ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ
ਜਗਰਾਉਂ, 10 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਾਇਆ। ਇਸ ਕੈਂਪ ਵਿਚ ਵੱਖ ਵੱਖ ਬਿਮਾਰੀਆਂ ਦੇ 356 ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਅਤੇ ਟੈਸਟ ਕੀਤੇ ਗਏ।
ਜਗਰਾਉਂ, 10 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਾਇਆ। ਇਸ ਕੈਂਪ ਵਿਚ ਵੱਖ ਵੱਖ ਬਿਮਾਰੀਆਂ ਦੇ 356 ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਅਤੇ ਟੈਸਟ ਕੀਤੇ ਗਏ। ਇਸ ਕੈਂਪ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਡੈਂਟਲ ਹਸਪਤਾਲ ਪਿੰਡ ਸਰਾਭਾ ਦੇ ਡਾ: ਸਨੀਪੀ ਗਾਂਧੀ, ਡਾ: ਉਰਵਸ਼ੀ ਵਲੋਂ 115 ਦੰਦਾਂ ਦੇ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ । ਲਾਈਫ਼ ਕੇਅਰ ਫਾਊਂਡੇਸ਼ਨ ਚੈਰੀਟੇਬਲ ਲੈਬੋਰਟਰੀ ਦੇ ਡਾ: ਹਰਦੀਪ ਸਿੰਘ ਦੀ ਟੀਮ ਨੇ 127 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ। ਸੁਖ ਸਾਗਰ ਚੈਰੀਟੇਬਲ ਡਿਸਪੈਂਸਰੀ ਦੇ ਡਾ: ਬਲਵਿੰਦਰ ਸਿੰਘ, ਡਾ: ਅਭਿਸ਼ੇਕ ਸਿੰਗਲਾ ਅਤੇ ਹੋਰ ਡਾਕਟਰਾਂ ਨੇ 127 ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਰਣਜੀਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਰਮਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦਾ ਸਹਿਯੋਗ ਲੈ ਕੇ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਦੁਆਰਾ ਸਾਹਿਬ ਅੰਦਰ ਧਾਰਮਿਕ ਤੇ ਸਮਾਜਿਕ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਇਕ ਉੱਚ ਪਾਏਦਾਰ ਡਿਸਪੈਂਸਰੀ ਅਤੇ ਲੈਬ ਹੈ ਜਿੱਥੇ ਨਾਮਾਤਰ ਫੀਸ ਲੈ ਕੇ ਮਰੀਜ਼ਾਂ ਦੀ ਜਾਂਚ ਤੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਗੁਰਦੁਆਰਾ ਸਾਹਿਬ ਅੰਦਰ ਬੱਚਿਆਂ ਨੂੰ ਧਾਰਮਿਕ ਤੇ ਦੁਨਿਆਵੀ ਸਿੱਖਿਆ ਦਿਵਾਉਣ ਲਈ ਕੇਂਦਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸਾਰੇ ਕਾਰਜ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ। ਇਸ ਮੌਕੇ ਭਾਗ ਸਿੰਘ, ਮੇਜਰ ਸਿੰਘ ਛੀਨਾ, ਕੁਲਦੀਪ ਸਿੰਘ, ਹਰਿੰਦਰਪਾਲ ਸਿੰਘ ਮਜੀਠਾ, ਜਗਦੇਵ ਸਿੰਘ ਕੋਕਰੀ, ਮਾ: ਪੁਸ਼ਪਿੰਦਰ ਸਿੰਘ, ਅਵਤਾਰ ਸਿੰਘ ਜੇ.ਈ., ਸੁਰਿੰਦਰ ਸਿੰਘ ਤੂਰ ਪਟਵਾਰੀ, ਜਰਨੈਲ ਸਿੰਘ ਰਾਏ, ਸੁਖਵਿੰਦਰ ਸਿੰਘ ਕੁੱਕੂ, ਚਰਨਜੀਤ ਸਿੰਘ ਸੰਧੂ, ਬਸੰਤ ਸਿੰਘ ਖਹਿਰਾ, ਕੁਲਵੰਤ ਸਿੰਘ ਜਗਦੇ, ਬਲਬੀਰ ਸਿੰਘ ਪੱਪੂ ਆਦਿ ਹਾਜ਼ਰ ਸਨ।