10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਦੇ ਸਿਰਫ਼ 20 ਮਿੰਟ ਵਿਚ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼ੁਰਗ ਮਹਿਲਾ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਬਿਮਾਰੀ ਤੋਂ ਸੀ ਪੀੜਤ

ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.

Ad Position 21
No active advertisement
ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ ਹਸਪਤਾਲ ਵਿਖੇ ਮੋਗਾ ਨਿਵਾਸੀ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਮਹਿਲਾ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਉਕਤ ਮਹਿਲਾ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋ ਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਰਿਸ਼ਤੇਦਾਰ ਨੇ ਉਸ ਨੂੰ ਐਸ.ਪੀ.ਐਸ ਹਸਪਤਾਲ ਵਿਖੇ ਆਪਣੇ ਗੋਡਿਆਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਮਹਿਲਾ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੀ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਉਕਤ ਬਜ਼ੁਰਗ ਮਹਿਲਾ ਨੂੰ ਇਕ ਦਿਨ ਹਸਪਤਾਲ ’ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਹੁਣ ਉਕਤ ਬਜ਼ੁਰਗ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬਿਨਾਂ ਕਿਸੇ ਤਕਲੀਫ਼ ਤੋਂ ਕਰ ਰਹੀ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਮਹਿਲਾ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਪਈ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਦੇ ਜੀਵਨ ਵਿਚ ਫਿਰ ਤੋਂ ਰੌਸ਼ਨੀ ਲਿਆ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਵਲੋਂ ਖੇਤੀਬਾੜੀ ਖਪਤਕਾਰਾਂ ਲਈ ਵੀ.ਡੀ.ਐੱਸ.ਸਕੀਮ ਸ਼ੁਰੂ-ਐਸ.ਡੀ.ਓ. ਅਨਮੋਲਪ੍ਰੀਤ ਸਿੰਘ ਖੇਤੀਬਾੜੀ (ਏ.ਪੀ.)... ਅਗਲੀ ਖ਼ਬਰ ਅਕਾਲਗੜ੍ਹ ਵਿਖੇ ਡੀ.ਐੱਸ.ਪੀ. ਦਾਖਾ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਆਪ੍ਰੇਸ਼ਨ ‘ਕਾਸੋ’ ਤਹਿਤ ਦੌਰਾ ਨਸ਼ਾ ਛੁਡਾਉਣ ਲਈ...
Ad Position 24