤ ਵੱਲ ਧਿਆਨ ਦੇਣ ’ਤੇ ਜ਼ੋਰ ਦਿੱਤਾ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਜੌਹਲਾਂ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਗੁਰਦੀਪ ਸਿੰਘ ਅਤੇ ਡੇਅਰੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਸਮੇਂ ਐੱਸ.ਡੀ.ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਅਤੇ ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਕੈਂਪ ਵਿਚ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਕੈਂਪ ਦੇ ਪ੍ਰਬੰਧਾਂ ਲਈ ਬਲਾਕ ਸੁਧਾਰ ਦੀ ਟੀਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਵਪਾਰੀ ਆਗੂ ਵਿੱਕੀ ਕੌੜਾ, ਖ਼ਾਦ ਡੀਲਰ ਯੂਨੀਅਨ ਰਾਏਕੋਟ ਦੇ ਪ੍ਰਧਾਨ ਵਿਜੇ ਕੁਮਾਰ ਖੁਰਮੀ, ਏ.ਡੀ.ਓ ਰਵਿੰਦਰ ਕੁਮਾਰ, ਗੁਰਜੰਟ ਸਿੰਘ ਤੱਤਲਾ, ਦਵਿੰਦਰ ਸਿੰਘ ਨੱਤ, ਬਿੱਟੂ ਜੈਨ, ਲਵੀ ਸਿੰਘ ਗੋਂਦਵਾਲ, ਮਨਦੀਪ ਸਿੰਘ ਤਲਵੰਡੀ, ਅਜਮੇਰ ਸਿੰਘ ਸਹਿਬਾਜ਼ਪੁਰਾ, ਗੁਰਪ੍ਰੀਤ ਸਿੰਘ ਤਲਵੰਡੀ ਰਾਏ, ਜ਼ੋਰਾ ਸਿੰਘ ਲੋਹਟਬੱਦੀ, ਸਰਪੰਚ ਜਗਤਿੰਦਰ ਸਿੰਘ ਬੋਪਾਰਾਏ ਕਲਾਂ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਸਰਪੰਚ ਇੰਦਰਜੀਤ ਸਿੰਘ ਸੁਧਾਰ, ਮਨਜੀਤ ਸਿੰਘ ਤੁਗਲ, ਹਰਪ੍ਰੀਤ ਸਿੰਘ ਹਲਵਾਰਾ, ਚਰਨਜੀਤ ਸਿੰਘ ਭੋਲਾ ਜੌਹਲਾਂ, ਗੁਰਵੀਰ ਸਿੰਘ ਏ.ਟੀ.ਐੱਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਵਲੋਂ ਦੋ ਰੋਜ਼ਾ ਵਿਦਿਅਕ ਦੌਰਾ ਅਗਲੀ ਖ਼ਬਰ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਅਤੇ ਸੇਵਾ ਜੋਤੀ ਯਾਤਰਾ ਦਾ ਆਯੋਜਨ
Ad Position 24